Sri Guru Granth Sahib › Raag Suhi

Ang 740

Ang 739–740Raag Suhi · ਸੂਹੀ › RAAG SOOHEE, FIRST MEHL, CHAU-PADAS, FIRST HOUSE

SOOHEE, FIFTH MEHL

Guru Arjan Dev · shabad

ਸੂਹੀ ਮਹਲਾ ੫ ॥ ਜਾ ਕੈ ਦਰਸਿ ਪਾਪ ਕੋਟਿ ਉਤਾਰੇ ॥ ਭੇਟਤ ਸੰਗਿ ਇਹੁ ਭਵਜਲੁ ਤਾਰੇ ॥੧॥ ਓਇ ਸਾਜਨ ਓਇ ਮੀਤ ਪਿਆਰੇ ॥ ਜੋ ਹਮ ਕਉ ਹਰਿ ਨਾਮੁ ਚਿਤਾਰੇ ॥੧॥ ਰਹਾਉ ॥ ਜਾ ਕਾ ਸਬਦੁ ਸੁਨਤ ਸੁਖ ਸਾਰੇ ॥ ਜਾ ਕੀ ਟਹਲ ਜਮਦੂਤ ਬਿਦਾਰੇ ॥੨॥ ਜਾ ਕੀ ਧੀਰਕ ਇਸੁ ਮਨਹਿ ਸਧਾਰੇ ॥ ਜਾ ਕੈ ਸਿਮਰਣਿ ਮੁਖ ਉਜਲਾਰੇ ॥੩॥ ਪ੍ਰਭ ਕੇ ਸੇਵਕ ਪ੍ਰਭਿ ਆਪਿ ਸਵਾਰੇ ॥ ਸਰਣਿ ਨਾਨਕ ਤਿਨ੍ਹ ਸਦ ਬਲਿਹਾਰੇ ॥੪॥੭॥੧੩॥

Ang 740Raag Suhi · ਸੂਹੀ › RAAG SOOHEE, FIRST MEHL, CHAU-PADAS, FIRST HOUSE

SOOHEE, FIFTH MEHL

Guru Arjan Dev · shabad

ਸੂਹੀ ਮਹਲਾ ੫ ॥ ਰਹਣੁ ਨ ਪਾਵਹਿ ਸੁਰਿ ਨਰ ਦੇਵਾ ॥ ਊਠਿ ਸਿਧਾਰੇ ਕਰਿ ਮੁਨਿ ਜਨ ਸੇਵਾ ॥੧॥ ਜੀਵਤ ਪੇਖੇ ਜਿਨ੍ਹੀ ਹਰਿ ਹਰਿ ਧਿਆਇਆ ॥ ਸਾਧਸੰਗਿ ਤਿਨ੍ਹੀ ਦਰਸਨੁ ਪਾਇਆ ॥੧॥ ਰਹਾਉ ॥ ਬਾਦਿਸਾਹ ਸਾਹ ਵਾਪਾਰੀ ਮਰਨਾ ॥ ਜੋ ਦੀਸੈ ਸੋ ਕਾਲਹਿ ਖਰਨਾ ॥੨॥ ਕੂੜੈ ਮੋਹਿ ਲਪਟਿ ਲਪਟਾਨਾ ॥ ਛੋਡਿ ਚਲਿਆ ਤਾ ਫਿਰਿ ਪਛੁਤਾਨਾ ॥੩॥ ਕ੍ਰਿਪਾ ਨਿਧਾਨ ਨਾਨਕ ਕਉ ਕਰਹੁ ਦਾਤਿ ॥ ਨਾਮੁ ਤੇਰਾ ਜਪੀ ਦਿਨੁ ਰਾਤਿ ॥੪॥੮॥੧੪॥

Ang 740Raag Suhi · ਸੂਹੀ › RAAG SOOHEE, FIRST MEHL, CHAU-PADAS, FIRST HOUSE

SOOHEE, FIFTH MEHL

Guru Arjan Dev · shabad

ਸੂਹੀ ਮਹਲਾ ੫ ॥ ਘਟ ਘਟ ਅੰਤਰਿ ਤੁਮਹਿ ਬਸਾਰੇ ॥ ਸਗਲ ਸਮਗ੍ਰੀ ਸੂਤਿ ਤੁਮਾਰੇ ॥੧॥ ਤੂੰ ਪ੍ਰੀਤਮ ਤੂੰ ਪ੍ਰਾਨ ਅਧਾਰੇ ॥ ਤੁਮ ਹੀ ਪੇਖਿ ਪੇਖਿ ਮਨੁ ਬਿਗਸਾਰੇ ॥੧॥ ਰਹਾਉ ॥ ਅਨਿਕ ਜੋਨਿ ਭ੍ਰਮਿ ਭ੍ਰਮਿ ਭ੍ਰਮਿ ਹਾਰੇ ॥ ਓਟ ਗਹੀ ਅਬ ਸਾਧ ਸੰਗਾਰੇ ॥੨॥ ਅਗਮ ਅਗੋਚਰੁ ਅਲਖ ਅਪਾਰੇ ॥ ਨਾਨਕੁ ਸਿਮਰੈ ਦਿਨੁ ਰੈਨਾਰੇ ॥੩॥੯॥੧੫॥

