Sri Guru Granth Sahib › Raag Suhi

Ang 733

Ang 732–733Raag Suhi · ਸੂਹੀ › RAAG SOOHEE, FIRST MEHL, CHAU-PADAS, FIRST HOUSE

SOOHEE, FOURTH MEHL

Guru Ram Das · shabad

ਸੂਹੀ ਮਹਲਾ ੪ ॥ ਹਰਿ ਕ੍ਰਿਪਾ ਕਰੇ ਮਨਿ ਹਰਿ ਰੰਗੁ ਲਾਏ ॥ ਗੁਰਮੁਖਿ ਹਰਿ ਹਰਿ ਨਾਮਿ ਸਮਾਏ ॥੧॥ ਹਰਿ ਰੰਗਿ ਰਾਤਾ ਮਨੁ ਰੰਗ ਮਾਣੇ ॥ ਸਦਾ ਅਨੰਦਿ ਰਹੈ ਦਿਨ ਰਾਤੀ ਪੂਰੇ ਗੁਰ ਕੈ ਸਬਦਿ ਸਮਾਣੇ ॥੧॥ ਰਹਾਉ ॥ ਹਰਿ ਰੰਗ ਕਉ ਲੋਚੈ ਸਭੁ ਕੋਈ ॥ ਗੁਰਮੁਖਿ ਰੰਗੁ ਚਲੂਲਾ ਹੋਈ ॥੨॥ ਮਨਮੁਖਿ ਮੁਗਧੁ ਨਰੁ ਕੋਰਾ ਹੋਇ ॥ ਜੇ ਸਉ ਲੋਚੈ ਰੰਗੁ ਨ ਹੋਵੈ ਕੋਇ ॥੩॥ ਨਦਰਿ ਕਰੇ ਤਾ ਸਤਿਗੁਰੁ ਪਾਵੈ ॥ ਨਾਨਕ ਹਰਿ ਰਸਿ ਹਰਿ ਰੰਗਿ ਸਮਾਵੈ ॥੪॥੨॥੬॥

Ang 733Raag Suhi · ਸੂਹੀ › RAAG SOOHEE, FIRST MEHL, CHAU-PADAS, FIRST HOUSE

SOOHEE, FOURTH MEHL

Guru Ram Das · shabad

ਸੂਹੀ ਮਹਲਾ ੪ ॥ ਜਿਹਵਾ ਹਰਿ ਰਸਿ ਰਹੀ ਅਘਾਇ ॥ ਗੁਰਮੁਖਿ ਪੀਵੈ ਸਹਜਿ ਸਮਾਇ ॥੧॥ ਹਰਿ ਰਸੁ ਜਨ ਚਾਖਹੁ ਜੇ ਭਾਈ ॥ ਤਉ ਕਤ ਅਨਤ ਸਾਦਿ ਲੋਭਾਈ ॥੧॥ ਰਹਾਉ ॥ ਗੁਰਮਤਿ ਰਸੁ ਰਾਖਹੁ ਉਰ ਧਾਰਿ ॥ ਹਰਿ ਰਸਿ ਰਾਤੇ ਰੰਗਿ ਮੁਰਾਰਿ ॥੨॥ ਮਨਮੁਖਿ ਹਰਿ ਰਸੁ ਚਾਖਿਆ ਨ ਜਾਇ ॥ ਹਉਮੈ ਕਰੈ ਬਹੁਤੀ ਮਿਲੈ ਸਜਾਇ ॥੩॥ ਨਦਰਿ ਕਰੇ ਤਾ ਹਰਿ ਰਸੁ ਪਾਵੈ ॥ ਨਾਨਕ ਹਰਿ ਰਸਿ ਹਰਿ ਗੁਣ ਗਾਵੈ ॥੪॥੩॥੭॥

