ਟੋਡੀ ਬਾਣੀ ਭਗਤਾਂ ਕੀ ੴ ਸਤਿਗੁਰ ਪ੍ਰਸਾਦਿ ॥ ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥ ਕਾਂਇ ਰੇ ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ ॥ ਪੰਡਿਤੁ ਹੋਇ ਕੈ ਬੇਦੁ ਬਖਾਨੈ ॥ ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥ ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ ॥ ਪਤਿਤ ਪਵਿਤ ਭਏ ਰਾਮੁ ਕਹਤ ਹੀ ॥੧॥ ਰਹਾਉ ॥ ਰਾਮ ਸੰਗਿ ਨਾਮਦੇਵ ਜਨ ਕਉ ਪ੍ਰਤਗਿਆ ਆਈ ॥ ਏਕਾਦਸੀ ਬ੍ਰਤੁ ਰਹੈ ਕਾਹੇ ਕਉ ਤੀਰਥ ਜਾਈਂ॥੧॥ ਭਨਤਿ ਨਾਮਦੇਉ ਸੁਕ੍ਰਿਤ ਸੁਮਤਿ ਭਏ ॥ ਗੁਰਮਤਿ ਰਾਮੁ ਕਹਿ ਕੋ ਕੋ ਨ ਬੈਕੁੰਠਿ ਗਏ ॥੨॥੨॥ ਤੀਨਿ ਛੰਦੇ ਖੇਲੁ ਆਛੈ ॥੧॥ ਰਹਾਉ ॥ ਕੁੰਭਾਰ ਕੇ ਘਰ ਹਾਂਡੀ ਆਛੈ ਰਾਜਾ ਕੇ ਘਰ ਸਾਂਡੀ ਗੋ ॥ ਬਾਮਨ ਕੇ ਘਰ ਰਾਂਡੀ ਆਛੈ ਰਾਂਡੀ ਸਾਂਡੀ ਹਾਂਡੀ ਗੋ ॥੧॥ ਬਾਣੀਏ ਕੇ ਘਰ ਹੀਂਗੁ ਆਛੈ ਭੈਸਰ ਮਾਥੈ ਸੀਂਗੁ ਗੋ ॥ ਦੇਵਲ ਮਧੇ ਲੀਗੁ ਆਛੈ ਲੀਗੁ ਸੀਗੁ ਹੀਗੁ ਗੋ ॥੨॥ ਤੇਲੀ ਕੈ ਘਰ ਤੇਲੁ ਆਛੈ ਜੰਗਲ ਮਧੇ ਬੇਲ ਗੋ ॥ ਮਾਲੀ ਕੇ ਘਰ ਕੇਲ ਆਛੈ ਕੇਲ ਬੇਲ ਤੇਲ ਗੋ ॥੩॥ ਸੰਤਾਂ ਮਧੇ ਗੋਬਿੰਦੁ ਆਛੈ ਗੋਕਲ ਮਧੇ ਸਿਆਮ ਗੋ ॥ ਨਾਮੇ ਮਧੇ ਰਾਮੁ ਆਛੈ ਰਾਮ ਸਿਆਮ ਗੋਬਿੰਦ ਗੋ ॥੪॥੩॥