Sri Guru Granth Sahib › Raag Suhi

Ang 753

Ang 752–753Raag Suhi · ਸੂਹੀ › RAAG SOOHEE, FIFTH MEHL, FIFTH HOUSE, PARTAAL

SOOHEE, FIRST MEHL

Guru Nanak Dev · ashtpadi

ਸੂਹੀ ਮਹਲਾ ੧ ॥ ਮਨਹੁ ਨ ਨਾਮੁ ਵਿਸਾਰਿ ਅਹਿਨਿਸਿ ਧਿਆਈਐ ॥ ਜਿਉ ਰਾਖਹਿ ਕਿਰਪਾ ਧਾਰਿ ਤਿਵੈ ਸੁਖੁ ਪਾਈਐ ॥੧॥ ਮੈ ਅੰਧੁਲੇ ਹਰਿ ਨਾਮੁ ਲਕੁਟੀ ਟੋਹਣੀ ॥ ਰਹਉ ਸਾਹਿਬ ਕੀ ਟੇਕ ਨ ਮੋਹੈ ਮੋਹਣੀ ॥੧॥ ਰਹਾਉ ॥ ਜਹ ਦੇਖਉ ਤਹ ਨਾਲਿ ਗੁਰਿ ਦੇਖਾਲਿਆ ॥ ਅੰਤਰਿ ਬਾਹਰਿ ਭਾਲਿ ਸਬਦਿ ਨਿਹਾਲਿਆ ॥੨॥ ਸੇਵੀ ਸਤਿਗੁਰ ਭਾਇ ਨਾਮੁ ਨਿਰੰਜਨਾ ॥ ਤੁਧੁ ਭਾਵੈ ਤਿਵੈ ਰਜਾਇ ਭਰਮੁ ਭਉ ਭੰਜਨਾ ॥੩॥ ਜਨਮਤ ਹੀ ਦੁਖੁ ਲਾਗੈ ਮਰਣਾ ਆਇ ਕੈ ॥ ਜਨਮੁ ਮਰਣੁ ਪਰਵਾਣੁ ਹਰਿ ਗੁਣ ਗਾਇ ਕੈ ॥੪॥ ਹਉ ਨਾਹੀ ਤੂ ਹੋਵਹਿ ਤੁਧ ਹੀ ਸਾਜਿਆ ॥ ਆਪੇ ਥਾਪਿ ਉਥਾਪਿ ਸਬਦਿ ਨਿਵਾਜਿਆ ॥੫॥ ਦੇਹੀ ਭਸਮ ਰੁਲਾਇ ਨ ਜਾਪੀ ਕਹ ਗਇਆ ॥ ਆਪੇ ਰਹਿਆ ਸਮਾਇ ਸੋ ਵਿਸਮਾਦੁ ਭਇਆ ॥੬॥ ਤੂੰ ਨਾਹੀ ਪ੍ਰਭ ਦੂਰਿ ਜਾਣਹਿ ਸਭ ਤੂ ਹੈ ॥ ਗੁਰਮੁਖਿ ਵੇਖਿ ਹਦੂਰਿ ਅੰਤਰਿ ਭੀ ਤੂ ਹੈ ॥੭॥ ਮੈ ਦੀਜੈ ਨਾਮ ਨਿਵਾਸੁ ਅੰਤਰਿ ਸਾਂਤਿ ਹੋਇ ॥ ਗੁਣ ਗਾਵੈ ਨਾਨਕ ਦਾਸੁ ਸਤਿਗੁਰੁ ਮਤਿ ਦੇਇ ॥੮॥੩॥੫॥

Ang 753Raag Suhi · ਸੂਹੀ

RAAG SOOHEE, THIRD MEHL, FIRST HOUSE, ASHTAPADEES

Guru Amar Das · ashtpadi · part 1 of 2

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥ ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥ ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥ ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥ ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥ ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥ ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥ ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥ ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥

Ang 753–754Raag Suhi · ਸੂਹੀ

RAAG SOOHEE, THIRD MEHL, FIRST HOUSE, ASHTAPADEES

Guru Amar Das · ashtpadi · part 2 of 2

ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥ ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥ ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥ ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥੫॥ ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥ ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥ ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ॥੬॥ ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥ ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥ ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥ ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥੭॥ ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥ ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ ॥ ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ ॥ ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥੮॥੧॥

Text: Gurmukhi with English translation (Kulbir S Thind; English by Dr. Sant Singh Khalsa).