Sri Guru Granth Sahib › Raag Tilang

Ang 723

Ang 722–723Raag Tilang · ਤਿਲੰਗ

TILANG, FIRST MEHL

Guru Nanak Dev · shabad

ਤਿਲੰਗ ਮਹਲਾ ੧ ॥ ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ॥ ਪਾਪ ਕੀ ਜੰਞ ਲੈ ਕਾਬਲਹੁ ਧਾਇਆ ਜੋਰੀ ਮੰਗੈ ਦਾਨੁ ਵੇ ਲਾਲੋ ॥ ਸਰਮੁ ਧਰਮੁ ਦੁਇ ਛਪਿ ਖਲੋਏ ਕੂੜੁ ਫਿਰੈ ਪਰਧਾਨੁ ਵੇ ਲਾਲੋ ॥ ਕਾਜੀਆ ਬਾਮਣਾ ਕੀ ਗਲ ਥਕੀ ਅਗਦੁ ਪੜੈ ਸੈਤਾਨੁ ਵੇ ਲਾਲੋ ॥ ਮੁਸਲਮਾਨੀਆ ਪੜਹਿ ਕਤੇਬਾ ਕਸਟ ਮਹਿ ਕਰਹਿ ਖੁਦਾਇ ਵੇ ਲਾਲੋ ॥ ਜਾਤਿ ਸਨਾਤੀ ਹੋਰਿ ਹਿਦਵਾਣੀਆ ਏਹਿ ਭੀ ਲੇਖੈ ਲਾਇ ਵੇ ਲਾਲੋ ॥ ਖੂਨ ਕੇ ਸੋਹਿਲੇ ਗਾਵੀਅਹਿ ਨਾਨਕ ਰਤੁ ਕਾ ਕੁੰਗੂ ਪਾਇ ਵੇ ਲਾਲੋ ॥੧॥ ਸਾਹਿਬ ਕੇ ਗੁਣ ਨਾਨਕੁ ਗਾਵੈ ਮਾਸ ਪੁਰੀ ਵਿਚਿ ਆਖੁ ਮਸੋਲਾ ॥ ਜਿਨਿ ਉਪਾਈ ਰੰਗਿ ਰਵਾਈ ਬੈਠਾ ਵੇਖੈ ਵਖਿ ਇਕੇਲਾ ॥ ਸਚਾ ਸੋ ਸਾਹਿਬੁ ਸਚੁ ਤਪਾਵਸੁ ਸਚੜਾ ਨਿਆਉ ਕਰੇਗੁ ਮਸੋਲਾ ॥ ਕਾਇਆ ਕਪੜੁ ਟੁਕੁ ਟੁਕੁ ਹੋਸੀ ਹਿਦੁਸਤਾਨੁ ਸਮਾਲਸੀ ਬੋਲਾ ॥ ਆਵਨਿ ਅਠਤਰੈ ਜਾਨਿ ਸਤਾਨਵੈ ਹੋਰੁ ਭੀ ਉਠਸੀ ਮਰਦ ਕਾ ਚੇਲਾ ॥ ਸਚ ਕੀ ਬਾਣੀ ਨਾਨਕੁ ਆਖੈ ਸਚੁ ਸੁਣਾਇਸੀ ਸਚ ਕੀ ਬੇਲਾ ॥੨॥੩॥੫॥

Ang 723Raag Tilang · ਤਿਲੰਗ

TILANG, FOURTH MEHL, SECOND HOUSE

Guru Ram Das · shabad

ਤਿਲੰਗ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਸਭਿ ਆਏ ਹੁਕਮਿ ਖਸਮਾਹੁ ਹੁਕਮਿ ਸਭ ਵਰਤਨੀ ॥ ਸਚੁ ਸਾਹਿਬੁ ਸਾਚਾ ਖੇਲੁ ਸਭੁ ਹਰਿ ਧਨੀ ॥੧॥ ਸਾਲਾਹਿਹੁ ਸਚੁ ਸਭ ਊਪਰਿ ਹਰਿ ਧਨੀ ॥ ਜਿਸੁ ਨਾਹੀ ਕੋਇ ਸਰੀਕੁ ਕਿਸੁ ਲੇਖੈ ਹਉ ਗਨੀ ॥ ਰਹਾਉ ॥ ਪਉਣ ਪਾਣੀ ਧਰਤੀ ਆਕਾਸੁ ਘਰ ਮੰਦਰ ਹਰਿ ਬਨੀ ॥ ਵਿਚਿ ਵਰਤੈ ਨਾਨਕ ਆਪਿ ਝੂਠੁ ਕਹੁ ਕਿਆ ਗਨੀ ॥੨॥੧॥

