SOOHEE, FOURTH MEHL
ਸੂਹੀ ਮਹਲਾ ੪ ॥ ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥ ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥੧॥ ਹਰਿ ਧਨੁ ਸੰਚੀਐ ਭਾਈ ॥ ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥੧॥ ਰਹਾਉ ॥ ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰ ਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥ ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥੨॥ ਹਰਿ ਧਨੁ ਰਤਨੁ ਜਵੇਹਰੁ ਮਾਣਕੁ ਹਰਿ ਧਨੈ ਨਾਲਿ ਅੰਮ੍ਰਿਤ ਵੇਲੈ ਵਤੈ ਹਰਿ ਭਗਤੀ ਹਰਿ ਲਿਵ ਲਾਈ ॥ ਹਰਿ ਧਨੁ ਅੰਮ੍ਰਿਤ ਵੇਲੈ ਵਤੈ ਕਾ ਬੀਜਿਆ ਭਗਤ ਖਾਇ ਖਰਚਿ ਰਹੇ ਨਿਖੁਟੈ ਨਾਹੀ ॥ ਹਲਤਿ ਪਲਤਿ ਹਰਿ ਧਨੈ ਕੀ ਭਗਤਾ ਕਉ ਮਿਲੀ ਵਡਿਆਈ ॥੩॥ ਹਰਿ ਧਨੁ ਨਿਰਭਉ ਸਦਾ ਸਦਾ ਅਸਥਿਰੁ ਹੈ ਸਾਚਾ ਇਹੁ ਹਰਿ ਧਨੁ ਅਗਨੀ ਤਸਕਰੈ ਪਾਣੀਐ ਜਮਦੂਤੈ ਕਿਸੈ ਕਾ ਗਵਾਇਆ ਨ ਜਾਈ ॥ ਹਰਿ ਧਨ ਕਉ ਉਚਕਾ ਨੇੜਿ ਨ ਆਵਈ ਜਮੁ ਜਾਗਾਤੀ ਡੰਡੁ ਨ ਲਗਾਈ ॥੪॥ ਸਾਕਤੀ ਪਾਪ ਕਰਿ ਕੈ ਬਿਖਿਆ ਧਨੁ ਸੰਚਿਆ ਤਿਨਾ ਇਕ ਵਿਖ ਨਾਲਿ ਨ ਜਾਈ ॥ ਹਲਤੈ ਵਿਚਿ ਸਾਕਤ ਦੁਹੇਲੇ ਭਏ ਹਥਹੁ ਛੁੜਕਿ ਗਇਆ ਅਗੈ ਪਲਤਿ ਸਾਕਤੁ ਹਰਿ ਦਰਗਹ ਢੋਈ ਨ ਪਾਈ ॥੫॥ ਇਸੁ ਹਰਿ ਧਨ ਕਾ ਸਾਹੁ ਹਰਿ ਆਪਿ ਹੈ ਸੰਤਹੁ ਜਿਸ ਨੋ ਦੇਇ ਸੁ ਹਰਿ ਧਨੁ ਲਦਿ ਚਲਾਈ ॥ ਇਸੁ ਹਰਿ ਧਨੈ ਕਾ ਤੋਟਾ ਕਦੇ ਨ ਆਵਈ ਜਨ ਨਾਨਕ ਕਉ ਗੁਰਿ ਸੋਝੀ ਪਾਈ ॥੬॥੩॥੧੦॥