Sri Guru Granth Sahib › Raag Suhi

Ang 748

Ang 747–748Raag Suhi · ਸੂਹੀ › RAAG SOOHEE, FIFTH MEHL, FIFTH HOUSE, PARTAAL

SOOHEE, FIFTH MEHL

Guru Arjan Dev · shabad

ਸੂਹੀ ਮਹਲਾ ੫ ॥ ਕਰਮ ਧਰਮ ਪਾਖੰਡ ਜੋ ਦੀਸਹਿ ਤਿਨ ਜਮੁ ਜਾਗਾਤੀ ਲੂਟੈ ॥ ਨਿਰਬਾਣ ਕੀਰਤਨੁ ਗਾਵਹੁ ਕਰਤੇ ਕਾ ਨਿਮਖ ਸਿਮਰਤ ਜਿਤੁ ਛੂਟੈ ॥੧॥ ਸੰਤਹੁ ਸਾਗਰੁ ਪਾਰਿ ਉਤਰੀਐ ॥ ਜੇ ਕੋ ਬਚਨੁ ਕਮਾਵੈ ਸੰਤਨ ਕਾ ਸੋ ਗੁਰ ਪਰਸਾਦੀ ਤਰੀਐ ॥੧॥ ਰਹਾਉ ॥ ਕੋਟਿ ਤੀਰਥ ਮਜਨ ਇਸਨਾਨਾ ਇਸੁ ਕਲਿ ਮਹਿ ਮੈਲੁ ਭਰੀਜੈ ॥ ਸਾਧਸੰਗਿ ਜੋ ਹਰਿ ਗੁਣ ਗਾਵੈ ਸੋ ਨਿਰਮਲੁ ਕਰਿ ਲੀਜੈ ॥੨॥ ਬੇਦ ਕਤੇਬ ਸਿਮ੍ਰਿਤਿ ਸਭਿ ਸਾਸਤ ਇਨ੍ਹ ਪੜਿਆ ਮੁਕਤਿ ਨ ਹੋਈ ॥ ਏਕੁ ਅਖਰੁ ਜੋ ਗੁਰਮੁਖਿ ਜਾਪੈ ਤਿਸ ਕੀ ਨਿਰਮਲ ਸੋਈ ॥੩॥ ਖਤ੍ਰੀ ਬ੍ਰਾਹਮਣ ਸੂਦ ਵੈਸ ਉਪਦੇਸੁ ਚਹੁ ਵਰਨਾ ਕਉ ਸਾਝਾ ॥ ਗੁਰਮੁਖਿ ਨਾਮੁ ਜਪੈ ਉਧਰੈ ਸੋ ਕਲਿ ਮਹਿ ਘਟਿ ਘਟਿ ਨਾਨਕ ਮਾਝਾ ॥੪॥੩॥੫੦॥

Ang 748Raag Suhi · ਸੂਹੀ › RAAG SOOHEE, FIFTH MEHL, FIFTH HOUSE, PARTAAL

SOOHEE, FIFTH MEHL

Guru Arjan Dev · shabad

ਸੂਹੀ ਮਹਲਾ ੫ ॥ ਜੋ ਕਿਛੁ ਕਰੈ ਸੋਈ ਪ੍ਰਭ ਮਾਨਹਿ ਓਇ ਰਾਮ ਨਾਮ ਰੰਗਿ ਰਾਤੇ ॥ ਤਿਨ੍ਹ ਕੀ ਸੋਭਾ ਸਭਨੀ ਥਾਈ ਜਿਨ੍ਹ ਪ੍ਰਭ ਕੇ ਚਰਣ ਪਰਾਤੇ ॥੧॥ ਮੇਰੇ ਰਾਮ ਹਰਿ ਸੰਤਾ ਜੇਵਡੁ ਨ ਕੋਈ ॥ ਭਗਤਾ ਬਣਿ ਆਈ ਪ੍ਰਭ ਅਪਨੇ ਸਿਉ ਜਲਿ ਥਲਿ ਮਹੀਅਲਿ ਸੋਈ ॥੧॥ ਰਹਾਉ ॥ ਕੋਟਿ ਅਪ੍ਰਾਧੀ ਸੰਤਸੰਗਿ ਉਧਰੈ ਜਮੁ ਤਾ ਕੈ ਨੇੜਿ ਨ ਆਵੈ ॥ ਜਨਮ ਜਨਮ ਕਾ ਬਿਛੁੜਿਆ ਹੋਵੈ ਤਿਨ੍ਹ ਹਰਿ ਸਿਉ ਆਣਿ ਮਿਲਾਵੈ ॥੨॥ ਮਾਇਆ ਮੋਹ ਭਰਮੁ ਭਉ ਕਾਟੈ ਸੰਤ ਸਰਣਿ ਜੋ ਆਵੈ ॥ ਜੇਹਾ ਮਨੋਰਥੁ ਕਰਿ ਆਰਾਧੇ ਸੋ ਸੰਤਨ ਤੇ ਪਾਵੈ ॥੩॥ ਜਨ ਕੀ ਮਹਿਮਾ ਕੇਤਕ ਬਰਨਉ ਜੋ ਪ੍ਰਭ ਅਪਨੇ ਭਾਣੇ ॥ ਕਹੁ ਨਾਨਕ ਜਿਨ ਸਤਿਗੁਰੁ ਭੇਟਿਆ ਸੇ ਸਭ ਤੇ ਭਏ ਨਿਕਾਣੇ ॥੪॥੪॥੫੧॥

