Sri Guru Granth Sahib › Raag Suhi

Ang 761

Ang 760–761Raag Suhi · ਸੂਹੀ

RAAG SOOHEE, FIFTH MEHL, ASHTAPADEES, NINTH HOUSE

Guru Arjan Dev · ashtpadi

ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੯ ੴ ਸਤਿਗੁਰ ਪ੍ਰਸਾਦਿ ॥ ਜਿਨ ਡਿਠਿਆ ਮਨੁ ਰਹਸੀਐ ਕਿਉ ਪਾਈਐ ਤਿਨ੍ਹ ਸੰਗੁ ਜੀਉ ॥ ਸੰਤ ਸਜਨ ਮਨ ਮਿਤ੍ਰ ਸੇ ਲਾਇਨਿ ਪ੍ਰਭ ਸਿਉ ਰੰਗੁ ਜੀਉ ॥ ਤਿਨ੍ਹ ਸਿਉ ਪ੍ਰੀਤਿ ਨ ਤੁਟਈ ਕਬਹੁ ਨ ਹੋਵੈ ਭੰਗੁ ਜੀਉ ॥੧॥ ਪਾਰਬ੍ਰਹਮ ਪ੍ਰਭ ਕਰਿ ਦਇਆ ਗੁਣ ਗਾਵਾ ਤੇਰੇ ਨਿਤ ਜੀਉ ॥ ਆਇ ਮਿਲਹੁ ਸੰਤ ਸਜਣਾ ਨਾਮੁ ਜਪਹ ਮਨ ਮਿਤ ਜੀਉ ॥੧॥ ਰਹਾਉ ॥ ਦੇਖੈ ਸੁਣੇ ਨ ਜਾਣਈ ਮਾਇਆ ਮੋਹਿਆ ਅੰਧੁ ਜੀਉ ॥ ਕਾਚੀ ਦੇਹਾ ਵਿਣਸਣੀ ਕੂੜੁ ਕਮਾਵੈ ਧੰਧੁ ਜੀਉ ॥ ਨਾਮੁ ਧਿਆਵਹਿ ਸੇ ਜਿਣਿ ਚਲੇ ਗੁਰ ਪੂਰੇ ਸਨਬੰਧੁ ਜੀਉ ॥੨॥ ਹੁਕਮੇ ਜੁਗ ਮਹਿ ਆਇਆ ਚਲਣੁ ਹੁਕਮਿ ਸੰਜੋਗਿ ਜੀਉ ॥ ਹੁਕਮੇ ਪਰਪੰਚੁ ਪਸਰਿਆ ਹੁਕਮਿ ਕਰੇ ਰਸ ਭੋਗ ਜੀਉ ॥ ਜਿਸ ਨੋ ਕਰਤਾ ਵਿਸਰੈ ਤਿਸਹਿ ਵਿਛੋੜਾ ਸੋਗੁ ਜੀਉ ॥੩॥ ਆਪਨੜੇ ਪ੍ਰਭ ਭਾਣਿਆ ਦਰਗਹ ਪੈਧਾ ਜਾਇ ਜੀਉ ॥ ਐਥੈ ਸੁਖੁ ਮੁਖੁ ਉਜਲਾ ਇਕੋ ਨਾਮੁ ਧਿਆਇ ਜੀਉ ॥ ਆਦਰੁ ਦਿਤਾ ਪਾਰਬ੍ਰਹਮਿ ਗੁਰੁ ਸੇਵਿਆ ਸਤ ਭਾਇ ਜੀਉ ॥੪॥ ਥਾਨ ਥਨੰਤਰਿ ਰਵਿ ਰਹਿਆ ਸਰਬ ਜੀਆ ਪ੍ਰਤਿਪਾਲ ਜੀਉ ॥ ਸਚੁ ਖਜਾਨਾ ਸੰਚਿਆ ਏਕੁ ਨਾਮੁ ਧਨੁ ਮਾਲ ਜੀਉ ॥ ਮਨ ਤੇ ਕਬਹੁ ਨ ਵੀਸਰੈ ਜਾ ਆਪੇ ਹੋਇ ਦਇਆਲ ਜੀਉ ॥੫॥ ਆਵਣੁ ਜਾਣਾ ਰਹਿ ਗਏ ਮਨਿ ਵੁਠਾ ਨਿਰੰਕਾਰੁ ਜੀਉ ॥ ਤਾ ਕਾ ਅੰਤੁ ਨ ਪਾਈਐ ਊਚਾ ਅਗਮ ਅਪਾਰੁ ਜੀਉ ॥ ਜਿਸੁ ਪ੍ਰਭੁ ਅਪਣਾ ਵਿਸਰੈ ਸੋ ਮਰਿ ਜੰਮੈ ਲਖ ਵਾਰ ਜੀਉ ॥੬॥ ਸਾਚੁ ਨੇਹੁ ਤਿਨ ਪ੍ਰੀਤਮਾ ਜਿਨ ਮਨਿ ਵੁਠਾ ਆਪਿ ਜੀਉ ॥ ਗੁਣ ਸਾਝੀ ਤਿਨ ਸੰਗਿ ਬਸੇ ਆਠ ਪਹਰ ਪ੍ਰਭ ਜਾਪਿ ਜੀਉ ॥ ਰੰਗਿ ਰਤੇ ਪਰਮੇਸਰੈ ਬਿਨਸੇ ਸਗਲ ਸੰਤਾਪ ਜੀਉ ॥੭॥ ਤੂੰ ਕਰਤਾ ਤੂੰ ਕਰਣਹਾਰੁ ਤੂਹੈ ਏਕੁ ਅਨੇਕ ਜੀਉ ॥ ਤੂ ਸਮਰਥੁ ਤੂ ਸਰਬ ਮੈ ਤੂਹੈ ਬੁਧਿ ਬਿਬੇਕ ਜੀਉ ॥ ਨਾਨਕ ਨਾਮੁ ਸਦਾ ਜਪੀ ਭਗਤ ਜਨਾ ਕੀ ਟੇਕ ਜੀਉ ॥੮॥੧॥੩॥

