Sri Guru Granth Sahib › Raag Suhi

Ang 766

Ang 765–766Raag Suhi · ਸੂਹੀ › SOOHEE, FIFTH MEHL, GUNVANTEE ~ THE WORTHY AND VIRTUOUS BRIDE

RAAG SOOHEE, CHHANT, FIRST MEHL, FOURTH HOUSE

Guru Nanak Dev · chhant

ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥ ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥ ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥ ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ ॥ ਲੀਆ ਤ ਦੀਆ ਮਾਨੁ ਜਿਨ੍ਹ ਸਿਉ ਸੇ ਸਜਨ ਕਿਉ ਵੀਸਰਹਿ ॥ ਜਿਨ੍ਹ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ ॥ ਸਗਲ ਗੁਣ ਅਵਗਣੁ ਨ ਕੋਈ ਹੋਹਿ ਨੀਤਾ ਨੀਤਾ ॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥੨॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥ ਜੇ ਗੁਣ ਹੋਵਨ੍ਹਿ ਸਾਜਨਾ ਮਿਲਿ ਸਾਝ ਕਰੀਜੈ ॥ ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ ॥ ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜੁ ਮਲੀਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ ॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥੩॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥ ਆਖਣ ਤਾ ਕਉ ਜਾਈਐ ਜੇ ਭੂਲੜਾ ਹੋਈ ॥ ਜੇ ਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ ॥ ਸੁਣੇ ਦੇਖੇ ਬਾਝੁ ਕਹਿਐ ਦਾਨੁ ਅਣਮੰਗਿਆ ਦਿਵੈ ॥ ਦਾਨੁ ਦੇਇ ਦਾਤਾ ਜਗਿ ਬਿਧਾਤਾ ਨਾਨਕਾ ਸਚੁ ਸੋਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥੪॥੧॥੪॥

Ang 766–767Raag Suhi · ਸੂਹੀ › SOOHEE, FIFTH MEHL, GUNVANTEE ~ THE WORTHY AND VIRTUOUS BRIDE

SOOHEE, FIRST MEHL

Guru Nanak Dev · chhant · part 1 of 2

ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥ ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥ ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥ ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥ ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥ ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥੪॥ ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ ॥ ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ ॥ ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ ॥ ਅਠਸਠਿ ਤੀਰਥ ਪੁੰਨ ਪੂਜਾ ਨਾਮੁ ਸਾਚਾ ਭਾਇਆ ॥ ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ ॥ ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥੫॥

Text: Gurmukhi with English translation (Kulbir S Thind; English by Dr. Sant Singh Khalsa).