Sri Guru Granth Sahib › Raag Todi

Ang 714

Ang 713–714Raag Todi · ਟੋਡੀ › TODEE, FIFTH MEHL, SECOND HOUSE, DU-PADAS

TODEE, FIFTH MEHL

Guru Arjan Dev · shabad

ਟੋਡੀ ਮਹਲਾ ੫ ॥ ਰਸਨਾ ਗੁਣ ਗੋਪਾਲ ਨਿਧਿ ਗਾਇਣ ॥ ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥ ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥ ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥ ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥ ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥੨॥੫॥੧੦॥

Ang 714Raag Todi · ਟੋਡੀ › TODEE, FIFTH MEHL, SECOND HOUSE, DU-PADAS

TODEE, FIFTH MEHL

Guru Arjan Dev · shabad

ਟੋਡੀ ਮਹਲਾ ੫ ॥ ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥ ਪਾਰਬ੍ਰਹਮ ਪ੍ਰਭ ਭਏ ਦਇਆਲਾ ਸਿਵ ਕੈ ਬਾਣਿ ਸਿਰੁ ਕਾਟਿਓ ॥੧॥ ਰਹਾਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਚ ਕਾ ਪੰਥਾ ਥਾਟਿਓ ॥ ਖਾਤ ਖਰਚਤ ਕਿਛੁ ਨਿਖੁਟਤ ਨਾਹੀ ਰਾਮ ਰਤਨੁ ਧਨੁ ਖਾਟਿਓ ॥੧॥ ਭਸਮਾ ਭੂਤ ਹੋਆ ਖਿਨ ਭੀਤਰਿ ਅਪਨਾ ਕੀਆ ਪਾਇਆ ॥ ਆਗਮ ਨਿਗਮੁ ਕਹੈ ਜਨੁ ਨਾਨਕੁ ਸਭੁ ਦੇਖੈ ਲੋਕੁ ਸਬਾਇਆ ॥੨॥੬॥੧੧॥

Ang 714Raag Todi · ਟੋਡੀ › TODEE, FIFTH MEHL, SECOND HOUSE, DU-PADAS

TODEE, FIFTH MEHL

Guru Arjan Dev · shabad

ਟੋਡੀ ਮਃ ੫ ॥ ਕਿਰਪਨ ਤਨ ਮਨ ਕਿਲਵਿਖ ਭਰੇ ॥ ਸਾਧਸੰਗਿ ਭਜਨੁ ਕਰਿ ਸੁਆਮੀ ਢਾਕਨ ਕਉ ਇਕੁ ਹਰੇ ॥੧॥ ਰਹਾਉ ॥ ਅਨਿਕ ਛਿਦ੍ਰ ਬੋਹਿਥ ਕੇ ਛੁਟਕਤ ਥਾਮ ਨ ਜਾਹੀ ਕਰੇ ॥ ਜਿਸ ਕਾ ਬੋਹਿਥੁ ਤਿਸੁ ਆਰਾਧੇ ਖੋਟੇ ਸੰਗਿ ਖਰੇ ॥੧॥ ਗਲੀ ਸੈਲ ਉਠਾਵਤ ਚਾਹੈ ਓਇ ਊਹਾ ਹੀ ਹੈ ਧਰੇ ॥ ਜੋਰੁ ਸਕਤਿ ਨਾਨਕ ਕਿਛੁ ਨਾਹੀ ਪ੍ਰਭ ਰਾਖਹੁ ਸਰਣਿ ਪਰੇ ॥੨॥੭॥੧੨॥

