Sri Guru Granth Sahib › Raag Tilang

Ang 724

Ang 723–724Raag Tilang · ਤਿਲੰਗ

TILANG, SECOND HOUSE, FIFTH MEHL

Guru Arjan Dev · shabad

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥

Ang 724Raag Tilang · ਤਿਲੰਗ

TILANG, FIFTH MEHL, THIRD HOUSE

Guru Arjan Dev · shabad

ਤਿਲੰਗ ਮਹਲਾ ੫ ਘਰੁ ੩ ॥ ਮਿਹਰਵਾਨੁ ਸਾਹਿਬੁ ਮਿਹਰਵਾਨੁ ॥ ਸਾਹਿਬੁ ਮੇਰਾ ਮਿਹਰਵਾਨੁ ॥ ਜੀਅ ਸਗਲ ਕਉ ਦੇਇ ਦਾਨੁ ॥ ਰਹਾਉ ॥ ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥ ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧॥ ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ॥ ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥੨॥ ਕੁਦਰਤਿ ਕੀਮ ਨ ਜਾਣੀਐ ਵਡਾ ਵੇਪਰਵਾਹੁ ॥ ਕਰਿ ਬੰਦੇ ਤੂ ਬੰਦਗੀ ਜਿਚਰੁ ਘਟ ਮਹਿ ਸਾਹੁ ॥੩॥ ਤੂ ਸਮਰਥੁ ਅਕਥੁ ਅਗੋਚਰੁ ਜੀਉ ਪਿੰਡੁ ਤੇਰੀ ਰਾਸਿ ॥ ਰਹਮ ਤੇਰੀ ਸੁਖੁ ਪਾਇਆ ਸਦਾ ਨਾਨਕ ਕੀ ਅਰਦਾਸਿ ॥੪॥੩॥

Ang 724Raag Tilang · ਤਿਲੰਗ

TILANG, FIFTH MEHL, THIRD HOUSE

Guru Arjan Dev · shabad

ਤਿਲੰਗ ਮਹਲਾ ੫ ਘਰੁ ੩ ॥ ਕਰਤੇ ਕੁਦਰਤੀ ਮੁਸਤਾਕੁ ॥ ਦੀਨ ਦੁਨੀਆ ਏਕ ਤੂਹੀ ਸਭ ਖਲਕ ਹੀ ਤੇ ਪਾਕੁ ॥ ਰਹਾਉ ॥ ਖਿਨ ਮਾਹਿ ਥਾਪਿ ਉਥਾਪਦਾ ਆਚਰਜ ਤੇਰੇ ਰੂਪ ॥ ਕਉਣੁ ਜਾਣੈ ਚਲਤ ਤੇਰੇ ਅੰਧਿਆਰੇ ਮਹਿ ਦੀਪ ॥੧॥ ਖੁਦਿ ਖਸਮ ਖਲਕ ਜਹਾਨ ਅਲਹ ਮਿਹਰਵਾਨ ਖੁਦਾਇ ॥ ਦਿਨਸੁ ਰੈਣਿ ਜਿ ਤੁਧੁ ਅਰਾਧੇ ਸੋ ਕਿਉ ਦੋਜਕਿ ਜਾਇ ॥੨॥ ਅਜਰਾਈਲੁ ਯਾਰੁ ਬੰਦੇ ਜਿਸੁ ਤੇਰਾ ਆਧਾਰੁ ॥ ਗੁਨਹ ਉਸ ਕੇ ਸਗਲ ਆਫੂ ਤੇਰੇ ਜਨ ਦੇਖਹਿ ਦੀਦਾਰੁ ॥੩॥ ਦੁਨੀਆ ਚੀਜ ਫਿਲਹਾਲ ਸਗਲੇ ਸਚੁ ਸੁਖੁ ਤੇਰਾ ਨਾਉ ॥ ਗੁਰ ਮਿਲਿ ਨਾਨਕ ਬੂਝਿਆ ਸਦਾ ਏਕਸੁ ਗਾਉ ॥੪॥੪॥

Ang 724Raag Tilang · ਤਿਲੰਗ

TILANG, FIFTH MEHL

Guru Arjan Dev · shabad

ਤਿਲੰਗ ਮਹਲਾ ੫ ॥ ਮੀਰਾਂ ਦਾਨਾਂ ਦਿਲ ਸੋਚ ॥ ਮੁਹਬਤੇ ਮਨਿ ਤਨਿ ਬਸੈ ਸਚੁ ਸਾਹ ਬੰਦੀ ਮੋਚ ॥੧॥ ਰਹਾਉ ॥ ਦੀਦਨੇ ਦੀਦਾਰ ਸਾਹਿਬ ਕਛੁ ਨਹੀ ਇਸ ਕਾ ਮੋਲੁ ॥ ਪਾਕ ਪਰਵਦਗਾਰ ਤੂ ਖੁਦਿ ਖਸਮੁ ਵਡਾ ਅਤੋਲੁ ॥੧॥ ਦਸ੍ਤਗੀਰੀ ਦੇਹਿ ਦਿਲਾਵਰ ਤੂਹੀ ਤੂਹੀ ਏਕ ॥ ਕਰਤਾਰ ਕੁਦਰਤਿ ਕਰਣ ਖਾਲਕ ਨਾਨਕ ਤੇਰੀ ਟੇਕ ॥੨॥੫॥

