Sri Guru Granth Sahib › Raag Jaitsri

Ang 710

Ang 709–710Raag Jaitsri · ਜੈਤਸਰੀ › JAITSREE, FIFTH MEHL, VAAR WITH SHALOKS

SHALOK

Guru Arjan Dev · vaar: saloks and pauri

ਸਲੋਕ ॥ ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ ਦਇਆਲ ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥੧॥ ਭਾਹਿ ਬਲੰਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥ ਜਿਨਿ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥੨॥ ਪਉੜੀ ॥ ਜਾ ਪ੍ਰਭ ਭਏ ਦਇਆਲ ਨ ਬਿਆਪੈ ਮਾਇਆ ॥ ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥ ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥ ਮਨ ਤਨ ਭਏ ਸੰਤੋਖ ਪੂਰਨ ਪ੍ਰਭੁ ਪਾਇਆ ॥ ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥੧੮॥

Ang 710Raag Jaitsri · ਜੈਤਸਰੀ › JAITSREE, FIFTH MEHL, VAAR WITH SHALOKS

SHALOK

Guru Arjan Dev · vaar: saloks and pauri

ਸਲੋਕ ॥ ਗੁਰ ਗੋਬਿੰਦ ਗੋਪਾਲ ਗੁਰ ਗੁਰ ਪੂਰਨ ਨਾਰਾਇਣਹ ॥ ਗੁਰ ਦਇਆਲ ਸਮਰਥ ਗੁਰ ਗੁਰ ਨਾਨਕ ਪਤਿਤ ਉਧਾਰਣਹ ॥੧॥ ਭਉਜਲੁ ਬਿਖਮੁ ਅਸਗਾਹੁ ਗੁਰਿ ਬੋਹਿਥੈ ਤਾਰਿਅਮੁ ॥ ਨਾਨਕ ਪੂਰ ਕਰੰਮ ਸਤਿਗੁਰ ਚਰਣੀ ਲਗਿਆ ॥੨॥ ਪਉੜੀ ॥ ਧੰਨੁ ਧੰਨੁ ਗੁਰਦੇਵ ਜਿਸੁ ਸੰਗਿ ਹਰਿ ਜਪੇ ॥ ਗੁਰ ਕ੍ਰਿਪਾਲ ਜਬ ਭਏ ਤ ਅਵਗੁਣ ਸਭਿ ਛਪੇ ॥ ਪਾਰਬ੍ਰਹਮ ਗੁਰਦੇਵ ਨੀਚਹੁ ਉਚ ਥਪੇ ॥ ਕਾਟਿ ਸਿਲਕ ਦੁਖ ਮਾਇਆ ਕਰਿ ਲੀਨੇ ਅਪ ਦਸੇ ॥ ਗੁਣ ਗਾਏ ਬੇਅੰਤ ਰਸਨਾ ਹਰਿ ਜਸੇ ॥੧੯॥

Ang 710Raag Jaitsri · ਜੈਤਸਰੀ › JAITSREE, FIFTH MEHL, VAAR WITH SHALOKS

SHALOK

Guru Arjan Dev · vaar: saloks and pauri

ਸਲੋਕ ॥ ਦ੍ਰਿਸਟੰਤ ਏਕੋ ਸੁਨੀਅੰਤ ਏਕੋ ਵਰਤੰਤ ਏਕੋ ਨਰਹਰਹ ॥ ਨਾਮ ਦਾਨੁ ਜਾਚੰਤਿ ਨਾਨਕ ਦਇਆਲ ਪੁਰਖ ਕ੍ਰਿਪਾ ਕਰਹ ॥੧॥ ਹਿਕੁ ਸੇਵੀ ਹਿਕੁ ਸੰਮਲਾ ਹਰਿ ਇਕਸੁ ਪਹਿ ਅਰਦਾਸਿ ॥ ਨਾਮ ਵਖਰੁ ਧਨੁ ਸੰਚਿਆ ਨਾਨਕ ਸਚੀ ਰਾਸਿ ॥੨॥ ਪਉੜੀ ॥ ਪ੍ਰਭ ਦਇਆਲ ਬੇਅੰਤ ਪੂਰਨ ਇਕੁ ਏਹੁ ॥ ਸਭੁ ਕਿਛੁ ਆਪੇ ਆਪਿ ਦੂਜਾ ਕਹਾ ਕੇਹੁ ॥ ਆਪਿ ਕਰਹੁ ਪ੍ਰਭ ਦਾਨੁ ਆਪੇ ਆਪਿ ਲੇਹੁ ॥ ਆਵਣ ਜਾਣਾ ਹੁਕਮੁ ਸਭੁ ਨਿਹਚਲੁ ਤੁਧੁ ਥੇਹੁ ॥ ਨਾਨਕੁ ਮੰਗੈ ਦਾਨੁ ਕਰਿ ਕਿਰਪਾ ਨਾਮੁ ਦੇਹੁ ॥੨੦॥੧॥

Ang 710Raag Jaitsri · ਜੈਤਸਰੀ

JAITSREE, THE WORD OF THE DEVOTEES

Bhagats · shabad

ਜੈਤਸਰੀ ਬਾਣੀ ਭਗਤਾ ਕੀ ੴ ਸਤਿਗੁਰ ਪ੍ਰਸਾਦਿ ॥ ਨਾਥ ਕਛੂਅ ਨ ਜਾਨਉ ॥ ਮਨੁ ਮਾਇਆ ਕੈ ਹਾਥਿ ਬਿਕਾਨਉ ॥੧॥ ਰਹਾਉ ॥ ਤੁਮ ਕਹੀਅਤ ਹੌ ਜਗਤ ਗੁਰ ਸੁਆਮੀ ॥ ਹਮ ਕਹੀਅਤ ਕਲਿਜੁਗ ਕੇ ਕਾਮੀ ॥੧॥ ਇਨ ਪੰਚਨ ਮੇਰੋ ਮਨੁ ਜੁ ਬਿਗਾਰਿਓ ॥ ਪਲੁ ਪਲੁ ਹਰਿ ਜੀ ਤੇ ਅੰਤਰੁ ਪਾਰਿਓ ॥੨॥ ਜਤ ਦੇਖਉ ਤਤ ਦੁਖ ਕੀ ਰਾਸੀ ॥ ਅਜੌਂ ਨ ਪਤ੍ਯਾਇ ਨਿਗਮ ਭਏ ਸਾਖੀ ॥੩॥ ਗੋਤਮ ਨਾਰਿ ਉਮਾਪਤਿ ਸ੍ਵਾਮੀ ॥ ਸੀਸੁ ਧਰਨਿ ਸਹਸ ਭਗ ਗਾਂਮੀ ॥੪॥ ਇਨ ਦੂਤਨ ਖਲੁ ਬਧੁ ਕਰਿ ਮਾਰਿਓ ॥ ਬਡੋ ਨਿਲਾਜੁ ਅਜਹੂ ਨਹੀ ਹਾਰਿਓ ॥੫॥ ਕਹਿ ਰਵਿਦਾਸ ਕਹਾ ਕੈਸੇ ਕੀਜੈ ॥ ਬਿਨੁ ਰਘੁਨਾਥ ਸਰਨਿ ਕਾ ਕੀ ਲੀਜੈ ॥੬॥੧॥

Text: Gurmukhi with English translation (Kulbir S Thind; English by Dr. Sant Singh Khalsa).