Sri Guru Granth Sahib › Raag Suhi

Ang 770

Ang 769–770Raag Suhi · ਸੂਹੀ › SOOHEE, FIFTH MEHL, GUNVANTEE ~ THE WORTHY AND VIRTUOUS BRIDE

SOOHEE, THIRD MEHL

Guru Amar Das · chhant

ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥ ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥ ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥ ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥ ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥ ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥ ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥ ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥ ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥ ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥ ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥ ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥ ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥ ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥ ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥ ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥ ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥

Ang 770–771Raag Suhi · ਸੂਹੀ › SOOHEE, FIFTH MEHL, GUNVANTEE ~ THE WORTHY AND VIRTUOUS BRIDE

SOOHEE, THIRD MEHL

Guru Amar Das · chhant

ਸੂਹੀ ਮਹਲਾ ੩ ॥ ਹਰਿ ਹਰੇ ਹਰਿ ਗੁਣ ਗਾਵਹੁ ਹਰਿ ਗੁਰਮੁਖੇ ਪਾਏ ਰਾਮ ॥ ਅਨਦਿਨੋ ਸਬਦਿ ਰਵਹੁ ਅਨਹਦ ਸਬਦ ਵਜਾਏ ਰਾਮ ॥ ਅਨਹਦ ਸਬਦ ਵਜਾਏ ਹਰਿ ਜੀਉ ਘਰਿ ਆਏ ਹਰਿ ਗੁਣ ਗਾਵਹੁ ਨਾਰੀ ॥ ਅਨਦਿਨੁ ਭਗਤਿ ਕਰਹਿ ਗੁਰ ਆਗੈ ਸਾ ਧਨ ਕੰਤ ਪਿਆਰੀ ॥ ਗੁਰ ਕਾ ਸਬਦੁ ਵਸਿਆ ਘਟ ਅੰਤਰਿ ਸੇ ਜਨ ਸਬਦਿ ਸੁਹਾਏ ॥ ਨਾਨਕ ਤਿਨ ਘਰਿ ਸਦ ਹੀ ਸੋਹਿਲਾ ਹਰਿ ਕਰਿ ਕਿਰਪਾ ਘਰਿ ਆਏ ॥੧॥ ਭਗਤਾ ਮਨਿ ਆਨੰਦੁ ਭਇਆ ਹਰਿ ਨਾਮਿ ਰਹੇ ਲਿਵ ਲਾਏ ਰਾਮ ॥ ਗੁਰਮੁਖੇ ਮਨੁ ਨਿਰਮਲੁ ਹੋਆ ਨਿਰਮਲ ਹਰਿ ਗੁਣ ਗਾਏ ਰਾਮ ॥ ਨਿਰਮਲ ਗੁਣ ਗਾਏ ਨਾਮੁ ਮੰਨਿ ਵਸਾਏ ਹਰਿ ਕੀ ਅੰਮ੍ਰਿਤ ਬਾਣੀ ॥ ਜਿਨ੍ਹ ਮਨਿ ਵਸਿਆ ਸੇਈ ਜਨ ਨਿਸਤਰੇ ਘਟਿ ਘਟਿ ਸਬਦਿ ਸਮਾਣੀ ॥ ਤੇਰੇ ਗੁਣ ਗਾਵਹਿ ਸਹਜਿ ਸਮਾਵਹਿ ਸਬਦੇ ਮੇਲਿ ਮਿਲਾਏ ॥ ਨਾਨਕ ਸਫਲ ਜਨਮੁ ਤਿਨ ਕੇਰਾ ਜਿ ਸਤਿਗੁਰਿ ਹਰਿ ਮਾਰਗਿ ਪਾਏ ॥੨॥ ਸੰਤਸੰਗਤਿ ਸਿਉ ਮੇਲੁ ਭਇਆ ਹਰਿ ਹਰਿ ਨਾਮਿ ਸਮਾਏ ਰਾਮ ॥ ਗੁਰ ਕੈ ਸਬਦਿ ਸਦ ਜੀਵਨ ਮੁਕਤ ਭਏ ਹਰਿ ਕੈ ਨਾਮਿ ਲਿਵ ਲਾਏ ਰਾਮ ॥ ਹਰਿ ਨਾਮਿ ਚਿਤੁ ਲਾਏ ਗੁਰਿ ਮੇਲਿ ਮਿਲਾਏ ਮਨੂਆ ਰਤਾ ਹਰਿ ਨਾਲੇ ॥ ਸੁਖਦਾਤਾ ਪਾਇਆ ਮੋਹੁ ਚੁਕਾਇਆ ਅਨਦਿਨੁ ਨਾਮੁ ਸਮ੍ਹਾਲੇ ॥ ਗੁਰ ਸਬਦੇ ਰਾਤਾ ਸਹਜੇ ਮਾਤਾ ਨਾਮੁ ਮਨਿ ਵਸਾਏ ॥ ਨਾਨਕ ਤਿਨ ਘਰਿ ਸਦ ਹੀ ਸੋਹਿਲਾ ਜਿ ਸਤਿਗੁਰ ਸੇਵਿ ਸਮਾਏ ॥੩॥ ਬਿਨੁ ਸਤਿਗੁਰ ਜਗੁ ਭਰਮਿ ਭੁਲਾਇਆ ਹਰਿ ਕਾ ਮਹਲੁ ਨ ਪਾਇਆ ਰਾਮ ॥ ਗੁਰਮੁਖੇ ਇਕਿ ਮੇਲਿ ਮਿਲਾਇਆ ਤਿਨ ਕੇ ਦੂਖ ਗਵਾਇਆ ਰਾਮ ॥ ਤਿਨ ਕੇ ਦੂਖ ਗਵਾਇਆ ਜਾ ਹਰਿ ਮਨਿ ਭਾਇਆ ਸਦਾ ਗਾਵਹਿ ਰੰਗਿ ਰਾਤੇ ॥ ਹਰਿ ਕੇ ਭਗਤ ਸਦਾ ਜਨ ਨਿਰਮਲ ਜੁਗਿ ਜੁਗਿ ਸਦ ਹੀ ਜਾਤੇ ॥ ਸਾਚੀ ਭਗਤਿ ਕਰਹਿ ਦਰਿ ਜਾਪਹਿ ਘਰਿ ਦਰਿ ਸਚਾ ਸੋਈ ॥ ਨਾਨਕ ਸਚਾ ਸੋਹਿਲਾ ਸਚੀ ਸਚੁ ਬਾਣੀ ਸਬਦੇ ਹੀ ਸੁਖੁ ਹੋਈ ॥੪॥੪॥੫॥

Text: Gurmukhi with English translation (Kulbir S Thind; English by Dr. Sant Singh Khalsa).