Sri Guru Granth Sahib › Raag Suhi

Ang 756

Ang 755–756Raag Suhi · ਸੂਹੀ › RAAG SOOHEE, THIRD MEHL, FIRST HOUSE, ASHTAPADEES

RAAG SOOHEE, THIRD MEHL, TENTH HOUSE

Guru Amar Das · ashtpadi · part 2 of 3

ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥ ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥ ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥ ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥ ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥ ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥ ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥ ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥ ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨਾ ਟਿਕੰਨਿ ॥ ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥ ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥੧੯॥ ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥ ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦॥ ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥ ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥ ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥ ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥ ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥

Ang 756Raag Suhi · ਸੂਹੀ › RAAG SOOHEE, THIRD MEHL, FIRST HOUSE, ASHTAPADEES

RAAG SOOHEE, THIRD MEHL, TENTH HOUSE

Guru Amar Das · ashtpadi · part 3 of 3

ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥ ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥ ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥ ਅਵਗਣ ਵਿਕਣਿ ਪਲ੍ਹਰਨਿ ਗੁਣ ਕੀ ਸਾਝ ਕਰੰਨ੍ਹਿ ॥੨੫॥ ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥ ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥੨੬॥ ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥ ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥੨੭॥ ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮ੍ਹਾਲਿ ॥ ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥ ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥ ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥੨੯॥ ਹਰਿ ਕੀ ਕੀਮਤਿ ਨਾ ਪਵੈ ਹਰਿ ਜਸੁ ਲਿਖਣੁ ਨ ਜਾਇ ॥ ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥੩੦॥ ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥ ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥੩੧॥ ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥ ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥ ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥ ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥ ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥ ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥

Ang 756–757Raag Suhi · ਸੂਹੀ › RAAG SOOHEE, THIRD MEHL, FIRST HOUSE, ASHTAPADEES

SOOHEE, THIRD MEHL

Guru Amar Das · ashtpadi

ਸੂਹੀ ਮਹਲਾ ੩ ॥ ਹਰਿ ਜੀ ਸੂਖਮੁ ਅਗਮੁ ਹੈ ਕਿਤੁ ਬਿਧਿ ਮਿਲਿਆ ਜਾਇ ॥ ਗੁਰ ਕੈ ਸਬਦਿ ਭ੍ਰਮੁ ਕਟੀਐ ਅਚਿੰਤੁ ਵਸੈ ਮਨਿ ਆਇ ॥੧॥ ਗੁਰਮੁਖਿ ਹਰਿ ਹਰਿ ਨਾਮੁ ਜਪੰਨਿ ॥ ਹਉ ਤਿਨ ਕੈ ਬਲਿਹਾਰਣੈ ਮਨਿ ਹਰਿ ਗੁਣ ਸਦਾ ਰਵੰਨਿ ॥੧॥ ਰਹਾਉ ॥ ਗੁਰੁ ਸਰਵਰੁ ਮਾਨ ਸਰੋਵਰੁ ਹੈ ਵਡਭਾਗੀ ਪੁਰਖ ਲਹੰਨ੍ਹਿ ॥ ਸੇਵਕ ਗੁਰਮੁਖਿ ਖੋਜਿਆ ਸੇ ਹੰਸੁਲੇ ਨਾਮੁ ਲਹੰਨਿ ॥੨॥ ਨਾਮੁ ਧਿਆਇਨ੍ਹਿ ਰੰਗ ਸਿਉ ਗੁਰਮੁਖਿ ਨਾਮਿ ਲਗੰਨ੍ਹਿ ॥ ਧੁਰਿ ਪੂਰਬਿ ਹੋਵੈ ਲਿਖਿਆ ਗੁਰ ਭਾਣਾ ਮੰਨਿ ਲਏਨ੍ਹਿ ॥੩॥ ਵਡਭਾਗੀ ਘਰੁ ਖੋਜਿਆ ਪਾਇਆ ਨਾਮੁ ਨਿਧਾਨੁ ॥ ਗੁਰਿ ਪੂਰੈ ਵੇਖਾਲਿਆ ਪ੍ਰਭੁ ਆਤਮ ਰਾਮੁ ਪਛਾਨੁ ॥੪॥ ਸਭਨਾ ਕਾ ਪ੍ਰਭੁ ਏਕੁ ਹੈ ਦੂਜਾ ਅਵਰੁ ਨ ਕੋਇ ॥ ਗੁਰ ਪਰਸਾਦੀ ਮਨਿ ਵਸੈ ਤਿਤੁ ਘਟਿ ਪਰਗਟੁ ਹੋਇ ॥੫॥ ਸਭੁ ਅੰਤਰਜਾਮੀ ਬ੍ਰਹਮੁ ਹੈ ਬ੍ਰਹਮੁ ਵਸੈ ਸਭ ਥਾਇ ॥ ਮੰਦਾ ਕਿਸ ਨੋ ਆਖੀਐ ਸਬਦਿ ਵੇਖਹੁ ਲਿਵ ਲਾਇ ॥੬॥ ਬੁਰਾ ਭਲਾ ਤਿਚਰੁ ਆਖਦਾ ਜਿਚਰੁ ਹੈ ਦੁਹੁ ਮਾਹਿ ॥ ਗੁਰਮੁਖਿ ਏਕੋ ਬੁਝਿਆ ਏਕਸੁ ਮਾਹਿ ਸਮਾਇ ॥੭॥ ਸੇਵਾ ਸਾ ਪ੍ਰਭ ਭਾਵਸੀ ਜੋ ਪ੍ਰਭੁ ਪਾਏ ਥਾਇ ॥ ਜਨ ਨਾਨਕ ਹਰਿ ਆਰਾਧਿਆ ਗੁਰ ਚਰਣੀ ਚਿਤੁ ਲਾਇ ॥੮॥੨॥੪॥੯॥

Text: Gurmukhi with English translation (Kulbir S Thind; English by Dr. Sant Singh Khalsa).