Sri Guru Granth Sahib › Raag Tilang

Ang 727

Ang 726–727Raag Tilang · ਤਿਲੰਗ

TILANG, NINTH MEHL

Guru Tegh Bahadur · shabad

ਤਿਲੰਗ ਮਹਲਾ ੯ ॥ ਜਾਗ ਲੇਹੁ ਰੇ ਮਨਾ ਜਾਗ ਲੇਹੁ ਕਹਾ ਗਾਫਲ ਸੋਇਆ ॥ ਜੋ ਤਨੁ ਉਪਜਿਆ ਸੰਗ ਹੀ ਸੋ ਭੀ ਸੰਗਿ ਨ ਹੋਇਆ ॥੧॥ ਰਹਾਉ ॥ ਮਾਤ ਪਿਤਾ ਸੁਤ ਬੰਧ ਜਨ ਹਿਤੁ ਜਾ ਸਿਉ ਕੀਨਾ ॥ ਜੀਉ ਛੂਟਿਓ ਜਬ ਦੇਹ ਤੇ ਡਾਰਿ ਅਗਨਿ ਮੈ ਦੀਨਾ ॥੧॥ ਜੀਵਤ ਲਉ ਬਿਉਹਾਰੁ ਹੈ ਜਗ ਕਉ ਤੁਮ ਜਾਨਉ ॥ ਨਾਨਕ ਹਰਿ ਗੁਨ ਗਾਇ ਲੈ ਸਭ ਸੁਫਨ ਸਮਾਨਉ ॥੨॥੨॥

Ang 727Raag Tilang · ਤਿਲੰਗ

TILANG, NINTH MEHL

Guru Tegh Bahadur · shabad

ਤਿਲੰਗ ਮਹਲਾ ੯ ॥ ਹਰਿ ਜਸੁ ਰੇ ਮਨਾ ਗਾਇ ਲੈ ਜੋ ਸੰਗੀ ਹੈ ਤੇਰੋ ॥ ਅਉਸਰੁ ਬੀਤਿਓ ਜਾਤੁ ਹੈ ਕਹਿਓ ਮਾਨ ਲੈ ਮੇਰੋ ॥੧॥ ਰਹਾਉ ॥ ਸੰਪਤਿ ਰਥ ਧਨ ਰਾਜ ਸਿਉ ਅਤਿ ਨੇਹੁ ਲਗਾਇਓ ॥ ਕਾਲ ਫਾਸ ਜਬ ਗਲਿ ਪਰੀ ਸਭ ਭਇਓ ਪਰਾਇਓ ॥੧॥ ਜਾਨਿ ਬੂਝ ਕੈ ਬਾਵਰੇ ਤੈ ਕਾਜੁ ਬਿਗਾਰਿਓ ॥ ਪਾਪ ਕਰਤ ਸੁਕਚਿਓ ਨਹੀ ਨਹ ਗਰਬੁ ਨਿਵਾਰਿਓ ॥੨॥ ਜਿਹ ਬਿਧਿ ਗੁਰ ਉਪਦੇਸਿਆ ਸੋ ਸੁਨੁ ਰੇ ਭਾਈ ॥ ਨਾਨਕ ਕਹਤ ਪੁਕਾਰਿ ਕੈ ਗਹੁ ਪ੍ਰਭ ਸਰਨਾਈ ॥੩॥੩॥

Ang 727Raag Tilang · ਤਿਲੰਗ

TILANG, THE WORD OF DEVOTEE KABEER JEE

Bhagat Kabir · shabad

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥

Ang 727Raag Tilang · ਤਿਲੰਗ › TILANG, THE WORD OF DEVOTEE KABEER JEE

NAAM DAYV JEE

Bhagat Namdev · shabad

ਨਾਮਦੇਵ ਜੀ ॥ ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥ ਮੈ ਗਰੀਬ ਮੈ ਮਸਕੀਨ ਤੇਰਾ ਨਾਮੁ ਹੈ ਅਧਾਰਾ ॥੧॥ ਰਹਾਉ ॥ ਕਰੀਮਾਂ ਰਹੀਮਾਂ ਅਲਾਹ ਤੂ ਗਨੀਂ ॥ ਹਾਜਰਾ ਹਜੂਰਿ ਦਰਿ ਪੇਸਿ ਤੂੰ ਮਨੀਂ ॥੧॥ ਦਰੀਆਉ ਤੂ ਦਿਹੰਦ ਤੂ ਬਿਸੀਆਰ ਤੂ ਧਨੀ ॥ ਦੇਹਿ ਲੇਹਿ ਏਕੁ ਤੂੰ ਦਿਗਰ ਕੋ ਨਹੀ ॥੨॥ ਤੂੰ ਦਾਨਾਂ ਤੂੰ ਬੀਨਾਂ ਮੈ ਬੀਚਾਰੁ ਕਿਆ ਕਰੀ ॥ ਨਾਮੇ ਚੇ ਸੁਆਮੀ ਬਖਸੰਦ ਤੂੰ ਹਰੀ ॥੩॥੧॥੨॥ ਹਲੇ ਯਾਰਾਂ ਹਲੇ ਯਾਰਾਂ ਖੁਸਿਖਬਰੀ ॥ ਬਲਿ ਬਲਿ ਜਾਂਉ ਹਉ ਬਲਿ ਬਲਿ ਜਾਂਉ ॥ ਨੀਕੀ ਤੇਰੀ ਬਿਗਾਰੀ ਆਲੇ ਤੇਰਾ ਨਾਉ ॥੧॥ ਰਹਾਉ ॥ ਕੁਜਾ ਆਮਦ ਕੁਜਾ ਰਫਤੀ ਕੁਜਾ ਮੇ ਰਵੀ ॥ ਦ੍ਵਾਰਿਕਾ ਨਗਰੀ ਰਾਸਿ ਬੁਗੋਈ ॥੧॥ ਖੂਬੁ ਤੇਰੀ ਪਗਰੀ ਮੀਠੇ ਤੇਰੇ ਬੋਲ ॥ ਦ੍ਵਾਰਿਕਾ ਨਗਰੀ ਕਾਹੇ ਕੇ ਮਗੋਲ ॥੨॥ ਚੰਦੀਂ ਹਜਾਰ ਆਲਮ ਏਕਲ ਖਾਨਾਂ ॥ ਹਮ ਚਿਨੀ ਪਾਤਿਸਾਹ ਸਾਂਵਲੇ ਬਰਨਾਂ ॥੩॥ ਅਸਪਤਿ ਗਜਪਤਿ ਨਰਹ ਨਰਿੰਦ ॥ ਨਾਮੇ ਕੇ ਸ੍ਵਾਮੀ ਮੀਰ ਮੁਕੰਦ ॥੪॥੨॥੩॥

Text: Gurmukhi with English translation (Kulbir S Thind; English by Dr. Sant Singh Khalsa).