Ang 740Raag Suhi · ਸੂਹੀ › RAAG SOOHEE, FIRST MEHL, CHAU-PADAS, FIRST HOUSE

SOOHEE, FIFTH MEHL

Guru Arjan Dev · shabad

ਸੂਹੀ ਮਹਲਾ ੫ ॥ ਕਵਨ ਕਾਜ ਮਾਇਆ ਵਡਿਆਈ ॥ ਜਾ ਕਉ ਬਿਨਸਤ ਬਾਰ ਨ ਕਾਈ ॥੧॥ ਇਹੁ ਸੁਪਨਾ ਸੋਵਤ ਨਹੀ ਜਾਨੈ ॥ ਅਚੇਤ ਬਿਵਸਥਾ ਮਹਿ ਲਪਟਾਨੈ ॥੧॥ ਰਹਾਉ ॥ ਮਹਾ ਮੋਹਿ ਮੋਹਿਓ ਗਾਵਾਰਾ ॥ ਪੇਖਤ ਪੇਖਤ ਊਠਿ ਸਿਧਾਰਾ ॥੨॥ ਊਚ ਤੇ ਊਚ ਤਾ ਕਾ ਦਰਬਾਰਾ ॥ ਕਈ ਜੰਤ ਬਿਨਾਹਿ ਉਪਾਰਾ ॥੩॥ ਦੂਸਰ ਹੋਆ ਨਾ ਕੋ ਹੋਈ ॥ ਜਪਿ ਨਾਨਕ ਪ੍ਰਭ ਏਕੋ ਸੋਈ ॥੪॥੧੦॥੧੬॥

Ang 740Raag Suhi · ਸੂਹੀ › RAAG SOOHEE, FIRST MEHL, CHAU-PADAS, FIRST HOUSE

SOOHEE, FIFTH MEHL

Guru Arjan Dev · shabad

ਸੂਹੀ ਮਹਲਾ ੫ ॥ ਸਿਮਰਿ ਸਿਮਰਿ ਤਾ ਕਉ ਹਉ ਜੀਵਾ ॥ ਚਰਣ ਕਮਲ ਤੇਰੇ ਧੋਇ ਧੋਇ ਪੀਵਾ ॥੧॥ ਸੋ ਹਰਿ ਮੇਰਾ ਅੰਤਰਜਾਮੀ ॥ ਭਗਤ ਜਨਾ ਕੈ ਸੰਗਿ ਸੁਆਮੀ ॥੧॥ ਰਹਾਉ ॥ ਸੁਣਿ ਸੁਣਿ ਅੰਮ੍ਰਿਤ ਨਾਮੁ ਧਿਆਵਾ ॥ ਆਠ ਪਹਰ ਤੇਰੇ ਗੁਣ ਗਾਵਾ ॥੨॥ ਪੇਖਿ ਪੇਖਿ ਲੀਲਾ ਮਨਿ ਆਨੰਦਾ ॥ ਗੁਣ ਅਪਾਰ ਪ੍ਰਭ ਪਰਮਾਨੰਦਾ ॥੩॥ ਜਾ ਕੈ ਸਿਮਰਨਿ ਕਛੁ ਭਉ ਨ ਬਿਆਪੈ ॥ ਸਦਾ ਸਦਾ ਨਾਨਕ ਹਰਿ ਜਾਪੈ ॥੪॥੧੧॥੧੭॥

Ang 740Raag Suhi · ਸੂਹੀ › RAAG SOOHEE, FIRST MEHL, CHAU-PADAS, FIRST HOUSE

SOOHEE, FIFTH MEHL

Guru Arjan Dev · shabad

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥

Ang 740–741Raag Suhi · ਸੂਹੀ › RAAG SOOHEE, FIRST MEHL, CHAU-PADAS, FIRST HOUSE

SOOHEE, FIFTH MEHL

Guru Arjan Dev · shabad

ਸੂਹੀ ਮਹਲਾ ੫ ॥ ਲੋਭਿ ਮੋਹਿ ਮਗਨ ਅਪਰਾਧੀ ॥ ਕਰਣਹਾਰ ਕੀ ਸੇਵ ਨ ਸਾਧੀ ॥੧॥ ਪਤਿਤ ਪਾਵਨ ਪ੍ਰਭ ਨਾਮ ਤੁਮਾਰੇ ॥ ਰਾਖਿ ਲੇਹੁ ਮੋਹਿ ਨਿਰਗੁਨੀਆਰੇ ॥੧॥ ਰਹਾਉ ॥ ਤੂੰ ਦਾਤਾ ਪ੍ਰਭ ਅੰਤਰਜਾਮੀ ॥ ਕਾਚੀ ਦੇਹ ਮਾਨੁਖ ਅਭਿਮਾਨੀ ॥੨॥ ਸੁਆਦ ਬਾਦ ਈਰਖ ਮਦ ਮਾਇਆ ॥ ਇਨ ਸੰਗਿ ਲਾਗਿ ਰਤਨ ਜਨਮੁ ਗਵਾਇਆ ॥੩॥ ਦੁਖ ਭੰਜਨ ਜਗਜੀਵਨ ਹਰਿ ਰਾਇਆ ॥ ਸਗਲ ਤਿਆਗਿ ਨਾਨਕੁ ਸਰਣਾਇਆ ॥੪॥੧੩॥੧੯॥

Text: Gurmukhi with English translation (Kulbir S Thind; English by Dr. Sant Singh Khalsa).