Sri Guru Granth Sahib › Raag Suhi

Ang 752

Ang 751–752Raag Suhi · ਸੂਹੀ › RAAG SOOHEE, FIFTH MEHL, FIFTH HOUSE, PARTAAL

SOOHEE, FIRST MEHL, KAAFEE, TENTH HOUSE

Guru Nanak Dev · ashtpadi

ਸੂਹੀ ਮਹਲਾ ੧ ਕਾਫੀ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥ ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥੧॥ ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥ ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥੧॥ ਰਹਾਉ ॥ ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ ॥ ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥੨॥ ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ ॥ ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥੩॥ ਮੂਰਖ ਮਨ ਸਮਝਾਇ ਆਖਉ ਕੇਤੜਾ ॥ ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥੪॥ ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ ॥ ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥੫॥ ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ ॥ ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥੬॥ ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ ॥ ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥੭॥ ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ ॥ ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥੮॥੧॥੩॥

Ang 752Raag Suhi · ਸੂਹੀ › RAAG SOOHEE, FIFTH MEHL, FIFTH HOUSE, PARTAAL

SOOHEE, FIRST MEHL

Guru Nanak Dev · ashtpadi

ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧ ॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥ ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ ਪਾਈਐ ॥ ਤੂ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥੩॥ ਦੇਹੀ ਹੋਵਗਿ ਖਾਕੁ ਪਵਣੁ ਉਡਾਈਐ ॥ ਇਹੁ ਕਿਥੈ ਘਰੁ ਅਉਤਾਕੁ ਮਹਲੁ ਨ ਪਾਈਐ ॥੪॥ ਦਿਹੁ ਦੀਵੀ ਅੰਧ ਘੋਰੁ ਘਬੁ ਮੁਹਾਈਐ ॥ ਗਰਬਿ ਮੁਸੈ ਘਰੁ ਚੋਰੁ ਕਿਸੁ ਰੂਆਈਐ ॥੫॥ ਗੁਰਮੁਖਿ ਚੋਰੁ ਨ ਲਾਗਿ ਹਰਿ ਨਾਮਿ ਜਗਾਈਐ ॥ ਸਬਦਿ ਨਿਵਾਰੀ ਆਗਿ ਜੋਤਿ ਦੀਪਾਈਐ ॥੬॥ ਲਾਲੁ ਰਤਨੁ ਹਰਿ ਨਾਮੁ ਗੁਰਿ ਸੁਰਤਿ ਬੁਝਾਈਐ ॥ ਸਦਾ ਰਹੈ ਨਿਹਕਾਮੁ ਜੇ ਗੁਰਮਤਿ ਪਾਈਐ ॥੭॥ ਰਾਤਿ ਦਿਹੈ ਹਰਿ ਨਾਉ ਮੰਨਿ ਵਸਾਈਐ ॥ ਨਾਨਕ ਮੇਲਿ ਮਿਲਾਇ ਜੇ ਤੁਧੁ ਭਾਈਐ ॥੮॥੨॥੪॥

Ang 752–753Raag Suhi · ਸੂਹੀ › RAAG SOOHEE, FIFTH MEHL, FIFTH HOUSE, PARTAAL

SOOHEE, FIRST MEHL

Guru Nanak Dev · ashtpadi

ਸੂਹੀ ਮਹਲਾ ੧ ॥ ਮਨਹੁ ਨ ਨਾਮੁ ਵਿਸਾਰਿ ਅਹਿਨਿਸਿ ਧਿਆਈਐ ॥ ਜਿਉ ਰਾਖਹਿ ਕਿਰਪਾ ਧਾਰਿ ਤਿਵੈ ਸੁਖੁ ਪਾਈਐ ॥੧॥ ਮੈ ਅੰਧੁਲੇ ਹਰਿ ਨਾਮੁ ਲਕੁਟੀ ਟੋਹਣੀ ॥ ਰਹਉ ਸਾਹਿਬ ਕੀ ਟੇਕ ਨ ਮੋਹੈ ਮੋਹਣੀ ॥੧॥ ਰਹਾਉ ॥ ਜਹ ਦੇਖਉ ਤਹ ਨਾਲਿ ਗੁਰਿ ਦੇਖਾਲਿਆ ॥ ਅੰਤਰਿ ਬਾਹਰਿ ਭਾਲਿ ਸਬਦਿ ਨਿਹਾਲਿਆ ॥੨॥ ਸੇਵੀ ਸਤਿਗੁਰ ਭਾਇ ਨਾਮੁ ਨਿਰੰਜਨਾ ॥ ਤੁਧੁ ਭਾਵੈ ਤਿਵੈ ਰਜਾਇ ਭਰਮੁ ਭਉ ਭੰਜਨਾ ॥੩॥ ਜਨਮਤ ਹੀ ਦੁਖੁ ਲਾਗੈ ਮਰਣਾ ਆਇ ਕੈ ॥ ਜਨਮੁ ਮਰਣੁ ਪਰਵਾਣੁ ਹਰਿ ਗੁਣ ਗਾਇ ਕੈ ॥੪॥ ਹਉ ਨਾਹੀ ਤੂ ਹੋਵਹਿ ਤੁਧ ਹੀ ਸਾਜਿਆ ॥ ਆਪੇ ਥਾਪਿ ਉਥਾਪਿ ਸਬਦਿ ਨਿਵਾਜਿਆ ॥੫॥ ਦੇਹੀ ਭਸਮ ਰੁਲਾਇ ਨ ਜਾਪੀ ਕਹ ਗਇਆ ॥ ਆਪੇ ਰਹਿਆ ਸਮਾਇ ਸੋ ਵਿਸਮਾਦੁ ਭਇਆ ॥੬॥ ਤੂੰ ਨਾਹੀ ਪ੍ਰਭ ਦੂਰਿ ਜਾਣਹਿ ਸਭ ਤੂ ਹੈ ॥ ਗੁਰਮੁਖਿ ਵੇਖਿ ਹਦੂਰਿ ਅੰਤਰਿ ਭੀ ਤੂ ਹੈ ॥੭॥ ਮੈ ਦੀਜੈ ਨਾਮ ਨਿਵਾਸੁ ਅੰਤਰਿ ਸਾਂਤਿ ਹੋਇ ॥ ਗੁਣ ਗਾਵੈ ਨਾਨਕ ਦਾਸੁ ਸਤਿਗੁਰੁ ਮਤਿ ਦੇਇ ॥੮॥੩॥੫॥

Text: Gurmukhi with English translation (Kulbir S Thind; English by Dr. Sant Singh Khalsa).