Sri Guru Granth Sahib › Sri Raag

Ang 74

Ang 74Sri Raag · ਸਿਰੀਰਾਗੁ › SEVENTEEN ASHTAPADEES OF THE FIRST MEHL. SIREE RAAG, THIRD MEHL, FIRST HOUSE, ASHTAPADEES

SIREE RAAG, FIFTH MEHL

Guru Arjan Dev · ashtpadi · part 2 of 2

ਸੁਣਿ ਗਲਾ ਗੁਰ ਪਹਿ ਆਇਆ ॥ ਨਾਮੁ ਦਾਨੁ ਇਸਨਾਨੁ ਦਿੜਾਇਆ ॥ ਸਭੁ ਮੁਕਤੁ ਹੋਆ ਸੈਸਾਰੜਾ ਨਾਨਕ ਸਚੀ ਬੇੜੀ ਚਾੜਿ ਜੀਉ ॥੧੧॥ ਸਭ ਸ੍ਰਿਸਟਿ ਸੇਵੇ ਦਿਨੁ ਰਾਤਿ ਜੀਉ ॥ ਦੇ ਕੰਨੁ ਸੁਣਹੁ ਅਰਦਾਸਿ ਜੀਉ ॥ ਠੋਕਿ ਵਜਾਇ ਸਭ ਡਿਠੀਆ ਤੁਸਿ ਆਪੇ ਲਇਅਨੁ ਛਡਾਇ ਜੀਉ ॥੧੨॥ ਹੁਣਿ ਹੁਕਮੁ ਹੋਆ ਮਿਹਰਵਾਣ ਦਾ ॥ ਪੈ ਕੋਇ ਨ ਕਿਸੈ ਰਞਾਣਦਾ ॥ ਸਭ ਸੁਖਾਲੀ ਵੁਠੀਆ ਇਹੁ ਹੋਆ ਹਲੇਮੀ ਰਾਜੁ ਜੀਉ ॥੧੩॥ ਝਿੰਮਿ ਝਿੰਮਿ ਅੰਮ੍ਰਿਤੁ ਵਰਸਦਾ ॥ ਬੋਲਾਇਆ ਬੋਲੀ ਖਸਮ ਦਾ ॥ ਬਹੁ ਮਾਣੁ ਕੀਆ ਤੁਧੁ ਉਪਰੇ ਤੂੰ ਆਪੇ ਪਾਇਹਿ ਥਾਇ ਜੀਉ ॥੧੪॥ ਤੇਰਿਆ ਭਗਤਾ ਭੁਖ ਸਦ ਤੇਰੀਆ ॥ ਹਰਿ ਲੋਚਾ ਪੂਰਨ ਮੇਰੀਆ ॥ ਦੇਹੁ ਦਰਸੁ ਸੁਖਦਾਤਿਆ ਮੈ ਗਲ ਵਿਚਿ ਲੈਹੁ ਮਿਲਾਇ ਜੀਉ ॥੧੫॥ ਤੁਧੁ ਜੇਵਡੁ ਅਵਰੁ ਨ ਭਾਲਿਆ ॥ ਤੂੰ ਦੀਪ ਲੋਅ ਪਇਆਲਿਆ ॥ ਤੂੰ ਥਾਨਿ ਥਨੰਤਰਿ ਰਵਿ ਰਹਿਆ ਨਾਨਕ ਭਗਤਾ ਸਚੁ ਅਧਾਰੁ ਜੀਉ ॥੧੬॥ ਹਉ ਗੋਸਾਈ ਦਾ ਪਹਿਲਵਾਨੜਾ ॥ ਮੈ ਗੁਰ ਮਿਲਿ ਉਚ ਦੁਮਾਲੜਾ ॥ ਸਭ ਹੋਈ ਛਿੰਝ ਇਕਠੀਆ ਦਯੁ ਬੈਠਾ ਵੇਖੈ ਆਪਿ ਜੀਉ ॥੧੭॥ ਵਾਤ ਵਜਨਿ ਟੰਮਕ ਭੇਰੀਆ ॥ ਮਲ ਲਥੇ ਲੈਦੇ ਫੇਰੀਆ ॥ ਨਿਹਤੇ ਪੰਜਿ ਜੁਆਨ ਮੈ ਗੁਰ ਥਾਪੀ ਦਿਤੀ ਕੰਡਿ ਜੀਉ ॥੧੮॥ ਸਭ ਇਕਠੇ ਹੋਇ ਆਇਆ ॥ ਘਰਿ ਜਾਸਨਿ ਵਾਟ ਵਟਾਇਆ ॥ ਗੁਰਮੁਖਿ ਲਾਹਾ ਲੈ ਗਏ ਮਨਮੁਖ ਚਲੇ ਮੂਲੁ ਗਵਾਇ ਜੀਉ ॥੧੯॥ ਤੂੰ ਵਰਨਾ ਚਿਹਨਾ ਬਾਹਰਾ ॥ ਹਰਿ ਦਿਸਹਿ ਹਾਜਰੁ ਜਾਹਰਾ ॥ ਸੁਣਿ ਸੁਣਿ ਤੁਝੈ ਧਿਆਇਦੇ ਤੇਰੇ ਭਗਤ ਰਤੇ ਗੁਣਤਾਸੁ ਜੀਉ ॥੨੦॥ ਮੈ ਜੁਗਿ ਜੁਗਿ ਦਯੈ ਸੇਵੜੀ ॥ ਗੁਰਿ ਕਟੀ ਮਿਹਡੀ ਜੇਵੜੀ ॥ ਹਉ ਬਾਹੁੜਿ ਛਿੰਝ ਨ ਨਚਊ ਨਾਨਕ ਅਉਸਰੁ ਲਧਾ ਭਾਲਿ ਜੀਉ ॥੨੧॥੨॥੨੯॥

