SHALOK
ਸਲੋਕ ॥ ਕੋਟਿ ਦਾਨ ਇਸਨਾਨੰ ਅਨਿਕ ਸੋਧਨ ਪਵਿਤ੍ਰਤਹ ॥ ਉਚਰੰਤਿ ਨਾਨਕ ਹਰਿ ਹਰਿ ਰਸਨਾ ਸਰਬ ਪਾਪ ਬਿਮੁਚਤੇ ॥੧॥ ਈਧਣੁ ਕੀਤੋਮੂ ਘਣਾ ਭੋਰੀ ਦਿਤੀਮੁ ਭਾਹਿ ॥ ਮਨਿ ਵਸੰਦੜੋ ਸਚੁ ਸਹੁ ਨਾਨਕ ਹਭੇ ਡੁਖੜੇ ਉਲਾਹਿ ॥੨॥ ਪਉੜੀ ॥ ਕੋਟਿ ਅਘਾ ਸਭਿ ਨਾਸ ਹੋਹਿ ਸਿਮਰਤ ਹਰਿ ਨਾਉ ॥ ਮਨ ਚਿੰਦੇ ਫਲ ਪਾਈਅਹਿ ਹਰਿ ਕੇ ਗੁਣ ਗਾਉ ॥ ਜਨਮ ਮਰਣ ਭੈ ਕਟੀਅਹਿ ਨਿਹਚਲ ਸਚੁ ਥਾਉ ॥ ਪੂਰਬਿ ਹੋਵੈ ਲਿਖਿਆ ਹਰਿ ਚਰਣ ਸਮਾਉ ॥ ਕਰਿ ਕਿਰਪਾ ਪ੍ਰਭ ਰਾਖਿ ਲੇਹੁ ਨਾਨਕ ਬਲਿ ਜਾਉ ॥੫॥