Sri Guru Granth Sahib › Raag Suhi

Ang 746

Ang 746Raag Suhi · ਸੂਹੀ

RAAG SOOHEE, FIFTH MEHL, FIFTH HOUSE, PARTAAL

Guru Arjan Dev · shabad

ਰਾਗੁ ਸੂਹੀ ਮਹਲਾ ੫ ਘਰੁ ੫ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਪ੍ਰੀਤਿ ਪ੍ਰੀਤਿ ਗੁਰੀਆ ਮੋਹਨ ਲਾਲਨਾ ॥ ਜਪਿ ਮਨ ਗੋਬਿੰਦ ਏਕੈ ਅਵਰੁ ਨਹੀ ਕੋ ਲੇਖੈ ਸੰਤ ਲਾਗੁ ਮਨਹਿ ਛਾਡੁ ਦੁਬਿਧਾ ਕੀ ਕੁਰੀਆ ॥੧॥ ਰਹਾਉ ॥ ਨਿਰਗੁਨ ਹਰੀਆ ਸਰਗੁਨ ਧਰੀਆ ਅਨਿਕ ਕੋਠਰੀਆ ਭਿੰਨ ਭਿੰਨ ਭਿੰਨ ਭਿਨ ਕਰੀਆ ॥ ਵਿਚਿ ਮਨ ਕੋਟਵਰੀਆ ॥ ਨਿਜ ਮੰਦਰਿ ਪਿਰੀਆ ॥ ਤਹਾ ਆਨਦ ਕਰੀਆ ॥ ਨਹ ਮਰੀਆ ਨਹ ਜਰੀਆ ॥੧॥ ਕਿਰਤਨਿ ਜੁਰੀਆ ਬਹੁ ਬਿਧਿ ਫਿਰੀਆ ਪਰ ਕਉ ਹਿਰੀਆ ॥ ਬਿਖਨਾ ਘਿਰੀਆ ॥ ਅਬ ਸਾਧੂ ਸੰਗਿ ਪਰੀਆ ॥ ਹਰਿ ਦੁਆਰੈ ਖਰੀਆ ॥ ਦਰਸਨੁ ਕਰੀਆ ॥ ਨਾਨਕ ਗੁਰ ਮਿਰੀਆ ॥ ਬਹੁਰਿ ਨ ਫਿਰੀਆ ॥੨॥੧॥੪੪॥

Ang 746Raag Suhi · ਸੂਹੀ › RAAG SOOHEE, FIFTH MEHL, FIFTH HOUSE, PARTAAL

SOOHEE, FIFTH MEHL

Guru Arjan Dev · shabad

ਸੂਹੀ ਮਹਲਾ ੫ ॥ ਰਾਸਿ ਮੰਡਲੁ ਕੀਨੋ ਆਖਾਰਾ ॥ ਸਗਲੋ ਸਾਜਿ ਰਖਿਓ ਪਾਸਾਰਾ ॥੧॥ ਰਹਾਉ ॥ ਬਹੁ ਬਿਧਿ ਰੂਪ ਰੰਗ ਆਪਾਰਾ ॥ ਪੇਖੈ ਖੁਸੀ ਭੋਗ ਨਹੀ ਹਾਰਾ ॥ ਸਭਿ ਰਸ ਲੈਤ ਬਸਤ ਨਿਰਾਰਾ ॥੧॥ ਬਰਨੁ ਚਿਹਨੁ ਨਾਹੀ ਮੁਖੁ ਨ ਮਾਸਾਰਾ ॥ ਕਹਨੁ ਨ ਜਾਈ ਖੇਲੁ ਤੁਹਾਰਾ ॥ ਨਾਨਕ ਰੇਣ ਸੰਤ ਚਰਨਾਰਾ ॥੨॥੨॥੪੫॥

Ang 746Raag Suhi · ਸੂਹੀ › RAAG SOOHEE, FIFTH MEHL, FIFTH HOUSE, PARTAAL

SOOHEE, FIFTH MEHL

Guru Arjan Dev · shabad

ਸੂਹੀ ਮਹਲਾ ੫ ॥ ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਕਿਰਪਾ ਆਇਆ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ ਮਹਾ ਦੁਤਰੁ ਮਾਇਆ ॥ ਜੈਸੇ ਪਵਨੁ ਝੁਲਾਇਆ ॥੧॥ ਸੁਨਿ ਸੁਨਿ ਹੀ ਡਰਾਇਆ ॥ ਕਰਰੋ ਧ੍ਰਮਰਾਇਆ ॥੨॥ ਗ੍ਰਿਹ ਅੰਧ ਕੂਪਾਇਆ ॥ ਪਾਵਕੁ ਸਗਰਾਇਆ ॥੩॥ ਗਹੀ ਓਟ ਸਾਧਾਇਆ ॥ ਨਾਨਕ ਹਰਿ ਧਿਆਇਆ ॥ ਅਬ ਮੈ ਪੂਰਾ ਪਾਇਆ ॥੪॥੩॥੪੬॥

Ang 746–747Raag Suhi · ਸੂਹੀ › RAAG SOOHEE, FIFTH MEHL, FIFTH HOUSE, PARTAAL

RAAG SOOHEE, FIFTH MEHL, SIXTH HOUSE

Guru Arjan Dev · shabad

ਰਾਗੁ ਸੂਹੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਪਾਸਿ ਬੇਨੰਤੀਆ ਮਿਲੈ ਨਾਮੁ ਆਧਾਰਾ ॥ ਤੁਠਾ ਸਚਾ ਪਾਤਿਸਾਹੁ ਤਾਪੁ ਗਇਆ ਸੰਸਾਰਾ ॥੧॥ ਭਗਤਾ ਕੀ ਟੇਕ ਤੂੰ ਸੰਤਾ ਕੀ ਓਟ ਤੂੰ ਸਚਾ ਸਿਰਜਨਹਾਰਾ ॥੧॥ ਰਹਾਉ ॥ ਸਚੁ ਤੇਰੀ ਸਾਮਗਰੀ ਸਚੁ ਤੇਰਾ ਦਰਬਾਰਾ ॥ ਸਚੁ ਤੇਰੇ ਖਾਜੀਨਿਆ ਸਚੁ ਤੇਰਾ ਪਾਸਾਰਾ ॥੨॥ ਤੇਰਾ ਰੂਪੁ ਅਗੰਮੁ ਹੈ ਅਨੂਪੁ ਤੇਰਾ ਦਰਸਾਰਾ ॥ ਹਉ ਕੁਰਬਾਣੀ ਤੇਰਿਆ ਸੇਵਕਾ ਜਿਨ੍ਹ ਹਰਿ ਨਾਮੁ ਪਿਆਰਾ ॥੩॥ ਸਭੇ ਇਛਾ ਪੂਰੀਆ ਜਾ ਪਾਇਆ ਅਗਮ ਅਪਾਰਾ ॥ ਗੁਰੁ ਨਾਨਕੁ ਮਿਲਿਆ ਪਾਰਬ੍ਰਹਮੁ ਤੇਰਿਆ ਚਰਣਾ ਕਉ ਬਲਿਹਾਰਾ ॥੪॥੧॥੪੭॥

Text: Gurmukhi with English translation (Kulbir S Thind; English by Dr. Sant Singh Khalsa).