Ang 74–75Sri Raag · ਸਿਰੀਰਾਗੁ

SIREE RAAG, FIRST MEHL, PEHRAY, FIRST HOUSE

Guru Nanak Dev · composition

ੴ ਸਤਿਗੁਰ ਪ੍ਰਸਾਦਿ ॥ ਸਿਰੀਰਾਗੁ ਮਹਲਾ ੧ ਪਹਰੇ ਘਰੁ ੧ ॥ ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹੁਕਮਿ ਪਇਆ ਗਰਭਾਸਿ ॥ ਉਰਧ ਤਪੁ ਅੰਤਰਿ ਕਰੇ ਵਣਜਾਰਿਆ ਮਿਤ੍ਰਾ ਖਸਮ ਸੇਤੀ ਅਰਦਾਸਿ ॥ ਖਸਮ ਸੇਤੀ ਅਰਦਾਸਿ ਵਖਾਣੈ ਉਰਧ ਧਿਆਨਿ ਲਿਵ ਲਾਗਾ ॥ ਨਾ ਮਰਜਾਦੁ ਆਇਆ ਕਲਿ ਭੀਤਰਿ ਬਾਹੁੜਿ ਜਾਸੀ ਨਾਗਾ ॥ ਜੈਸੀ ਕਲਮ ਵੁੜੀ ਹੈ ਮਸਤਕਿ ਤੈਸੀ ਜੀਅੜੇ ਪਾਸਿ ॥ ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਹੁਕਮਿ ਪਇਆ ਗਰਭਾਸਿ ॥੧॥ ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਵਿਸਰਿ ਗਇਆ ਧਿਆਨੁ ॥ ਹਥੋ ਹਥਿ ਨਚਾਈਐ ਵਣਜਾਰਿਆ ਮਿਤ੍ਰਾ ਜਿਉ ਜਸੁਦਾ ਘਰਿ ਕਾਨੁ ॥ ਹਥੋ ਹਥਿ ਨਚਾਈਐ ਪ੍ਰਾਣੀ ਮਾਤ ਕਹੈ ਸੁਤੁ ਮੇਰਾ ॥ ਚੇਤਿ ਅਚੇਤ ਮੂੜ ਮਨ ਮੇਰੇ ਅੰਤਿ ਨਹੀ ਕਛੁ ਤੇਰਾ ॥ ਜਿਨਿ ਰਚਿ ਰਚਿਆ ਤਿਸਹਿ ਨ ਜਾਣੈ ਮਨ ਭੀਤਰਿ ਧਰਿ ਗਿਆਨੁ ॥ ਕਹੁ ਨਾਨਕ ਪ੍ਰਾਣੀ ਦੂਜੈ ਪਹਰੈ ਵਿਸਰਿ ਗਇਆ ਧਿਆਨੁ ॥੨॥ ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਧਨ ਜੋਬਨ ਸਿਉ ਚਿਤੁ ॥ ਹਰਿ ਕਾ ਨਾਮੁ ਨ ਚੇਤਹੀ ਵਣਜਾਰਿਆ ਮਿਤ੍ਰਾ ਬਧਾ ਛੁਟਹਿ ਜਿਤੁ ॥ ਹਰਿ ਕਾ ਨਾਮੁ ਨ ਚੇਤੈ ਪ੍ਰਾਣੀ ਬਿਕਲੁ ਭਇਆ ਸੰਗਿ ਮਾਇਆ ॥ ਧਨ ਸਿਉ ਰਤਾ ਜੋਬਨਿ ਮਤਾ ਅਹਿਲਾ ਜਨਮੁ ਗਵਾਇਆ ॥ ਧਰਮ ਸੇਤੀ ਵਾਪਾਰੁ ਨ ਕੀਤੋ ਕਰਮੁ ਨ ਕੀਤੋ ਮਿਤੁ ॥ ਕਹੁ ਨਾਨਕ ਤੀਜੈ ਪਹਰੈ ਪ੍ਰਾਣੀ ਧਨ ਜੋਬਨ ਸਿਉ ਚਿਤੁ ॥੩॥ ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਲਾਵੀ ਆਇਆ ਖੇਤੁ ॥ ਜਾ ਜਮਿ ਪਕੜਿ ਚਲਾਇਆ ਵਣਜਾਰਿਆ ਮਿਤ੍ਰਾ ਕਿਸੈ ਨ ਮਿਲਿਆ ਭੇਤੁ ॥ ਭੇਤੁ ਚੇਤੁ ਹਰਿ ਕਿਸੈ ਨ ਮਿਲਿਓ ਜਾ ਜਮਿ ਪਕੜਿ ਚਲਾਇਆ ॥ ਝੂਠਾ ਰੁਦਨੁ ਹੋਆ ਦੁੋਆਲੈ ਖਿਨ ਮਹਿ ਭਇਆ ਪਰਾਇਆ ॥ ਸਾਈ ਵਸਤੁ ਪਰਾਪਤਿ ਹੋਈ ਜਿਸੁ ਸਿਉ ਲਾਇਆ ਹੇਤੁ ॥ ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਲਾਵੀ ਲੁਣਿਆ ਖੇਤੁ ॥੪॥੧॥

Text: Gurmukhi with English translation (Kulbir S Thind; English by Dr. Sant Singh Khalsa).