Ang 714Raag Todi · ਟੋਡੀ › TODEE, FIFTH MEHL, SECOND HOUSE, DU-PADAS

TODEE, FIFTH MEHL

Guru Arjan Dev · shabad

ਟੋਡੀ ਮਹਲਾ ੫ ॥ ਹਰਿ ਕੇ ਚਰਨ ਕਮਲ ਮਨਿ ਧਿਆਉ ॥ ਕਾਢਿ ਕੁਠਾਰੁ ਪਿਤ ਬਾਤ ਹੰਤਾ ਅਉਖਧੁ ਹਰਿ ਕੋ ਨਾਉ ॥੧॥ ਰਹਾਉ ॥ ਤੀਨੇ ਤਾਪ ਨਿਵਾਰਣਹਾਰਾ ਦੁਖ ਹੰਤਾ ਸੁਖ ਰਾਸਿ ॥ ਤਾ ਕਉ ਬਿਘਨੁ ਨ ਕੋਊ ਲਾਗੈ ਜਾ ਕੀ ਪ੍ਰਭ ਆਗੈ ਅਰਦਾਸਿ ॥੧॥ ਸੰਤ ਪ੍ਰਸਾਦਿ ਬੈਦ ਨਾਰਾਇਣ ਕਰਣ ਕਾਰਣ ਪ੍ਰਭ ਏਕ ॥ ਬਾਲ ਬੁਧਿ ਪੂਰਨ ਸੁਖਦਾਤਾ ਨਾਨਕ ਹਰਿ ਹਰਿ ਟੇਕ ॥੨॥੮॥੧੩॥

Ang 714Raag Todi · ਟੋਡੀ › TODEE, FIFTH MEHL, SECOND HOUSE, DU-PADAS

TODEE, FIFTH MEHL

Guru Arjan Dev · shabad

ਟੋਡੀ ਮਹਲਾ ੫ ॥ ਹਰਿ ਹਰਿ ਨਾਮੁ ਸਦਾ ਸਦ ਜਾਪਿ ॥ ਧਾਰਿ ਅਨੁਗ੍ਰਹੁ ਪਾਰਬ੍ਰਹਮ ਸੁਆਮੀ ਵਸਦੀ ਕੀਨੀ ਆਪਿ ॥੧॥ ਰਹਾਉ ॥ ਜਿਸ ਕੇ ਸੇ ਫਿਰਿ ਤਿਨ ਹੀ ਸਮ੍ਹਾਲੇ ਬਿਨਸੇ ਸੋਗ ਸੰਤਾਪ ॥ ਹਾਥ ਦੇਇ ਰਾਖੇ ਜਨ ਅਪਨੇ ਹਰਿ ਹੋਏ ਮਾਈ ਬਾਪ ॥੧॥ ਜੀਅ ਜੰਤ ਹੋਏ ਮਿਹਰਵਾਨਾ ਦਯਾ ਧਾਰੀ ਹਰਿ ਨਾਥ ॥ ਨਾਨਕ ਸਰਨਿ ਪਰੇ ਦੁਖ ਭੰਜਨ ਜਾ ਕਾ ਬਡ ਪਰਤਾਪ ॥੨॥੯॥੧੪॥

Ang 714–715Raag Todi · ਟੋਡੀ › TODEE, FIFTH MEHL, SECOND HOUSE, DU-PADAS

TODEE, FIFTH MEHL

Guru Arjan Dev · shabad

ਟੋਡੀ ਮਹਲਾ ੫ ॥ ਸ੍ਵਾਮੀ ਸਰਨਿ ਪਰਿਓ ਦਰਬਾਰੇ ॥ ਕੋਟਿ ਅਪਰਾਧ ਖੰਡਨ ਕੇ ਦਾਤੇ ਤੁਝ ਬਿਨੁ ਕਉਨੁ ਉਧਾਰੇ ॥੧॥ ਰਹਾਉ ॥ ਖੋਜਤ ਖੋਜਤ ਬਹੁ ਪਰਕਾਰੇ ਸਰਬ ਅਰਥ ਬੀਚਾਰੇ ॥ ਸਾਧਸੰਗਿ ਪਰਮ ਗਤਿ ਪਾਈਐ ਮਾਇਆ ਰਚਿ ਬੰਧਿ ਹਾਰੇ ॥੧॥ ਚਰਨ ਕਮਲ ਸੰਗਿ ਪ੍ਰੀਤਿ ਮਨਿ ਲਾਗੀ ਸੁਰਿ ਜਨ ਮਿਲੇ ਪਿਆਰੇ ॥ ਨਾਨਕ ਅਨਦ ਕਰੇ ਹਰਿ ਜਪਿ ਜਪਿ ਸਗਲੇ ਰੋਗ ਨਿਵਾਰੇ ॥੨॥੧੦॥੧੫॥

Text: Gurmukhi with English translation (Kulbir S Thind; English by Dr. Sant Singh Khalsa).