SIREE RAAG, FIRST MEHL
ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਸਰਿ ਹੰਸ ਉਲਥੜੇ ਆਇ ॥ ਜੋਬਨੁ ਘਟੈ ਜਰੂਆ ਜਿਣੈ ਵਣਜਾਰਿਆ ਮਿਤ੍ਰਾ ਆਵ ਘਟੈ ਦਿਨੁ ਜਾਇ ॥ ਅੰਤਿ ਕਾਲਿ ਪਛੁਤਾਸੀ ਅੰਧੁਲੇ ਜਾ ਜਮਿ ਪਕੜਿ ਚਲਾਇਆ ॥ ਸਭੁ ਕਿਛੁ ਅਪੁਨਾ ਕਰਿ ਕਰਿ ਰਾਖਿਆ ਖਿਨ ਮਹਿ ਭਇਆ ਪਰਾਇਆ ॥ ਬੁਧਿ ਵਿਸਰਜੀ ਗਈ ਸਿਆਣਪ ਕਰਿ ਅਵਗਣ ਪਛੁਤਾਇ ॥ ਕਹੁ ਨਾਨਕ ਪ੍ਰਾਣੀ ਤੀਜੈ ਪਹਰੈ ਪ੍ਰਭੁ ਚੇਤਹੁ ਲਿਵ ਲਾਇ ॥੩॥ ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਿਰਧਿ ਭਇਆ ਤਨੁ ਖੀਣੁ ॥ ਅਖੀ ਅੰਧੁ ਨ ਦੀਸਈ ਵਣਜਾਰਿਆ ਮਿਤ੍ਰਾ ਕੰਨੀ ਸੁਣੈ ਨ ਵੈਣ ॥ ਅਖੀ ਅੰਧੁ ਜੀਭ ਰਸੁ ਨਾਹੀ ਰਹੇ ਪਰਾਕਉ ਤਾਣਾ ॥ ਗੁਣ ਅੰਤਰਿ ਨਾਹੀ ਕਿਉ ਸੁਖੁ ਪਾਵੈ ਮਨਮੁਖ ਆਵਣ ਜਾਣਾ ॥ ਖੜੁ ਪਕੀ ਕੁੜਿ ਭਜੈ ਬਿਨਸੈ ਆਇ ਚਲੈ ਕਿਆ ਮਾਣੁ ॥ ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਗੁਰਮੁਖਿ ਸਬਦੁ ਪਛਾਣੁ ॥੪॥ ਓੜਕੁ ਆਇਆ ਤਿਨ ਸਾਹਿਆ ਵਣਜਾਰਿਆ ਮਿਤ੍ਰਾ ਜਰੁ ਜਰਵਾਣਾ ਕੰਨਿ ॥ ਇਕ ਰਤੀ ਗੁਣ ਨ ਸਮਾਣਿਆ ਵਣਜਾਰਿਆ ਮਿਤ੍ਰਾ ਅਵਗਣ ਖੜਸਨਿ ਬੰਨਿ ॥ ਗੁਣ ਸੰਜਮਿ ਜਾਵੈ ਚੋਟ ਨ ਖਾਵੈ ਨਾ ਤਿਸੁ ਜੰਮਣੁ ਮਰਣਾ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਭਾਇ ਭਗਤਿ ਭੈ ਤਰਣਾ ॥ ਪਤਿ ਸੇਤੀ ਜਾਵੈ ਸਹਜਿ ਸਮਾਵੈ ਸਗਲੇ ਦੂਖ ਮਿਟਾਵੈ ॥ ਕਹੁ ਨਾਨਕ ਪ੍ਰਾਣੀ ਗੁਰਮੁਖਿ ਛੂਟੈ ਸਾਚੇ ਤੇ ਪਤਿ ਪਾਵੈ ॥੫॥੨॥
In the third watch of the night, O my merchant friend, the swans, the white hairs, come and land upon the pool of the head. Youth wears itself out, and old age triumphs, O my merchant friend; as time passes, your days diminish. At the last moment, you repent—you are so blind!—when the Messenger of Death seizes you and carries you away. You kept all your things for yourself, but in an instant, they are all lost. Your intellect left you, your wisdom departed, and now you repent for the evil deeds you committed. Says Nanak, O mortal, in the third watch of the night, let your consciousness be lovingly focused on God. ||3|| In the fourth watch of the night, O my merchant friend, your body grows old and weak. Your eyes go blind, and cannot see, O my merchant friend, and your ears do not hear any words. Your eyes go blind, and your tongue is unable to taste; you live only with the help of others. With no virtue within, how can you find peace? The self-willed manmukh comes and goes in reincarnation. When the crop of life has matured, it bends, breaks and perishes; why take pride in that which comes and goes? Says Nanak, O mortal, in the fourth watch of the night, the Gurmukh recognizes the Word of the Shabad. ||4|| Your breath comes to its end, O my merchant friend, and your shoulders are weighed down by the tyrant of old age. Not one iota of virtue came into you, O my merchant friend; bound and gagged by evil, you are driven along. One who departs with virtue and self- discipline is not struck down, and is not consigned to the cycle of birth and death. The Messenger of Death and his trap cannot touch him; through loving devotional worship, he crosses over the ocean of fear. He departs with honor, and merges in intuitive peace and poise; all his pains depart. Says Nanak, when the mortal becomes Gurmukh, he is saved and honored by the True Lord. ||5||2||