SIREE RAAG, FIRST MEHL, THIRD HOUSE
ਸਤਿਗੁਰੁ ਮਿਲਿਆ ਜਾਣੀਐ ॥ ਜਿਤੁ ਮਿਲਿਐ ਨਾਮੁ ਵਖਾਣੀਐ ॥ ਸਤਿਗੁਰ ਬਾਝੁ ਨ ਪਾਇਓ ਸਭ ਥਕੀ ਕਰਮ ਕਮਾਇ ਜੀਉ ॥੧੩॥ ਹਉ ਸਤਿਗੁਰ ਵਿਟਹੁ ਘੁਮਾਇਆ ॥ ਜਿਨਿ ਭ੍ਰਮਿ ਭੁਲਾ ਮਾਰਗਿ ਪਾਇਆ ॥ ਨਦਰਿ ਕਰੇ ਜੇ ਆਪਣੀ ਆਪੇ ਲਏ ਰਲਾਇ ਜੀਉ ॥੧੪॥ ਤੂੰ ਸਭਨਾ ਮਾਹਿ ਸਮਾਇਆ ॥ ਤਿਨਿ ਕਰਤੈ ਆਪੁ ਲੁਕਾਇਆ ॥ ਨਾਨਕ ਗੁਰਮੁਖਿ ਪਰਗਟੁ ਹੋਇਆ ਜਾ ਕਉ ਜੋਤਿ ਧਰੀ ਕਰਤਾਰਿ ਜੀਉ ॥੧੫॥ ਆਪੇ ਖਸਮਿ ਨਿਵਾਜਿਆ ॥ ਜੀਉ ਪਿੰਡੁ ਦੇ ਸਾਜਿਆ ॥ ਆਪਣੇ ਸੇਵਕ ਕੀ ਪੈਜ ਰਖੀਆ ਦੁਇ ਕਰ ਮਸਤਕਿ ਧਾਰਿ ਜੀਉ ॥੧੬॥ ਸਭਿ ਸੰਜਮ ਰਹੇ ਸਿਆਣਪਾ ॥ ਮੇਰਾ ਪ੍ਰਭੁ ਸਭੁ ਕਿਛੁ ਜਾਣਦਾ ॥ ਪ੍ਰਗਟ ਪ੍ਰਤਾਪੁ ਵਰਤਾਇਓ ਸਭੁ ਲੋਕੁ ਕਰੈ ਜੈਕਾਰੁ ਜੀਉ ॥੧੭॥ ਮੇਰੇ ਗੁਣ ਅਵਗਨ ਨ ਬੀਚਾਰਿਆ ॥ ਪ੍ਰਭਿ ਅਪਣਾ ਬਿਰਦੁ ਸਮਾਰਿਆ ॥ ਕੰਠਿ ਲਾਇ ਕੈ ਰਖਿਓਨੁ ਲਗੈ ਨ ਤਤੀ ਵਾਉ ਜੀਉ ॥੧੮॥ ਮੈ ਮਨਿ ਤਨਿ ਪ੍ਰਭੂ ਧਿਆਇਆ ॥ ਜੀਇ ਇਛਿਅੜਾ ਫਲੁ ਪਾਇਆ ॥ ਸਾਹ ਪਾਤਿਸਾਹ ਸਿਰਿ ਖਸਮੁ ਤੂੰ ਜਪਿ ਨਾਨਕ ਜੀਵੈ ਨਾਉ ਜੀਉ ॥੧੯॥ ਤੁਧੁ ਆਪੇ ਆਪੁ ਉਪਾਇਆ ॥ ਦੂਜਾ ਖੇਲੁ ਕਰਿ ਦਿਖਲਾਇਆ ॥ ਸਭੁ ਸਚੋ ਸਚੁ ਵਰਤਦਾ ਜਿਸੁ ਭਾਵੈ ਤਿਸੈ ਬੁਝਾਇ ਜੀਉ ॥੨੦॥ ਗੁਰ ਪਰਸਾਦੀ ਪਾਇਆ ॥ ਤਿਥੈ ਮਾਇਆ ਮੋਹੁ ਚੁਕਾਇਆ ॥ ਕਿਰਪਾ ਕਰਿ ਕੈ ਆਪਣੀ ਆਪੇ ਲਏ ਸਮਾਇ ਜੀਉ ॥੨੧॥ ਗੋਪੀ ਨੈ ਗੋਆਲੀਆ ॥ ਤੁਧੁ ਆਪੇ ਗੋਇ ਉਠਾਲੀਆ ॥ ਹੁਕਮੀ ਭਾਂਡੇ ਸਾਜਿਆ ਤੂੰ ਆਪੇ ਭੰਨਿ ਸਵਾਰਿ ਜੀਉ ॥੨੨॥ ਜਿਨ ਸਤਿਗੁਰ ਸਿਉ ਚਿਤੁ ਲਾਇਆ ॥ ਤਿਨੀ ਦੂਜਾ ਭਾਉ ਚੁਕਾਇਆ ॥ ਨਿਰਮਲ ਜੋਤਿ ਤਿਨ ਪ੍ਰਾਣੀਆ ਓਇ ਚਲੇ ਜਨਮੁ ਸਵਾਰਿ ਜੀਉ ॥੨੩॥ ਤੇਰੀਆ ਸਦਾ ਸਦਾ ਚੰਗਿਆਈਆ ॥ ਮੈ ਰਾਤਿ ਦਿਹੈ ਵਡਿਆਈਆਂ ॥ ਅਣਮੰਗਿਆ ਦਾਨੁ ਦੇਵਣਾ ਕਹੁ ਨਾਨਕ ਸਚੁ ਸਮਾਲਿ ਜੀਉ ॥੨੪॥੧॥