Sri Guru Granth Sahib › Raag Suhi

Ang 747

Ang 746–747Raag Suhi · ਸੂਹੀ › RAAG SOOHEE, FIFTH MEHL, FIFTH HOUSE, PARTAAL

RAAG SOOHEE, FIFTH MEHL, SIXTH HOUSE

Guru Arjan Dev · shabad

ਰਾਗੁ ਸੂਹੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਪਾਸਿ ਬੇਨੰਤੀਆ ਮਿਲੈ ਨਾਮੁ ਆਧਾਰਾ ॥ ਤੁਠਾ ਸਚਾ ਪਾਤਿਸਾਹੁ ਤਾਪੁ ਗਇਆ ਸੰਸਾਰਾ ॥੧॥ ਭਗਤਾ ਕੀ ਟੇਕ ਤੂੰ ਸੰਤਾ ਕੀ ਓਟ ਤੂੰ ਸਚਾ ਸਿਰਜਨਹਾਰਾ ॥੧॥ ਰਹਾਉ ॥ ਸਚੁ ਤੇਰੀ ਸਾਮਗਰੀ ਸਚੁ ਤੇਰਾ ਦਰਬਾਰਾ ॥ ਸਚੁ ਤੇਰੇ ਖਾਜੀਨਿਆ ਸਚੁ ਤੇਰਾ ਪਾਸਾਰਾ ॥੨॥ ਤੇਰਾ ਰੂਪੁ ਅਗੰਮੁ ਹੈ ਅਨੂਪੁ ਤੇਰਾ ਦਰਸਾਰਾ ॥ ਹਉ ਕੁਰਬਾਣੀ ਤੇਰਿਆ ਸੇਵਕਾ ਜਿਨ੍ਹ ਹਰਿ ਨਾਮੁ ਪਿਆਰਾ ॥੩॥ ਸਭੇ ਇਛਾ ਪੂਰੀਆ ਜਾ ਪਾਇਆ ਅਗਮ ਅਪਾਰਾ ॥ ਗੁਰੁ ਨਾਨਕੁ ਮਿਲਿਆ ਪਾਰਬ੍ਰਹਮੁ ਤੇਰਿਆ ਚਰਣਾ ਕਉ ਬਲਿਹਾਰਾ ॥੪॥੧॥੪੭॥

Ang 747Raag Suhi · ਸੂਹੀ › RAAG SOOHEE, FIFTH MEHL, FIFTH HOUSE, PARTAAL

RAAG SOOHEE, FIFTH MEHL, SEVENTH HOUSE

Guru Arjan Dev · shabad

ਰਾਗੁ ਸੂਹੀ ਮਹਲਾ ੫ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰਾ ਭਾਣਾ ਤੂਹੈ ਮਨਾਇਹਿ ਜਿਸ ਨੋ ਹੋਹਿ ਦਇਆਲਾ ॥ ਸਾਈ ਭਗਤਿ ਜੋ ਤੁਧੁ ਭਾਵੈ ਤੂੰ ਸਰਬ ਜੀਆ ਪ੍ਰਤਿਪਾਲਾ ॥੧॥ ਮੇਰੇ ਰਾਮ ਰਾਇ ਸੰਤਾ ਟੇਕ ਤੁਮ੍ਹਾਰੀ ॥ ਜੋ ਤੁਧੁ ਭਾਵੈ ਸੋ ਪਰਵਾਣੁ ਮਨਿ ਤਨਿ ਤੂਹੈ ਅਧਾਰੀ ॥੧॥ ਰਹਾਉ ॥ ਤੂੰ ਦਇਆਲੁ ਕ੍ਰਿਪਾਲੁ ਕ੍ਰਿਪਾ ਨਿਧਿ ਮਨਸਾ ਪੂਰਣਹਾਰਾ ॥ ਭਗਤ ਤੇਰੇ ਸਭਿ ਪ੍ਰਾਣਪਤਿ ਪ੍ਰੀਤਮ ਤੂੰ ਭਗਤਨ ਕਾ ਪਿਆਰਾ ॥੨॥ ਤੂ ਅਥਾਹੁ ਅਪਾਰੁ ਅਤਿ ਊਚਾ ਕੋਈ ਅਵਰੁ ਨ ਤੇਰੀ ਭਾਤੇ ॥ ਇਹ ਅਰਦਾਸਿ ਹਮਾਰੀ ਸੁਆਮੀ ਵਿਸਰੁ ਨਾਹੀ ਸੁਖਦਾਤੇ ॥੩॥ ਦਿਨੁ ਰੈਣਿ ਸਾਸਿ ਸਾਸਿ ਗੁਣ ਗਾਵਾ ਜੇ ਸੁਆਮੀ ਤੁਧੁ ਭਾਵਾ ॥ ਨਾਮੁ ਤੇਰਾ ਸੁਖੁ ਨਾਨਕੁ ਮਾਗੈ ਸਾਹਿਬ ਤੁਠੈ ਪਾਵਾ ॥੪॥੧॥੪੮॥

