SOOHEE, FIFTH MEHL
ਸੂਹੀ ਮਹਲਾ ੫ ॥ ਭਾਗਠੜੇ ਹਰਿ ਸੰਤ ਤੁਮ੍ਹਾਰੇ ਜਿਨ੍ਹ ਘਰਿ ਧਨੁ ਹਰਿ ਨਾਮਾ ॥ ਪਰਵਾਣੁ ਗਣੀ ਸੇਈ ਇਹ ਆਏ ਸਫਲ ਤਿਨਾ ਕੇ ਕਾਮਾ ॥੧॥ ਮੇਰੇ ਰਾਮ ਹਰਿ ਜਨ ਕੈ ਹਉ ਬਲਿ ਜਾਈ ॥ ਕੇਸਾ ਕਾ ਕਰਿ ਚਵਰੁ ਢੁਲਾਵਾ ਚਰਣ ਧੂੜਿ ਮੁਖਿ ਲਾਈ ॥੧॥ ਰਹਾਉ ॥ ਜਨਮ ਮਰਣ ਦੁਹਹੂ ਮਹਿ ਨਾਹੀ ਜਨ ਪਰਉਪਕਾਰੀ ਆਏ ॥ ਜੀਅ ਦਾਨੁ ਦੇ ਭਗਤੀ ਲਾਇਨਿ ਹਰਿ ਸਿਉ ਲੈਨਿ ਮਿਲਾਏ ॥੨॥ ਸਚਾ ਅਮਰੁ ਸਚੀ ਪਾਤਿਸਾਹੀ ਸਚੇ ਸੇਤੀ ਰਾਤੇ ॥ ਸਚਾ ਸੁਖੁ ਸਚੀ ਵਡਿਆਈ ਜਿਸ ਕੇ ਸੇ ਤਿਨਿ ਜਾਤੇ ॥੩॥ ਪਖਾ ਫੇਰੀ ਪਾਣੀ ਢੋਵਾ ਹਰਿ ਜਨ ਕੈ ਪੀਸਣੁ ਪੀਸਿ ਕਮਾਵਾ ॥ ਨਾਨਕ ਕੀ ਪ੍ਰਭ ਪਾਸਿ ਬੇਨੰਤੀ ਤੇਰੇ ਜਨ ਦੇਖਣੁ ਪਾਵਾ ॥੪॥੭॥੫੪॥
SOOHEE, FIFTH MEHL: Your Saints are very fortunate; their homes are filled with the wealth of the Lord’s Name. Their birth is approved, and their actions are fruitful. ||1|| O my Lord, I am a sacrifice to the humble servants of the Lord. I make my hair into a fan, and wave it over them; I apply the dust of their feet to my face. ||1|| Pause|| Those generous, humble beings are above both birth and death. They give the gift of the soul, and practice devotional worship; they inspire others to meet the Lord. ||2|| True are their commands, and true are their empires; they are attuned to the Truth. True is their happiness, and true is their greatness. They know the Lord, to whom they belong. ||3|| I wave the fan over them, carry water for them, and grind corn for the humble servants of the Lord. Nanak offers this prayer to God — please, grant me the sight of Your humble servants. ||4||7||54||