Ang 733Raag Suhi · ਸੂਹੀ › RAAG SOOHEE, FIRST MEHL, CHAU-PADAS, FIRST HOUSE

SOOHEE, FOURTH MEHL, SIXTH HOUSE

Guru Ram Das · shabad

ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥

Ang 733Raag Suhi · ਸੂਹੀ › RAAG SOOHEE, FIRST MEHL, CHAU-PADAS, FIRST HOUSE

SOOHEE, FOURTH MEHL

Guru Ram Das · shabad

ਸੂਹੀ ਮਹਲਾ ੪ ॥ ਤਿਨ੍ਹੀ ਅੰਤਰਿ ਹਰਿ ਆਰਾਧਿਆ ਜਿਨ ਕਉ ਧੁਰਿ ਲਿਖਿਆ ਲਿਖਤੁ ਲਿਲਾਰਾ ॥ ਤਿਨ ਕੀ ਬਖੀਲੀ ਕੋਈ ਕਿਆ ਕਰੇ ਜਿਨ ਕਾ ਅੰਗੁ ਕਰੇ ਮੇਰਾ ਹਰਿ ਕਰਤਾਰਾ ॥੧॥ ਹਰਿ ਹਰਿ ਧਿਆਇ ਮਨ ਮੇਰੇ ਮਨ ਧਿਆਇ ਹਰਿ ਜਨਮ ਜਨਮ ਕੇ ਸਭਿ ਦੂਖ ਨਿਵਾਰਣਹਾਰਾ ॥੧॥ ਰਹਾਉ ॥ ਧੁਰਿ ਭਗਤ ਜਨਾ ਕਉ ਬਖਸਿਆ ਹਰਿ ਅੰਮ੍ਰਿਤ ਭਗਤਿ ਭੰਡਾਰਾ ॥ ਮੂਰਖੁ ਹੋਵੈ ਸੁ ਉਨ ਕੀ ਰੀਸ ਕਰੇ ਤਿਸੁ ਹਲਤਿ ਪਲਤਿ ਮੁਹੁ ਕਾਰਾ ॥੨॥ ਸੇ ਭਗਤ ਸੇ ਸੇਵਕਾ ਜਿਨਾ ਹਰਿ ਨਾਮੁ ਪਿਆਰਾ ॥ ਤਿਨ ਕੀ ਸੇਵਾ ਤੇ ਹਰਿ ਪਾਈਐ ਸਿਰਿ ਨਿੰਦਕ ਕੈ ਪਵੈ ਛਾਰਾ ॥੩॥ ਜਿਸੁ ਘਰਿ ਵਿਰਤੀ ਸੋਈ ਜਾਣੈ ਜਗਤ ਗੁਰ ਨਾਨਕ ਪੂਛਿ ਕਰਹੁ ਬੀਚਾਰਾ ॥ ਚਹੁ ਪੀੜੀ ਆਦਿ ਜੁਗਾਦਿ ਬਖੀਲੀ ਕਿਨੈ ਨ ਪਾਇਓ ਹਰਿ ਸੇਵਕ ਭਾਇ ਨਿਸਤਾਰਾ ॥੪॥੨॥੯॥

Ang 733–734Raag Suhi · ਸੂਹੀ › RAAG SOOHEE, FIRST MEHL, CHAU-PADAS, FIRST HOUSE

SOOHEE, FOURTH MEHL

Guru Ram Das · shabad

ਸੂਹੀ ਮਹਲਾ ੪ ॥ ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥ ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥੧॥ ਹਰਿ ਧਨੁ ਸੰਚੀਐ ਭਾਈ ॥ ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥੧॥ ਰਹਾਉ ॥ ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰ ਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥ ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥੨॥ ਹਰਿ ਧਨੁ ਰਤਨੁ ਜਵੇਹਰੁ ਮਾਣਕੁ ਹਰਿ ਧਨੈ ਨਾਲਿ ਅੰਮ੍ਰਿਤ ਵੇਲੈ ਵਤੈ ਹਰਿ ਭਗਤੀ ਹਰਿ ਲਿਵ ਲਾਈ ॥ ਹਰਿ ਧਨੁ ਅੰਮ੍ਰਿਤ ਵੇਲੈ ਵਤੈ ਕਾ ਬੀਜਿਆ ਭਗਤ ਖਾਇ ਖਰਚਿ ਰਹੇ ਨਿਖੁਟੈ ਨਾਹੀ ॥ ਹਲਤਿ ਪਲਤਿ ਹਰਿ ਧਨੈ ਕੀ ਭਗਤਾ ਕਉ ਮਿਲੀ ਵਡਿਆਈ ॥੩॥ ਹਰਿ ਧਨੁ ਨਿਰਭਉ ਸਦਾ ਸਦਾ ਅਸਥਿਰੁ ਹੈ ਸਾਚਾ ਇਹੁ ਹਰਿ ਧਨੁ ਅਗਨੀ ਤਸਕਰੈ ਪਾਣੀਐ ਜਮਦੂਤੈ ਕਿਸੈ ਕਾ ਗਵਾਇਆ ਨ ਜਾਈ ॥ ਹਰਿ ਧਨ ਕਉ ਉਚਕਾ ਨੇੜਿ ਨ ਆਵਈ ਜਮੁ ਜਾਗਾਤੀ ਡੰਡੁ ਨ ਲਗਾਈ ॥੪॥ ਸਾਕਤੀ ਪਾਪ ਕਰਿ ਕੈ ਬਿਖਿਆ ਧਨੁ ਸੰਚਿਆ ਤਿਨਾ ਇਕ ਵਿਖ ਨਾਲਿ ਨ ਜਾਈ ॥ ਹਲਤੈ ਵਿਚਿ ਸਾਕਤ ਦੁਹੇਲੇ ਭਏ ਹਥਹੁ ਛੁੜਕਿ ਗਇਆ ਅਗੈ ਪਲਤਿ ਸਾਕਤੁ ਹਰਿ ਦਰਗਹ ਢੋਈ ਨ ਪਾਈ ॥੫॥ ਇਸੁ ਹਰਿ ਧਨ ਕਾ ਸਾਹੁ ਹਰਿ ਆਪਿ ਹੈ ਸੰਤਹੁ ਜਿਸ ਨੋ ਦੇਇ ਸੁ ਹਰਿ ਧਨੁ ਲਦਿ ਚਲਾਈ ॥ ਇਸੁ ਹਰਿ ਧਨੈ ਕਾ ਤੋਟਾ ਕਦੇ ਨ ਆਵਈ ਜਨ ਨਾਨਕ ਕਉ ਗੁਰਿ ਸੋਝੀ ਪਾਈ ॥੬॥੩॥੧੦॥

Text: Gurmukhi with English translation (Kulbir S Thind; English by Dr. Sant Singh Khalsa).