Ang 747Raag Suhi · ਸੂਹੀ › RAAG SOOHEE, FIFTH MEHL, FIFTH HOUSE, PARTAAL

SOOHEE, FIFTH MEHL

Guru Arjan Dev · shabad

ਸੂਹੀ ਮਹਲਾ ੫ ॥ ਵਿਸਰਹਿ ਨਾਹੀ ਜਿਤੁ ਤੂ ਕਬਹੂ ਸੋ ਥਾਨੁ ਤੇਰਾ ਕੇਹਾ ॥ ਆਠ ਪਹਰ ਜਿਤੁ ਤੁਧੁ ਧਿਆਈ ਨਿਰਮਲ ਹੋਵੈ ਦੇਹਾ ॥੧॥ ਮੇਰੇ ਰਾਮ ਹਉ ਸੋ ਥਾਨੁ ਭਾਲਣ ਆਇਆ ॥ ਖੋਜਤ ਖੋਜਤ ਭਇਆ ਸਾਧਸੰਗੁ ਤਿਨ੍ਹ ਸਰਣਾਈ ਪਾਇਆ ॥੧॥ ਰਹਾਉ ॥ ਬੇਦ ਪੜੇ ਪੜਿ ਬ੍ਰਹਮੇ ਹਾਰੇ ਇਕੁ ਤਿਲੁ ਨਹੀ ਕੀਮਤਿ ਪਾਈ ॥ ਸਾਧਿਕ ਸਿਧ ਫਿਰਹਿ ਬਿਲਲਾਤੇ ਤੇ ਭੀ ਮੋਹੇ ਮਾਈ ॥੨॥ ਦਸ ਅਉਤਾਰ ਰਾਜੇ ਹੋਇ ਵਰਤੇ ਮਹਾਦੇਵ ਅਉਧੂਤਾ ॥ ਤਿਨ੍ਹ ਭੀ ਅੰਤੁ ਨ ਪਾਇਓ ਤੇਰਾ ਲਾਇ ਥਕੇ ਬਿਭੂਤਾ ॥੩॥ ਸਹਜ ਸੂਖ ਆਨੰਦ ਨਾਮ ਰਸ ਹਰਿ ਸੰਤੀ ਮੰਗਲੁ ਗਾਇਆ ॥ ਸਫਲ ਦਰਸਨੁ ਭੇਟਿਓ ਗੁਰ ਨਾਨਕ ਤਾ ਮਨਿ ਤਨਿ ਹਰਿ ਹਰਿ ਧਿਆਇਆ ॥੪॥੨॥੪੯॥

Ang 747–748Raag Suhi · ਸੂਹੀ › RAAG SOOHEE, FIFTH MEHL, FIFTH HOUSE, PARTAAL

SOOHEE, FIFTH MEHL

Guru Arjan Dev · shabad

ਸੂਹੀ ਮਹਲਾ ੫ ॥ ਕਰਮ ਧਰਮ ਪਾਖੰਡ ਜੋ ਦੀਸਹਿ ਤਿਨ ਜਮੁ ਜਾਗਾਤੀ ਲੂਟੈ ॥ ਨਿਰਬਾਣ ਕੀਰਤਨੁ ਗਾਵਹੁ ਕਰਤੇ ਕਾ ਨਿਮਖ ਸਿਮਰਤ ਜਿਤੁ ਛੂਟੈ ॥੧॥ ਸੰਤਹੁ ਸਾਗਰੁ ਪਾਰਿ ਉਤਰੀਐ ॥ ਜੇ ਕੋ ਬਚਨੁ ਕਮਾਵੈ ਸੰਤਨ ਕਾ ਸੋ ਗੁਰ ਪਰਸਾਦੀ ਤਰੀਐ ॥੧॥ ਰਹਾਉ ॥ ਕੋਟਿ ਤੀਰਥ ਮਜਨ ਇਸਨਾਨਾ ਇਸੁ ਕਲਿ ਮਹਿ ਮੈਲੁ ਭਰੀਜੈ ॥ ਸਾਧਸੰਗਿ ਜੋ ਹਰਿ ਗੁਣ ਗਾਵੈ ਸੋ ਨਿਰਮਲੁ ਕਰਿ ਲੀਜੈ ॥੨॥ ਬੇਦ ਕਤੇਬ ਸਿਮ੍ਰਿਤਿ ਸਭਿ ਸਾਸਤ ਇਨ੍ਹ ਪੜਿਆ ਮੁਕਤਿ ਨ ਹੋਈ ॥ ਏਕੁ ਅਖਰੁ ਜੋ ਗੁਰਮੁਖਿ ਜਾਪੈ ਤਿਸ ਕੀ ਨਿਰਮਲ ਸੋਈ ॥੩॥ ਖਤ੍ਰੀ ਬ੍ਰਾਹਮਣ ਸੂਦ ਵੈਸ ਉਪਦੇਸੁ ਚਹੁ ਵਰਨਾ ਕਉ ਸਾਝਾ ॥ ਗੁਰਮੁਖਿ ਨਾਮੁ ਜਪੈ ਉਧਰੈ ਸੋ ਕਲਿ ਮਹਿ ਘਟਿ ਘਟਿ ਨਾਨਕ ਮਾਝਾ ॥੪॥੩॥੫੦॥

Text: Gurmukhi with English translation (Kulbir S Thind; English by Dr. Sant Singh Khalsa).