Sri Guru Granth Sahib › Raag Jaitsri

Ang 706

Ang 705–706Raag Jaitsri · ਜੈਤਸਰੀ › JAITSREE, FIFTH MEHL, VAAR WITH SHALOKS

JAITSREE, FIFTH MEHL, VAAR WITH SHALOKS: SHALOK

Guru Arjan Dev · vaar: saloks and pauri

ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥ ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥ ਪਉੜੀ ॥ ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥ ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥੧॥

Ang 706Raag Jaitsri · ਜੈਤਸਰੀ › JAITSREE, FIFTH MEHL, VAAR WITH SHALOKS

SHALOK

Guru Arjan Dev · vaar: saloks and pauri

ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥ ਪਉੜੀ ॥ ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥ ਉਰਧ ਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥ ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰ ਧਾਰਿ ॥ ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥ ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥੨॥

Ang 706Raag Jaitsri · ਜੈਤਸਰੀ › JAITSREE, FIFTH MEHL, VAAR WITH SHALOKS

SHALOK

Guru Arjan Dev · vaar: saloks and pauri

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

Ang 706Raag Jaitsri · ਜੈਤਸਰੀ › JAITSREE, FIFTH MEHL, VAAR WITH SHALOKS

SHALOK

Guru Arjan Dev · vaar: saloks and pauri

ਸਲੋਕ ॥ ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥ ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥੧॥ ਤੁਟੜੀਆ ਸਾ ਪ੍ਰੀਤਿ ਜੋ ਲਾਈ ਬਿਅੰਨ ਸਿਉ ॥ ਨਾਨਕ ਸਚੀ ਰੀਤਿ ਸਾਂਈ ਸੇਤੀ ਰਤਿਆ ॥੨॥ ਪਉੜੀ ॥ ਜਿਸੁ ਬਿਸਰਤ ਤਨੁ ਭਸਮ ਹੋਇ ਕਹਤੇ ਸਭਿ ਪ੍ਰੇਤੁ ॥ ਖਿਨੁ ਗ੍ਰਿਹ ਮਹਿ ਬਸਨ ਨ ਦੇਵਹੀ ਜਿਨ ਸਿਉ ਸੋਈ ਹੇਤੁ ॥ ਕਰਿ ਅਨਰਥ ਦਰਬੁ ਸੰਚਿਆ ਸੋ ਕਾਰਜਿ ਕੇਤੁ ॥ ਜੈਸਾ ਬੀਜੈ ਸੋ ਲੁਣੈ ਕਰਮ ਇਹੁ ਖੇਤੁ ॥ ਅਕਿਰਤਘਣਾ ਹਰਿ ਵਿਸਰਿਆ ਜੋਨੀ ਭਰਮੇਤੁ ॥੪॥

Ang 706–707Raag Jaitsri · ਜੈਤਸਰੀ › JAITSREE, FIFTH MEHL, VAAR WITH SHALOKS

SHALOK

Guru Arjan Dev · vaar: saloks and pauri

ਸਲੋਕ ॥ ਕੋਟਿ ਦਾਨ ਇਸਨਾਨੰ ਅਨਿਕ ਸੋਧਨ ਪਵਿਤ੍ਰਤਹ ॥ ਉਚਰੰਤਿ ਨਾਨਕ ਹਰਿ ਹਰਿ ਰਸਨਾ ਸਰਬ ਪਾਪ ਬਿਮੁਚਤੇ ॥੧॥ ਈਧਣੁ ਕੀਤੋਮੂ ਘਣਾ ਭੋਰੀ ਦਿਤੀਮੁ ਭਾਹਿ ॥ ਮਨਿ ਵਸੰਦੜੋ ਸਚੁ ਸਹੁ ਨਾਨਕ ਹਭੇ ਡੁਖੜੇ ਉਲਾਹਿ ॥੨॥ ਪਉੜੀ ॥ ਕੋਟਿ ਅਘਾ ਸਭਿ ਨਾਸ ਹੋਹਿ ਸਿਮਰਤ ਹਰਿ ਨਾਉ ॥ ਮਨ ਚਿੰਦੇ ਫਲ ਪਾਈਅਹਿ ਹਰਿ ਕੇ ਗੁਣ ਗਾਉ ॥ ਜਨਮ ਮਰਣ ਭੈ ਕਟੀਅਹਿ ਨਿਹਚਲ ਸਚੁ ਥਾਉ ॥ ਪੂਰਬਿ ਹੋਵੈ ਲਿਖਿਆ ਹਰਿ ਚਰਣ ਸਮਾਉ ॥ ਕਰਿ ਕਿਰਪਾ ਪ੍ਰਭ ਰਾਖਿ ਲੇਹੁ ਨਾਨਕ ਬਲਿ ਜਾਉ ॥੫॥

Text: Gurmukhi with English translation (Kulbir S Thind; English by Dr. Sant Singh Khalsa).