Sri Guru Granth Sahib › Raag Bairari

Ang 720

Ang 719–720Raag Bairari · ਬੈਰਾੜੀ › RAAG BAIRAAREE, FOURTH MEHL, FIRST HOUSE, DU-PADAS

BAIRAAREE, FOURTH MEHL

Guru Ram Das · shabad

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥

Ang 720Raag Bairari · ਬੈਰਾੜੀ › RAAG BAIRAAREE, FOURTH MEHL, FIRST HOUSE, DU-PADAS

BAIRAAREE, FOURTH MEHL

Guru Ram Das · shabad

ਬੈਰਾੜੀ ਮਹਲਾ ੪ ॥ ਜਪਿ ਮਨ ਰਾਮ ਨਾਮੁ ਨਿਸਤਾਰਾ ॥ ਕੋਟ ਕੋਟੰਤਰ ਕੇ ਪਾਪ ਸਭਿ ਖੋਵੈ ਹਰਿ ਭਵਜਲੁ ਪਾਰਿ ਉਤਾਰਾ ॥੧॥ ਰਹਾਉ ॥ ਕਾਇਆ ਨਗਰਿ ਬਸਤ ਹਰਿ ਸੁਆਮੀ ਹਰਿ ਨਿਰਭਉ ਨਿਰਵੈਰੁ ਨਿਰੰਕਾਰਾ ॥ ਹਰਿ ਨਿਕਟਿ ਬਸਤ ਕਛੁ ਨਦਰਿ ਨ ਆਵੈ ਹਰਿ ਲਾਧਾ ਗੁਰ ਵੀਚਾਰਾ ॥੧॥ ਹਰਿ ਆਪੇ ਸਾਹੁ ਸਰਾਫੁ ਰਤਨੁ ਹੀਰਾ ਹਰਿ ਆਪਿ ਕੀਆ ਪਾਸਾਰਾ ॥ ਨਾਨਕ ਜਿਸੁ ਕ੍ਰਿਪਾ ਕਰੇ ਸੁ ਹਰਿ ਨਾਮੁ ਵਿਹਾਝੇ ਸੋ ਸਾਹੁ ਸਚਾ ਵਣਜਾਰਾ ॥੨॥੪॥

Ang 720Raag Bairari · ਬੈਰਾੜੀ › RAAG BAIRAAREE, FOURTH MEHL, FIRST HOUSE, DU-PADAS

BAIRAAREE, FOURTH MEHL

Guru Ram Das · shabad

ਬੈਰਾੜੀ ਮਹਲਾ ੪ ॥ ਜਪਿ ਮਨ ਹਰਿ ਨਿਰੰਜਨੁ ਨਿਰੰਕਾਰਾ ॥ ਸਦਾ ਸਦਾ ਹਰਿ ਧਿਆਈਐ ਸੁਖਦਾਤਾ ਜਾ ਕਾ ਅੰਤੁ ਨ ਪਾਰਾਵਾਰਾ ॥੧॥ ਰਹਾਉ ॥ ਅਗਨਿ ਕੁੰਟ ਮਹਿ ਉਰਧ ਲਿਵ ਲਾਗਾ ਹਰਿ ਰਾਖੈ ਉਦਰ ਮੰਝਾਰਾ ॥ ਸੋ ਐਸਾ ਹਰਿ ਸੇਵਹੁ ਮੇਰੇ ਮਨ ਹਰਿ ਅੰਤਿ ਛਡਾਵਣਹਾਰਾ ॥੧॥ ਜਾ ਕੈ ਹਿਰਦੈ ਬਸਿਆ ਮੇਰਾ ਹਰਿ ਹਰਿ ਤਿਸੁ ਜਨ ਕਉ ਕਰਹੁ ਨਮਸਕਾਰਾ ॥ ਹਰਿ ਕਿਰਪਾ ਤੇ ਪਾਈਐ ਹਰਿ ਜਪੁ ਨਾਨਕ ਨਾਮੁ ਅਧਾਰਾ ॥੨॥੫॥

Ang 720Raag Bairari · ਬੈਰਾੜੀ › RAAG BAIRAAREE, FOURTH MEHL, FIRST HOUSE, DU-PADAS

BAIRAAREE, FOURTH MEHL

Guru Ram Das · shabad

ਬੈਰਾੜੀ ਮਹਲਾ ੪ ॥ ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥ ਜੋ ਇਛਹਿ ਸੋਈ ਫਲੁ ਪਾਵਹਿ ਫਿਰਿ ਦੂਖੁ ਨ ਲਾਗੈ ਆਇ ॥੧॥ ਰਹਾਉ ॥ ਸੋ ਜਪੁ ਸੋ ਤਪੁ ਸਾ ਬ੍ਰਤ ਪੂਜਾ ਜਿਤੁ ਹਰਿ ਸਿਉ ਪ੍ਰੀਤਿ ਲਗਾਇ ॥ ਬਿਨੁ ਹਰਿ ਪ੍ਰੀਤਿ ਹੋਰ ਪ੍ਰੀਤਿ ਸਭ ਝੂਠੀ ਇਕ ਖਿਨ ਮਹਿ ਬਿਸਰਿ ਸਭ ਜਾਇ ॥੧॥ ਤੂ ਬੇਅੰਤੁ ਸਰਬ ਕਲ ਪੂਰਾ ਕਿਛੁ ਕੀਮਤਿ ਕਹੀ ਨ ਜਾਇ ॥ ਨਾਨਕ ਸਰਣਿ ਤੁਮ੍ਹਾਰੀ ਹਰਿ ਜੀਉ ਭਾਵੈ ਤਿਵੈ ਛਡਾਇ ॥੨॥੬॥

Ang 720Raag Bairari · ਬੈਰਾੜੀ › RAAG BAIRAAREE, FOURTH MEHL, FIRST HOUSE, DU-PADAS

RAAG BAIRAAREE, FIFTH MEHL, FIRST HOUSE

Guru Arjan Dev · shabad

ਰਾਗੁ ਬੈਰਾੜੀ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤ ਜਨਾ ਮਿਲਿ ਹਰਿ ਜਸੁ ਗਾਇਓ ॥ ਕੋਟਿ ਜਨਮ ਕੇ ਦੂਖ ਗਵਾਇਓ ॥੧॥ ਰਹਾਉ ॥ ਜੋ ਚਾਹਤ ਸੋਈ ਮਨਿ ਪਾਇਓ ॥ ਕਰਿ ਕਿਰਪਾ ਹਰਿ ਨਾਮੁ ਦਿਵਾਇਓ ॥੧॥ ਸਰਬ ਸੂਖ ਹਰਿ ਨਾਮਿ ਵਡਾਈ ॥ ਗੁਰ ਪ੍ਰਸਾਦਿ ਨਾਨਕ ਮਤਿ ਪਾਈ ॥੨॥੧॥੭॥

Text: Gurmukhi with English translation (Kulbir S Thind; English by Dr. Sant Singh Khalsa).