SOOHEE, FIRST MEHL, SIXTH HOUSE
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹਿ ॥ ਸੇ ਫਲ ਕੰਮਿ ਨ ਆਵਨ੍ਹੀ ਤੇ ਗੁਣ ਮੈ ਤਨਿ ਹੰਨ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