Ang 723Raag Tilang · ਤਿਲੰਗ

TILANG, FOURTH MEHL

Guru Ram Das · shabad

ਤਿਲੰਗ ਮਹਲਾ ੪ ॥ ਨਿਤ ਨਿਹਫਲ ਕਰਮ ਕਮਾਇ ਬਫਾਵੈ ਦੁਰਮਤੀਆ ॥ ਜਬ ਆਣੈ ਵਲਵੰਚ ਕਰਿ ਝੂਠੁ ਤਬ ਜਾਣੈ ਜਗੁ ਜਿਤੀਆ ॥੧॥ ਐਸਾ ਬਾਜੀ ਸੈਸਾਰੁ ਨ ਚੇਤੈ ਹਰਿ ਨਾਮਾ ॥ ਖਿਨ ਮਹਿ ਬਿਨਸੈ ਸਭੁ ਝੂਠੁ ਮੇਰੇ ਮਨ ਧਿਆਇ ਰਾਮਾ ॥ ਰਹਾਉ ॥ ਸਾ ਵੇਲਾ ਚਿਤਿ ਨ ਆਵੈ ਜਿਤੁ ਆਇ ਕੰਟਕੁ ਕਾਲੁ ਗ੍ਰਸੈ ॥ ਤਿਸੁ ਨਾਨਕ ਲਏ ਛਡਾਇ ਜਿਸੁ ਕਿਰਪਾ ਕਰਿ ਹਿਰਦੈ ਵਸੈ ॥੨॥੨॥

Ang 723Raag Tilang · ਤਿਲੰਗ

TILANG, FIFTH MEHL, FIRST HOUSE

Guru Arjan Dev · shabad

ਤਿਲੰਗ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਖਾਕ ਨੂਰ ਕਰਦੰ ਆਲਮ ਦੁਨੀਆਇ ॥ ਅਸਮਾਨ ਜਿਮੀ ਦਰਖਤ ਆਬ ਪੈਦਾਇਸਿ ਖੁਦਾਇ ॥੧॥ ਬੰਦੇ ਚਸਮ ਦੀਦੰ ਫਨਾਇ ॥ ਦੁਨੀਂਆ ਮੁਰਦਾਰ ਖੁਰਦਨੀ ਗਾਫਲ ਹਵਾਇ ॥ ਰਹਾਉ ॥ ਗੈਬਾਨ ਹੈਵਾਨ ਹਰਾਮ ਕੁਸਤਨੀ ਮੁਰਦਾਰ ਬਖੋਰਾਇ ॥ ਦਿਲ ਕਬਜ ਕਬਜਾ ਕਾਦਰੋ ਦੋਜਕ ਸਜਾਇ ॥੨॥ ਵਲੀ ਨਿਆਮਤਿ ਬਿਰਾਦਰਾ ਦਰਬਾਰ ਮਿਲਕ ਖਾਨਾਇ ॥ ਜਬ ਅਜਰਾਈਲੁ ਬਸਤਨੀ ਤਬ ਚਿ ਕਾਰੇ ਬਿਦਾਇ ॥੩॥ ਹਵਾਲ ਮਾਲੂਮੁ ਕਰਦੰ ਪਾਕ ਅਲਾਹ ॥ ਬੁਗੋ ਨਾਨਕ ਅਰਦਾਸਿ ਪੇਸਿ ਦਰਵੇਸ ਬੰਦਾਹ ॥੪॥੧॥

Ang 723–724Raag Tilang · ਤਿਲੰਗ

TILANG, SECOND HOUSE, FIFTH MEHL

Guru Arjan Dev · shabad

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥

Text: Gurmukhi with English translation (Kulbir S Thind; English by Dr. Sant Singh Khalsa).