Sri Guru Granth Sahib › Raag Suhi

Ang 759

Ang 758–759Raag Suhi · ਸੂਹੀ

RAAG SOOHEE, FOURTH MEHL, ASHTAPADEES, TENTH HOUSE

Guru Ram Das · ashtpadi · part 1 of 2

ਰਾਗੁ ਸੂਹੀ ਮਹਲਾ ੪ ਅਸਟਪਦੀਆ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਅੰਦਰਿ ਸਚਾ ਨੇਹੁ ਲਾਇਆ ਪ੍ਰੀਤਮ ਆਪਣੈ ॥ ਤਨੁ ਮਨੁ ਹੋਇ ਨਿਹਾਲੁ ਜਾ ਗੁਰੁ ਦੇਖਾ ਸਾਮ੍ਹਣੇ ॥੧॥ ਮੈ ਹਰਿ ਹਰਿ ਨਾਮੁ ਵਿਸਾਹੁ ॥ ਗੁਰ ਪੂਰੇ ਤੇ ਪਾਇਆ ਅੰਮ੍ਰਿਤੁ ਅਗਮ ਅਥਾਹੁ ॥੧॥ ਰਹਾਉ ॥ ਹਉ ਸਤਿਗੁਰੁ ਵੇਖਿ ਵਿਗਸੀਆ ਹਰਿ ਨਾਮੇ ਲਗਾ ਪਿਆਰੁ ॥ ਕਿਰਪਾ ਕਰਿ ਕੈ ਮੇਲਿਅਨੁ ਪਾਇਆ ਮੋਖ ਦੁਆਰੁ ॥੨॥ ਸਤਿਗੁਰੁ ਬਿਰਹੀ ਨਾਮ ਕਾ ਜੇ ਮਿਲੈ ਤ ਤਨੁ ਮਨੁ ਦੇਉ ॥ ਜੇ ਪੂਰਬਿ ਹੋਵੈ ਲਿਖਿਆ ਤਾ ਅੰਮ੍ਰਿਤੁ ਸਹਜਿ ਪੀਏਉ ॥੩॥ ਸੁਤਿਆ ਗੁਰੁ ਸਾਲਾਹੀਐ ਉਠਦਿਆ ਭੀ ਗੁਰੁ ਆਲਾਉ ॥ ਕੋਈ ਐਸਾ ਗੁਰਮੁਖਿ ਜੇ ਮਿਲੈ ਹਉ ਤਾ ਕੇ ਧੋਵਾ ਪਾਉ ॥੪॥ ਕੋਈ ਐਸਾ ਸਜਣੁ ਲੋੜਿ ਲਹੁ ਮੈ ਪ੍ਰੀਤਮੁ ਦੇਇ ਮਿਲਾਇ ॥ ਸਤਿਗੁਰਿ ਮਿਲਿਐ ਹਰਿ ਪਾਇਆ ਮਿਲਿਆ ਸਹਜਿ ਸੁਭਾਇ ॥੫॥ ਸਤਿਗੁਰੁ ਸਾਗਰੁ ਗੁਣ ਨਾਮ ਕਾ ਮੈ ਤਿਸੁ ਦੇਖਣ ਕਾ ਚਾਉ ॥ ਹਉ ਤਿਸੁ ਬਿਨੁ ਘੜੀ ਨ ਜੀਵਊ ਬਿਨੁ ਦੇਖੇ ਮਰਿ ਜਾਉ ॥੬॥

