RAAG SOOHEE, FIRST MEHL, CHAU-PADAS, FIRST HOUSE
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਸੂਹੀ ਮਹਲਾ ੧ ਚਉਪਦੇ ਘਰੁ ੧ ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥ ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥੧॥ ਜਪਹੁ ਤ ਏਕੋ ਨਾਮਾ ॥ ਅਵਰਿ ਨਿਰਾਫਲ ਕਾਮਾ ॥੧॥ ਰਹਾਉ ॥ ਇਹੁ ਮਨੁ ਈਟੀ ਹਾਥਿ ਕਰਹੁ ਫੁਨਿ ਨੇਤ੍ਰਉ ਨੀਦ ਨ ਆਵੈ ॥ ਰਸਨਾ ਨਾਮੁ ਜਪਹੁ ਤਬ ਮਥੀਐ ਇਨ ਬਿਧਿ ਅੰਮ੍ਰਿਤੁ ਪਾਵਹੁ ॥੨॥ ਮਨੁ ਸੰਪਟੁ ਜਿਤੁ ਸਤ ਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ ॥ ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨ੍ਹ ਬਿਧਿ ਸਾਹਿਬੁ ਰਵਤੁ ਰਹੈ ॥੩॥ ਕਹਦੇ ਕਹਹਿ ਕਹੇ ਕਹਿ ਜਾਵਹਿ ਤੁਮ ਸਰਿ ਅਵਰੁ ਨ ਕੋਈ ॥ ਭਗਤਿ ਹੀਣੁ ਨਾਨਕੁ ਜਨੁ ਜੰਪੈ ਹਉ ਸਾਲਾਹੀ ਸਚਾ ਸੋਈ ॥੪॥੧॥