Ang 761Raag Suhi · ਸੂਹੀ

3 RAAG SOOHEE, FIFTH MEHL, ASHTAPADEES, TENTH HOUSE, KAAFEE

Guru Arjan Dev · ashtpadi

ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੧੦ ਕਾਫੀ ੴ ਸਤਿਗੁਰ ਪ੍ਰਸਾਦਿ ॥ ਜੇ ਭੁਲੀ ਜੇ ਚੁਕੀ ਸਾਈਂਭੀ ਤਹਿੰਜੀ ਕਾਢੀਆ ॥ ਜਿਨ੍ਹਾ ਨੇਹੁ ਦੂਜਾਣੇ ਲਗਾ ਝੂਰਿ ਮਰਹੁ ਸੇ ਵਾਢੀਆ ॥੧॥ ਹਉ ਨਾ ਛੋਡਉ ਕੰਤ ਪਾਸਰਾ ॥ ਸਦਾ ਰੰਗੀਲਾ ਲਾਲੁ ਪਿਆਰਾ ਏਹੁ ਮਹਿੰਜਾ ਆਸਰਾ ॥੧॥ ਰਹਾਉ ॥ ਸਜਣੁ ਤੂਹੈ ਸੈਣੁ ਤੂ ਮੈ ਤੁਝ ਉਪਰਿ ਬਹੁ ਮਾਣੀਆ ॥ ਜਾ ਤੂ ਅੰਦਰਿ ਤਾ ਸੁਖੇ ਤੂੰ ਨਿਮਾਣੀ ਮਾਣੀਆ ॥੨॥ ਜੇ ਤੂ ਤੁਠਾ ਕ੍ਰਿਪਾ ਨਿਧਾਨ ਨਾ ਦੂਜਾ ਵੇਖਾਲਿ ॥ ਏਹਾ ਪਾਈ ਮੂ ਦਾਤੜੀ ਨਿਤ ਹਿਰਦੈ ਰਖਾ ਸਮਾਲਿ ॥੩॥ ਪਾਵ ਜੁਲਾਈ ਪੰਧ ਤਉ ਨੈਣੀ ਦਰਸੁ ਦਿਖਾਲਿ ॥ ਸ੍ਰਵਣੀ ਸੁਣੀ ਕਹਾਣੀਆ ਜੇ ਗੁਰੁ ਥੀਵੈ ਕਿਰਪਾਲਿ ॥੪॥ ਕਿਤੀ ਲਖ ਕਰੋੜਿ ਪਿਰੀਏ ਰੋਮ ਨ ਪੁਜਨਿ ਤੇਰਿਆ ॥ ਤੂ ਸਾਹੀ ਹੂ ਸਾਹੁ ਹਉ ਕਹਿ ਨ ਸਕਾ ਗੁਣ ਤੇਰਿਆ ॥੫॥ ਸਹੀਆ ਤਊ ਅਸੰਖ ਮੰਞਹੁ ਹਭਿ ਵਧਾਣੀਆ ॥ ਹਿਕ ਭੋਰੀ ਨਦਰਿ ਨਿਹਾਲਿ ਦੇਹਿ ਦਰਸੁ ਰੰਗੁ ਮਾਣੀਆ ॥੬॥ ਜੈ ਡਿਠੇ ਮਨੁ ਧੀਰੀਐ ਕਿਲਵਿਖ ਵੰਞਨ੍ਹਿ ਦੂਰੇ ॥ ਸੋ ਕਿਉ ਵਿਸਰੈ ਮਾਉ ਮੈ ਜੋ ਰਹਿਆ ਭਰਪੂਰੇ ॥੭॥ ਹੋਇ ਨਿਮਾਣੀ ਢਹਿ ਪਈ ਮਿਲਿਆ ਸਹਜਿ ਸੁਭਾਇ ॥ ਪੂਰਬਿ ਲਿਖਿਆ ਪਾਇਆ ਨਾਨਕ ਸੰਤ ਸਹਾਇ ॥੮॥੧॥੪॥

Ang 761–762Raag Suhi · ਸੂਹੀ › 3 RAAG SOOHEE, FIFTH MEHL, ASHTAPADEES, TENTH HOUSE, KAAFEE

SOOHEE, FIFTH MEHL

Guru Arjan Dev · ashtpadi

ਸੂਹੀ ਮਹਲਾ ੫ ॥ ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲ੍ਹੀ ਹੋਛੀਆ ॥੧॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨ੍ਹਿ ਮੂਲਿ ਨਾਮ ਵਿਛੁੰਨਿਆ ॥੨॥ ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥ ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥ ਜਿਨ੍ਹ ਕਉ ਭਏ ਦਇਆਲ ਤਿਨ੍ਹ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਤਿਨ੍ਹੀ ਜਨੀ ਜਪਿ ਲਇਆ ॥੬॥ ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥

Text: Gurmukhi with English translation (Kulbir S Thind; English by Dr. Sant Singh Khalsa).