Ang 759Raag Suhi · ਸੂਹੀ

RAAG SOOHEE, FOURTH MEHL, ASHTAPADEES, TENTH HOUSE

Guru Ram Das · ashtpadi · part 2 of 2

ਜਿਉ ਮਛੁਲੀ ਵਿਣੁ ਪਾਣੀਐ ਰਹੈ ਨ ਕਿਤੈ ਉਪਾਇ ॥ ਤਿਉ ਹਰਿ ਬਿਨੁ ਸੰਤੁ ਨ ਜੀਵਈ ਬਿਨੁ ਹਰਿ ਨਾਮੈ ਮਰਿ ਜਾਇ ॥੭॥ ਮੈ ਸਤਿਗੁਰ ਸੇਤੀ ਪਿਰਹੜੀ ਕਿਉ ਗੁਰ ਬਿਨੁ ਜੀਵਾ ਮਾਉ ॥ ਮੈ ਗੁਰਬਾਣੀ ਆਧਾਰੁ ਹੈ ਗੁਰਬਾਣੀ ਲਾਗਿ ਰਹਾਉ ॥੮॥ ਹਰਿ ਹਰਿ ਨਾਮੁ ਰਤੰਨੁ ਹੈ ਗੁਰੁ ਤੁਠਾ ਦੇਵੈ ਮਾਇ ॥ ਮੈ ਧਰ ਸਚੇ ਨਾਮ ਕੀ ਹਰਿ ਨਾਮਿ ਰਹਾ ਲਿਵ ਲਾਇ ॥੯॥ ਗੁਰ ਗਿਆਨੁ ਪਦਾਰਥੁ ਨਾਮੁ ਹੈ ਹਰਿ ਨਾਮੋ ਦੇਇ ਦ੍ਰਿੜਾਇ ॥ ਜਿਸੁ ਪਰਾਪਤਿ ਸੋ ਲਹੈ ਗੁਰ ਚਰਣੀ ਲਾਗੈ ਆਇ ॥੧੦॥ ਅਕਥ ਕਹਾਣੀ ਪ੍ਰੇਮ ਕੀ ਕੋ ਪ੍ਰੀਤਮੁ ਆਖੈ ਆਇ ॥ ਤਿਸੁ ਦੇਵਾ ਮਨੁ ਆਪਣਾ ਨਿਵਿ ਨਿਵਿ ਲਾਗਾ ਪਾਇ ॥੧੧॥ ਸਜਣੁ ਮੇਰਾ ਏਕੁ ਤੂੰ ਕਰਤਾ ਪੁਰਖੁ ਸੁਜਾਣੁ ॥ ਸਤਿਗੁਰਿ ਮੀਤਿ ਮਿਲਾਇਆ ਮੈ ਸਦਾ ਸਦਾ ਤੇਰਾ ਤਾਣੁ ॥੧੨॥ ਸਤਿਗੁਰੁ ਮੇਰਾ ਸਦਾ ਸਦਾ ਨਾ ਆਵੈ ਨਾ ਜਾਇ ॥ ਓਹੁ ਅਬਿਨਾਸੀ ਪੁਰਖੁ ਹੈ ਸਭ ਮਹਿ ਰਹਿਆ ਸਮਾਇ ॥੧੩॥ ਰਾਮ ਨਾਮ ਧਨੁ ਸੰਚਿਆ ਸਾਬਤੁ ਪੂੰਜੀ ਰਾਸਿ ॥ ਨਾਨਕ ਦਰਗਹ ਮੰਨਿਆ ਗੁਰ ਪੂਰੇ ਸਾਬਾਸਿ ॥੧੪॥੧॥੨॥੧੧॥

Ang 759Raag Suhi · ਸੂਹੀ

RAAG SOOHEE, ASHTAPADEES, FIFTH MEHL, FIRST HOUSE

Guru Arjan Dev · ashtpadi

ਰਾਗੁ ਸੂਹੀ ਅਸਟਪਦੀਆ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਉਰਝਿ ਰਹਿਓ ਬਿਖਿਆ ਕੈ ਸੰਗਾ ॥ ਮਨਹਿ ਬਿਆਪਤ ਅਨਿਕ ਤਰੰਗਾ ॥੧॥ ਮੇਰੇ ਮਨ ਅਗਮ ਅਗੋਚਰ ॥ ਕਤ ਪਾਈਐ ਪੂਰਨ ਪਰਮੇਸਰ ॥੧॥ ਰਹਾਉ ॥ ਮੋਹ ਮਗਨ ਮਹਿ ਰਹਿਆ ਬਿਆਪੇ ॥ ਅਤਿ ਤ੍ਰਿਸਨਾ ਕਬਹੂ ਨਹੀ ਧ੍ਰਾਪੇ ॥੨॥ ਬਸਇ ਕਰੋਧੁ ਸਰੀਰਿ ਚੰਡਾਰਾ ॥ ਅਗਿਆਨਿ ਨ ਸੂਝੈ ਮਹਾ ਗੁਬਾਰਾ ॥੩॥ ਭ੍ਰਮਤ ਬਿਆਪਤ ਜਰੇ ਕਿਵਾਰਾ ॥ ਜਾਣੁ ਨ ਪਾਈਐ ਪ੍ਰਭ ਦਰਬਾਰਾ ॥੪॥ ਆਸਾ ਅੰਦੇਸਾ ਬੰਧਿ ਪਰਾਨਾ ॥ ਮਹਲੁ ਨ ਪਾਵੈ ਫਿਰਤ ਬਿਗਾਨਾ ॥੫॥ ਸਗਲ ਬਿਆਧਿ ਕੈ ਵਸਿ ਕਰਿ ਦੀਨਾ ॥ ਫਿਰਤ ਪਿਆਸ ਜਿਉ ਜਲ ਬਿਨੁ ਮੀਨਾ ॥੬॥ ਕਛੂ ਸਿਆਨਪ ਉਕਤਿ ਨ ਮੋਰੀ ॥ ਏਕ ਆਸ ਠਾਕੁਰ ਪ੍ਰਭ ਤੋਰੀ ॥੭॥ ਕਰਉ ਬੇਨਤੀ ਸੰਤਨ ਪਾਸੇ ॥ ਮੇਲਿ ਲੈਹੁ ਨਾਨਕ ਅਰਦਾਸੇ ॥੮॥ ਭਇਓ ਕ੍ਰਿਪਾਲੁ ਸਾਧਸੰਗੁ ਪਾਇਆ ॥ ਨਾਨਕ ਤ੍ਰਿਪਤੇ ਪੂਰਾ ਪਾਇਆ ॥੧॥ ਰਹਾਉ ਦੂਜਾ ॥੧॥

Text: Gurmukhi with English translation (Kulbir S Thind; English by Dr. Sant Singh Khalsa).