Sri Guru Granth Sahib › Raag Suhi

Ang 764

Ang 763–764Raag Suhi · ਸੂਹੀ › SOOHEE, FIFTH MEHL, GUNVANTEE ~ THE WORTHY AND VIRTUOUS BRIDE

RAAG SOOHEE, CHHANT, FIRST MEHL, FIRST HOUSE

Guru Nanak Dev · chhant

ਰਾਗੁ ਸੂਹੀ ਛੰਤ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥ ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥ ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥ ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥ ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥ ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥ ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥ ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥ ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥ ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥ ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥ ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥ ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥ ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥ ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥ ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥ ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥ ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥ ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥੪॥੧॥

Ang 764Raag Suhi · ਸੂਹੀ › SOOHEE, FIFTH MEHL, GUNVANTEE ~ THE WORTHY AND VIRTUOUS BRIDE

RAAG SOOHEE, FIRST MEHL, CHHANT, SECOND HOUSE

Guru Nanak Dev · chhant

ਰਾਗੁ ਸੂਹੀ ਮਹਲਾ ੧ ਛੰਤੁ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਮ ਘਰਿ ਸਾਜਨ ਆਏ ॥ ਸਾਚੈ ਮੇਲਿ ਮਿਲਾਏ ॥ ਸਹਜਿ ਮਿਲਾਏ ਹਰਿ ਮਨਿ ਭਾਏ ਪੰਚ ਮਿਲੇ ਸੁਖੁ ਪਾਇਆ ॥ ਸਾਈ ਵਸਤੁ ਪਰਾਪਤਿ ਹੋਈ ਜਿਸੁ ਸੇਤੀ ਮਨੁ ਲਾਇਆ ॥ ਅਨਦਿਨੁ ਮੇਲੁ ਭਇਆ ਮਨੁ ਮਾਨਿਆ ਘਰ ਮੰਦਰ ਸੋਹਾਏ ॥ ਪੰਚ ਸਬਦ ਧੁਨਿ ਅਨਹਦ ਵਾਜੇ ਹਮ ਘਰਿ ਸਾਜਨ ਆਏ ॥੧॥ ਆਵਹੁ ਮੀਤ ਪਿਆਰੇ ॥ ਮੰਗਲ ਗਾਵਹੁ ਨਾਰੇ ॥ ਸਚੁ ਮੰਗਲੁ ਗਾਵਹੁ ਤਾ ਪ੍ਰਭ ਭਾਵਹੁ ਸੋਹਿਲੜਾ ਜੁਗ ਚਾਰੇ ॥ ਅਪਨੈ ਘਰਿ ਆਇਆ ਥਾਨਿ ਸੁਹਾਇਆ ਕਾਰਜ ਸਬਦਿ ਸਵਾਰੇ ॥ ਗਿਆਨ ਮਹਾ ਰਸੁ ਨੇਤ੍ਰੀ ਅੰਜਨੁ ਤ੍ਰਿਭਵਣ ਰੂਪੁ ਦਿਖਾਇਆ ॥ ਸਖੀ ਮਿਲਹੁ ਰਸਿ ਮੰਗਲੁ ਗਾਵਹੁ ਹਮ ਘਰਿ ਸਾਜਨੁ ਆਇਆ ॥੨॥ ਮਨੁ ਤਨੁ ਅੰਮ੍ਰਿਤਿ ਭਿੰਨਾ ॥ ਅੰਤਰਿ ਪ੍ਰੇਮੁ ਰਤੰਨਾ ॥ ਅੰਤਰਿ ਰਤਨੁ ਪਦਾਰਥੁ ਮੇਰੈ ਪਰਮ ਤਤੁ ਵੀਚਾਰੋ ॥ ਜੰਤ ਭੇਖ ਤੂ ਸਫਲਿਓ ਦਾਤਾ ਸਿਰਿ ਸਿਰਿ ਦੇਵਣਹਾਰੋ ॥ ਤੂ ਜਾਨੁ ਗਿਆਨੀ ਅੰਤਰਜਾਮੀ ਆਪੇ ਕਾਰਣੁ ਕੀਨਾ ॥ ਸੁਨਹੁ ਸਖੀ ਮਨੁ ਮੋਹਨਿ ਮੋਹਿਆ ਤਨੁ ਮਨੁ ਅੰਮ੍ਰਿਤਿ ਭੀਨਾ ॥੩॥ ਆਤਮ ਰਾਮੁ ਸੰਸਾਰਾ ॥ ਸਾਚਾ ਖੇਲੁ ਤੁਮ੍ਹਾਰਾ ॥ ਸਚੁ ਖੇਲੁ ਤੁਮ੍ਹਾਰਾ ਅਗਮ ਅਪਾਰਾ ਤੁਧੁ ਬਿਨੁ ਕਉਣੁ ਬੁਝਾਏ ॥ ਸਿਧ ਸਾਧਿਕ ਸਿਆਣੇ ਕੇਤੇ ਤੁਝ ਬਿਨੁ ਕਵਣੁ ਕਹਾਏ ॥ ਕਾਲੁ ਬਿਕਾਲੁ ਭਏ ਦੇਵਾਨੇ ਮਨੁ ਰਾਖਿਆ ਗੁਰਿ ਠਾਏ ॥ ਨਾਨਕ ਅਵਗਣ ਸਬਦਿ ਜਲਾਏ ਗੁਣ ਸੰਗਮਿ ਪ੍ਰਭੁ ਪਾਏ ॥੪॥੧॥੨॥