Ang 724–725Raag Tilang · ਤਿਲੰਗ

TILANG, FIRST MEHL, SECOND HOUSE

Guru Nanak Dev · shabad

ਤਿਲੰਗ ਮਹਲਾ ੧ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜਿਨਿ ਕੀਆ ਤਿਨਿ ਦੇਖਿਆ ਕਿਆ ਕਹੀਐ ਰੇ ਭਾਈ ॥ ਆਪੇ ਜਾਣੈ ਕਰੇ ਆਪਿ ਜਿਨਿ ਵਾੜੀ ਹੈ ਲਾਈ ॥੧॥ ਰਾਇਸਾ ਪਿਆਰੇ ਕਾ ਰਾਇਸਾ ਜਿਤੁ ਸਦਾ ਸੁਖੁ ਹੋਈ ॥ ਰਹਾਉ ॥ ਜਿਨਿ ਰੰਗਿ ਕੰਤੁ ਨ ਰਾਵਿਆ ਸਾ ਪਛੋ ਰੇ ਤਾਣੀ ॥ ਹਾਥ ਪਛੋੜੈ ਸਿਰੁ ਧੁਣੈ ਜਬ ਰੈਣਿ ਵਿਹਾਣੀ ॥੨॥ ਪਛੋਤਾਵਾ ਨਾ ਮਿਲੈ ਜਬ ਚੂਕੈਗੀ ਸਾਰੀ ॥ ਤਾ ਫਿਰਿ ਪਿਆਰਾ ਰਾਵੀਐ ਜਬ ਆਵੈਗੀ ਵਾਰੀ ॥੩॥ ਕੰਤੁ ਲੀਆ ਸੋਹਾਗਣੀ ਮੈ ਤੇ ਵਧਵੀ ਏਹ ॥ ਸੇ ਗੁਣ ਮੁਝੈ ਨ ਆਵਨੀ ਕੈ ਜੀ ਦੋਸੁ ਧਰੇਹ ॥੪॥ ਜਿਨੀ ਸਖੀ ਸਹੁ ਰਾਵਿਆ ਤਿਨ ਪੂਛਉਗੀ ਜਾਏ ॥ ਪਾਇ ਲਗਉ ਬੇਨਤੀ ਕਰਉ ਲੇਉਗੀ ਪੰਥੁ ਬਤਾਏ ॥੫॥ ਹੁਕਮੁ ਪਛਾਣੈ ਨਾਨਕਾ ਭਉ ਚੰਦਨੁ ਲਾਵੈ ॥ ਗੁਣ ਕਾਮਣ ਕਾਮਣਿ ਕਰੈ ਤਉ ਪਿਆਰੇ ਕਉ ਪਾਵੈ ॥੬॥ ਜੋ ਦਿਲਿ ਮਿਲਿਆ ਸੁ ਮਿਲਿ ਰਹਿਆ ਮਿਲਿਆ ਕਹੀਐ ਰੇ ਸੋਈ ॥ ਜੇ ਬਹੁਤੇਰਾ ਲੋਚੀਐ ਬਾਤੀ ਮੇਲੁ ਨ ਹੋਈ ॥੭॥ ਧਾਤੁ ਮਿਲੈ ਫੁਨਿ ਧਾਤੁ ਕਉ ਲਿਵ ਲਿਵੈ ਕਉ ਧਾਵੈ ॥ ਗੁਰ ਪਰਸਾਦੀ ਜਾਣੀਐ ਤਉ ਅਨਭਉ ਪਾਵੈ ॥੮॥ ਪਾਨਾ ਵਾੜੀ ਹੋਇ ਘਰਿ ਖਰੁ ਸਾਰ ਨ ਜਾਣੈ ॥ ਰਸੀਆ ਹੋਵੈ ਮੁਸਕ ਕਾ ਤਬ ਫੂਲੁ ਪਛਾਣੈ ॥੯॥ ਅਪਿਉ ਪੀਵੈ ਜੋ ਨਾਨਕਾ ਭ੍ਰਮੁ ਭ੍ਰਮਿ ਸਮਾਵੈ ॥ ਸਹਜੇ ਸਹਜੇ ਮਿਲਿ ਰਹੈ ਅਮਰਾ ਪਦੁ ਪਾਵੈ ॥੧੦॥੧॥

Text: Gurmukhi with English translation (Kulbir S Thind; English by Dr. Sant Singh Khalsa).