Sri Guru Granth Sahib › Raag Suhi

Ang 768

Ang 767–768Raag Suhi · ਸੂਹੀ › SOOHEE, FIFTH MEHL, GUNVANTEE ~ THE WORTHY AND VIRTUOUS BRIDE

RAAG SOOHEE, CHHANT, THIRD MEHL, SECOND HOUSE

Guru Amar Das · chhant

ਰਾਗੁ ਸੂਹੀ ਛੰਤ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਸੁਖ ਸੋਹਿਲੜਾ ਹਰਿ ਧਿਆਵਹੁ ॥ ਗੁਰਮੁਖਿ ਹਰਿ ਫਲੁ ਪਾਵਹੁ ॥ ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥ ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥ ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥ ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ ॥ ਗੁਰਮਤਿ ਸਹਜੇ ਨਾਮੁ ਧਿਆਏ ॥ ਜਿਨ ਕਉ ਧੁਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥ ਅੰਦਰਹੁ ਦੁਰਮਤਿ ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ ॥ ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ ॥ ਸੁਣਿ ਮਨ ਭੀਨੇ ਸਹਜਿ ਸੁਭਾਏ ॥੨॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥ ਗੁਰ ਤੇ ਉਪਜੈ ਸਬਦੁ ਵੀਚਾਰਾ ॥ ਗੁਰ ਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ ॥ ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ ਗਵਾਏ ॥ ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ ॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥੩॥ ਸਾਜਨ ਆਇ ਵੁਠੇ ਘਰ ਮਾਹੀ ॥ ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ ॥ ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਨ ਲਾਗੈ ਆਏ ॥ ਦਹ ਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ ॥ ਨਾਨਕ ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ ॥ ਸਾਜਨ ਆਇ ਵੁਠੇ ਘਰ ਮਾਹੀ ॥੪॥੧॥

Ang 768–769Raag Suhi · ਸੂਹੀ › SOOHEE, FIFTH MEHL, GUNVANTEE ~ THE WORTHY AND VIRTUOUS BRIDE

RAAG SOOHEE, THIRD MEHL, THIRD HOUSE

Guru Amar Das · chhant

ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਮਹਲਾ ੩ ਘਰੁ ੩ ॥ ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥ ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥ ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥ ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥ ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥ ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥ ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮ੍ਹਾਲੇ ॥੨॥ ਮਨਮੁਖ ਭਗਤਿ ਕਰਹਿ ਬਿਨੁ ਸਤਿਗੁਰ ਵਿਣੁ ਸਤਿਗੁਰ ਭਗਤਿ ਨ ਹੋਈ ਰਾਮ ॥ ਹਉਮੈ ਮਾਇਆ ਰੋਗਿ ਵਿਆਪੇ ਮਰਿ ਜਨਮਹਿ ਦੁਖੁ ਹੋਈ ਰਾਮ ॥ ਮਰਿ ਜਨਮਹਿ ਦੁਖੁ ਹੋਈ ਦੂਜੈ ਭਾਇ ਪਰਜ ਵਿਗੋਈ ਵਿਣੁ ਗੁਰ ਤਤੁ ਨ ਜਾਨਿਆ ॥ ਭਗਤਿ ਵਿਹੂਣਾ ਸਭੁ ਜਗੁ ਭਰਮਿਆ ਅੰਤਿ ਗਇਆ ਪਛੁਤਾਨਿਆ ॥ ਕੋਟਿ ਮਧੇ ਕਿਨੈ ਪਛਾਣਿਆ ਹਰਿ ਨਾਮਾ ਸਚੁ ਸੋਈ ॥ ਨਾਨਕ ਨਾਮਿ ਮਿਲੈ ਵਡਿਆਈ ਦੂਜੈ ਭਾਇ ਪਤਿ ਖੋਈ ॥੩॥ ਭਗਤਾ ਕੈ ਘਰਿ ਕਾਰਜੁ ਸਾਚਾ ਹਰਿ ਗੁਣ ਸਦਾ ਵਖਾਣੇ ਰਾਮ ॥ ਭਗਤਿ ਖਜਾਨਾ ਆਪੇ ਦੀਆ ਕਾਲੁ ਕੰਟਕੁ ਮਾਰਿ ਸਮਾਣੇ ਰਾਮ ॥ ਕਾਲੁ ਕੰਟਕੁ ਮਾਰਿ ਸਮਾਣੇ ਹਰਿ ਮਨਿ ਭਾਣੇ ਨਾਮੁ ਨਿਧਾਨੁ ਸਚੁ ਪਾਇਆ ॥ ਸਦਾ ਅਖੁਟੁ ਕਦੇ ਨ ਨਿਖੁਟੈ ਹਰਿ ਦੀਆ ਸਹਜਿ ਸੁਭਾਇਆ ॥ ਹਰਿ ਜਨ ਊਚੇ ਸਦ ਹੀ ਊਚੇ ਗੁਰ ਕੈ ਸਬਦਿ ਸੁਹਾਇਆ ॥ ਨਾਨਕ ਆਪੇ ਬਖਸਿ ਮਿਲਾਏ ਜੁਗਿ ਜੁਗਿ ਸੋਭਾ ਪਾਇਆ ॥੪॥੧॥੨॥

Text: Gurmukhi with English translation (Kulbir S Thind; English by Dr. Sant Singh Khalsa).