Ang 764–765Raag Suhi · ਸੂਹੀ › SOOHEE, FIFTH MEHL, GUNVANTEE ~ THE WORTHY AND VIRTUOUS BRIDE

RAAG SOOHEE, FIRST MEHL, SECOND HOUSE

Guru Nanak Dev · chhant

ਰਾਗੁ ਸੂਹੀ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ ॥ ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥ ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥ ਦਰਸਨੁ ਦੇਖਿ ਭਈ ਨਿਹਕੇਵਲ ਜਨਮ ਮਰਣ ਦੁਖੁ ਨਾਸਾ ॥ ਸਗਲੀ ਜੋਤਿ ਜਾਤਾ ਤੂ ਸੋਈ ਮਿਲਿਆ ਭਾਇ ਸੁਭਾਏ ॥ ਨਾਨਕ ਸਾਜਨ ਕਉ ਬਲਿ ਜਾਈਐ ਸਾਚਿ ਮਿਲੇ ਘਰਿ ਆਏ ॥੧॥ ਘਰਿ ਆਇਅੜੇ ਸਾਜਨਾ ਤਾ ਧਨ ਖਰੀ ਸਰਸੀ ਰਾਮ ॥ ਹਰਿ ਮੋਹਿਅੜੀ ਸਾਚ ਸਬਦਿ ਠਾਕੁਰ ਦੇਖਿ ਰਹੰਸੀ ਰਾਮ ॥ ਗੁਣ ਸੰਗਿ ਰਹੰਸੀ ਖਰੀ ਸਰਸੀ ਜਾ ਰਾਵੀ ਰੰਗਿ ਰਾਤੈ ॥ ਅਵਗਣ ਮਾਰਿ ਗੁਣੀ ਘਰੁ ਛਾਇਆ ਪੂਰੈ ਪੁਰਖਿ ਬਿਧਾਤੈ ॥ ਤਸਕਰ ਮਾਰਿ ਵਸੀ ਪੰਚਾਇਣਿ ਅਦਲੁ ਕਰੇ ਵੀਚਾਰੇ ॥ ਨਾਨਕ ਰਾਮ ਨਾਮਿ ਨਿਸਤਾਰਾ ਗੁਰਮਤਿ ਮਿਲਹਿ ਪਿਆਰੇ ॥੨॥ ਵਰੁ ਪਾਇਅੜਾ ਬਾਲੜੀਏ ਆਸਾ ਮਨਸਾ ਪੂਰੀ ਰਾਮ ॥ ਪਿਰਿ ਰਾਵਿਅੜੀ ਸਬਦਿ ਰਲੀ ਰਵਿ ਰਹਿਆ ਨਹ ਦੂਰੀ ਰਾਮ ॥ ਪ੍ਰਭੁ ਦੂਰਿ ਨ ਹੋਈ ਘਟਿ ਘਟਿ ਸੋਈ ਤਿਸ ਕੀ ਨਾਰਿ ਸਬਾਈ ॥ ਆਪੇ ਰਸੀਆ ਆਪੇ ਰਾਵੇ ਜਿਉ ਤਿਸ ਦੀ ਵਡਿਆਈ ॥ ਅਮਰ ਅਡੋਲੁ ਅਮੋਲੁ ਅਪਾਰਾ ਗੁਰਿ ਪੂਰੈ ਸਚੁ ਪਾਈਐ ॥ ਨਾਨਕ ਆਪੇ ਜੋਗ ਸਜੋਗੀ ਨਦਰਿ ਕਰੇ ਲਿਵ ਲਾਈਐ ॥੩॥ ਪਿਰੁ ਉਚੜੀਐ ਮਾੜੜੀਐ ਤਿਹੁ ਲੋਆ ਸਿਰਤਾਜਾ ਰਾਮ ॥ ਹਉ ਬਿਸਮ ਭਈ ਦੇਖਿ ਗੁਣਾ ਅਨਹਦ ਸਬਦ ਅਗਾਜਾ ਰਾਮ ॥ ਸਬਦੁ ਵੀਚਾਰੀ ਕਰਣੀ ਸਾਰੀ ਰਾਮ ਨਾਮੁ ਨੀਸਾਣੋ ॥ ਨਾਮ ਬਿਨਾ ਖੋਟੇ ਨਹੀ ਠਾਹਰ ਨਾਮੁ ਰਤਨੁ ਪਰਵਾਣੋ ॥ ਪਤਿ ਮਤਿ ਪੂਰੀ ਪੂਰਾ ਪਰਵਾਨਾ ਨਾ ਆਵੈ ਨਾ ਜਾਸੀ ॥ ਨਾਨਕ ਗੁਰਮੁਖਿ ਆਪੁ ਪਛਾਣੈ ਪ੍ਰਭ ਜੈਸੇ ਅਵਿਨਾਸੀ ॥੪॥੧॥੩॥

Text: Gurmukhi with English translation (Kulbir S Thind; English by Dr. Sant Singh Khalsa).