SIREE RAAG, FIRST MEHL, THIRD HOUSE
ੴ ਸਤਿਗੁਰ ਪ੍ਰਸਾਦਿ ॥ ਸਿਰੀਰਾਗੁ ਮਹਲਾ ੧ ਘਰੁ ੩ ॥ ਜੋਗੀ ਅੰਦਰਿ ਜੋਗੀਆ ॥ ਤੂੰ ਭੋਗੀ ਅੰਦਰਿ ਭੋਗੀਆ ॥ ਤੇਰਾ ਅੰਤੁ ਨ ਪਾਇਆ ਸੁਰਗਿ ਮਛਿ ਪਇਆਲਿ ਜੀਉ ॥੧॥ ਹਉ ਵਾਰੀ ਹਉ ਵਾਰਣੈ ਕੁਰਬਾਣੁ ਤੇਰੇ ਨਾਵ ਨੋ ॥੧॥ ਰਹਾਉ ॥ ਤੁਧੁ ਸੰਸਾਰੁ ਉਪਾਇਆ ॥ ਸਿਰੇ ਸਿਰਿ ਧੰਧੇ ਲਾਇਆ ॥ ਵੇਖਹਿ ਕੀਤਾ ਆਪਣਾ ਕਰਿ ਕੁਦਰਤਿ ਪਾਸਾ ਢਾਲਿ ਜੀਉ ॥੨॥ ਪਰਗਟਿ ਪਾਹਾਰੈ ਜਾਪਦਾ ॥ ਸਭੁ ਨਾਵੈ ਨੋ ਪਰਤਾਪਦਾ ॥ ਸਤਿਗੁਰ ਬਾਝੁ ਨ ਪਾਇਓ ਸਭ ਮੋਹੀ ਮਾਇਆ ਜਾਲਿ ਜੀਉ ॥੩॥ ਸਤਿਗੁਰ ਕਉ ਬਲਿ ਜਾਈਐ ॥ ਜਿਤੁ ਮਿਲਿਐ ਪਰਮ ਗਤਿ ਪਾਈਐ ॥ ਸੁਰਿ ਨਰ ਮੁਨਿ ਜਨ ਲੋਚਦੇ ਸੋ ਸਤਿਗੁਰਿ ਦੀਆ ਬੁਝਾਇ ਜੀਉ ॥੪॥ ਸਤਸੰਗਤਿ ਕੈਸੀ ਜਾਣੀਐ ॥ ਜਿਥੈ ਏਕੋ ਨਾਮੁ ਵਖਾਣੀਐ ॥ ਏਕੋ ਨਾਮੁ ਹੁਕਮੁ ਹੈ ਨਾਨਕ ਸਤਿਗੁਰਿ ਦੀਆ ਬੁਝਾਇ ਜੀਉ ॥੫॥ ਇਹੁ ਜਗਤੁ ਭਰਮਿ ਭੁਲਾਇਆ ॥ ਆਪਹੁ ਤੁਧੁ ਖੁਆਇਆ ॥ ਪਰਤਾਪੁ ਲਗਾ ਦੋਹਾਗਣੀ ਭਾਗ ਜਿਨਾ ਕੇ ਨਾਹਿ ਜੀਉ ॥੬॥ ਦੋਹਾਗਣੀ ਕਿਆ ਨੀਸਾਣੀਆ ॥ ਖਸਮਹੁ ਘੁਥੀਆ ਫਿਰਹਿ ਨਿਮਾਣੀਆ ॥ ਮੈਲੇ ਵੇਸ ਤਿਨਾ ਕਾਮਣੀ ਦੁਖੀ ਰੈਣਿ ਵਿਹਾਇ ਜੀਉ ॥੭॥ ਸੋਹਾਗਣੀ ਕਿਆ ਕਰਮੁ ਕਮਾਇਆ ॥ ਪੂਰਬਿ ਲਿਖਿਆ ਫਲੁ ਪਾਇਆ ॥ ਨਦਰਿ ਕਰੇ ਕੈ ਆਪਣੀ ਆਪੇ ਲਏ ਮਿਲਾਇ ਜੀਉ ॥੮॥ ਹੁਕਮੁ ਜਿਨਾ ਨੋ ਮਨਾਇਆ ॥ ਤਿਨ ਅੰਤਰਿ ਸਬਦੁ ਵਸਾਇਆ ॥ ਸਹੀਆ ਸੇ ਸੋਹਾਗਣੀ ਜਿਨ ਸਹ ਨਾਲਿ ਪਿਆਰੁ ਜੀਉ ॥੯॥ ਜਿਨਾ ਭਾਣੇ ਕਾ ਰਸੁ ਆਇਆ ॥ ਤਿਨ ਵਿਚਹੁ ਭਰਮੁ ਚੁਕਾਇਆ ॥ ਨਾਨਕ ਸਤਿਗੁਰੁ ਐਸਾ ਜਾਣੀਐ ਜੋ ਸਭਸੈ ਲਏ ਮਿਲਾਇ ਜੀਉ ॥੧੦॥ ਸਤਿਗੁਰਿ ਮਿਲਿਐ ਫਲੁ ਪਾਇਆ ॥ ਜਿਨਿ ਵਿਚਹੁ ਅਹਕਰਣੁ ਚੁਕਾਇਆ ॥ ਦੁਰਮਤਿ ਕਾ ਦੁਖੁ ਕਟਿਆ ਭਾਗੁ ਬੈਠਾ ਮਸਤਕਿ ਆਇ ਜੀਉ ॥੧੧॥ ਅੰਮ੍ਰਿਤੁ ਤੇਰੀ ਬਾਣੀਆ ॥ ਤੇਰਿਆ ਭਗਤਾ ਰਿਦੈ ਸਮਾਣੀਆ ॥ ਸੁਖ ਸੇਵਾ ਅੰਦਰਿ ਰਖਿਐ ਆਪਣੀ ਨਦਰਿ ਕਰਹਿ ਨਿਸਤਾਰਿ ਜੀਉ ॥੧੨॥