Ang 748Raag Suhi · ਸੂਹੀ › RAAG SOOHEE, FIFTH MEHL, FIFTH HOUSE, PARTAAL

SOOHEE, FIFTH MEHL

Guru Arjan Dev · shabad

ਸੂਹੀ ਮਹਲਾ ੫ ॥ ਮਹਾ ਅਗਨਿ ਤੇ ਤੁਧੁ ਹਾਥ ਦੇ ਰਾਖੇ ਪਏ ਤੇਰੀ ਸਰਣਾਈ ॥ ਤੇਰਾ ਮਾਣੁ ਤਾਣੁ ਰਿਦ ਅੰਤਰਿ ਹੋਰ ਦੂਜੀ ਆਸ ਚੁਕਾਈ ॥੧॥ ਮੇਰੇ ਰਾਮ ਰਾਇ ਤੁਧੁ ਚਿਤਿ ਆਇਐ ਉਬਰੇ ॥ ਤੇਰੀ ਟੇਕ ਭਰਵਾਸਾ ਤੁਮ੍ਹਰਾ ਜਪਿ ਨਾਮੁ ਤੁਮ੍ਹਾਰਾ ਉਧਰੇ ॥੧॥ ਰਹਾਉ ॥ ਅੰਧ ਕੂਪ ਤੇ ਕਾਢਿ ਲੀਏ ਤੁਮ੍ਹ ਆਪਿ ਭਏ ਕਿਰਪਾਲਾ ॥ ਸਾਰਿ ਸਮ੍ਹਾਲਿ ਸਰਬ ਸੁਖ ਦੀਏ ਆਪਿ ਕਰੇ ਪ੍ਰਤਿਪਾਲਾ ॥੨॥ ਆਪਣੀ ਨਦਰਿ ਕਰੇ ਪਰਮੇਸਰੁ ਬੰਧਨ ਕਾਟਿ ਛਡਾਏ ॥ ਆਪਣੀ ਭਗਤਿ ਪ੍ਰਭਿ ਆਪਿ ਕਰਾਈ ਆਪੇ ਸੇਵਾ ਲਾਏ ॥੩॥ ਭਰਮੁ ਗਇਆ ਭੈ ਮੋਹ ਬਿਨਾਸੇ ਮਿਟਿਆ ਸਗਲ ਵਿਸੂਰਾ ॥ ਨਾਨਕ ਦਇਆ ਕਰੀ ਸੁਖਦਾਤੈ ਭੇਟਿਆ ਸਤਿਗੁਰੁ ਪੂਰਾ ॥੪॥੫॥੫੨॥

Ang 748Raag Suhi · ਸੂਹੀ › RAAG SOOHEE, FIFTH MEHL, FIFTH HOUSE, PARTAAL

SOOHEE, FIFTH MEHL

Guru Arjan Dev · shabad

ਸੂਹੀ ਮਹਲਾ ੫ ॥ ਜਬ ਕਛੁ ਨ ਸੀਓ ਤਬ ਕਿਆ ਕਰਤਾ ਕਵਨ ਕਰਮ ਕਰਿ ਆਇਆ ॥ ਅਪਨਾ ਖੇਲੁ ਆਪਿ ਕਰਿ ਦੇਖੈ ਠਾਕੁਰਿ ਰਚਨੁ ਰਚਾਇਆ ॥੧॥ ਮੇਰੇ ਰਾਮ ਰਾਇ ਮੁਝ ਤੇ ਕਛੂ ਨ ਹੋਈ ॥ ਆਪੇ ਕਰਤਾ ਆਪਿ ਕਰਾਏ ਸਰਬ ਨਿਰੰਤਰਿ ਸੋਈ ॥੧॥ ਰਹਾਉ ॥ ਗਣਤੀ ਗਣੀ ਨ ਛੂਟੈ ਕਤਹੂ ਕਾਚੀ ਦੇਹ ਇਆਣੀ ॥ ਕ੍ਰਿਪਾ ਕਰਹੁ ਪ੍ਰਭ ਕਰਣੈਹਾਰੇ ਤੇਰੀ ਬਖਸ ਨਿਰਾਲੀ ॥੨॥ ਜੀਅ ਜੰਤ ਸਭ ਤੇਰੇ ਕੀਤੇ ਘਟਿ ਘਟਿ ਤੁਹੀ ਧਿਆਈਐ ॥ ਤੇਰੀ ਗਤਿ ਮਿਤਿ ਤੂਹੈ ਜਾਣਹਿ ਕੁਦਰਤਿ ਕੀਮ ਨ ਪਾਈਐ ॥੩॥ ਨਿਰਗੁਣੁ ਮੁਗਧੁ ਅਜਾਣੁ ਅਗਿਆਨੀ ਕਰਮ ਧਰਮ ਨਹੀ ਜਾਣਾ ॥ ਦਇਆ ਕਰਹੁ ਨਾਨਕੁ ਗੁਣ ਗਾਵੈ ਮਿਠਾ ਲਗੈ ਤੇਰਾ ਭਾਣਾ ॥੪॥੬॥੫੩॥

Text: Gurmukhi with English translation (Kulbir S Thind; English by Dr. Sant Singh Khalsa).