Sri Guru Granth Sahib › Raag Suhi

Ang 772

Ang 771–772Raag Suhi · ਸੂਹੀ › SOOHEE, FIFTH MEHL, GUNVANTEE ~ THE WORTHY AND VIRTUOUS BRIDE

SHALOK, THIRD MEHL

Guru Amar Das · salok

ਸੂਹੀ ਮਹਲਾ ੩ ॥ ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥ ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾ ਧਨ ਕੰਤ ਪਿਆਰੀ ॥ ਸਚਿ ਸੰਜਮਿ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥ ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਜਿਨਿ ਆਪੇ ਆਪੁ ਉਪਾਇਆ ॥ ਨਾਨਕ ਸਦਾ ਪਿਰੁ ਰਾਵੇ ਆਪਣਾ ਜਿਨਿ ਗੁਰ ਚਰਣੀ ਚਿਤੁ ਲਾਇਆ ॥੧॥ ਪਿਰੁ ਪਾਇਅੜਾ ਬਾਲੜੀਏ ਅਨਦਿਨੁ ਸਹਜੇ ਮਾਤੀ ਰਾਮ ॥ ਗੁਰਮਤੀ ਮਨਿ ਅਨਦੁ ਭਇਆ ਤਿਤੁ ਤਨਿ ਮੈਲੁ ਨ ਰਾਤੀ ਰਾਮ ॥ ਤਿਤੁ ਤਨਿ ਮੈਲੁ ਨ ਰਾਤੀ ਹਰਿ ਪ੍ਰਭਿ ਰਾਤੀ ਮੇਰਾ ਪ੍ਰਭੁ ਮੇਲਿ ਮਿਲਾਏ ॥ ਅਨਦਿਨੁ ਰਾਵੇ ਹਰਿ ਪ੍ਰਭੁ ਅਪਣਾ ਵਿਚਹੁ ਆਪੁ ਗਵਾਏ ॥ ਗੁਰਮਤਿ ਪਾਇਆ ਸਹਜਿ ਮਿਲਾਇਆ ਅਪਣੇ ਪ੍ਰੀਤਮ ਰਾਤੀ ॥ ਨਾਨਕ ਨਾਮੁ ਮਿਲੈ ਵਡਿਆਈ ਪ੍ਰਭੁ ਰਾਵੇ ਰੰਗਿ ਰਾਤੀ ॥੨॥ ਪਿਰੁ ਰਾਵੇ ਰੰਗਿ ਰਾਤੜੀਏ ਪਿਰ ਕਾ ਮਹਲੁ ਤਿਨ ਪਾਇਆ ਰਾਮ ॥ ਸੋ ਸਹੋ ਅਤਿ ਨਿਰਮਲੁ ਦਾਤਾ ਜਿਨਿ ਵਿਚਹੁ ਆਪੁ ਗਵਾਇਆ ਰਾਮ ॥ ਵਿਚਹੁ ਮੋਹੁ ਚੁਕਾਇਆ ਜਾ ਹਰਿ ਭਾਇਆ ਹਰਿ ਕਾਮਣਿ ਮਨਿ ਭਾਣੀ ॥ ਅਨਦਿਨੁ ਗੁਣ ਗਾਵੈ ਨਿਤ ਸਾਚੇ ਕਥੇ ਅਕਥ ਕਹਾਣੀ ॥ ਜੁਗ ਚਾਰੇ ਸਾਚਾ ਏਕੋ ਵਰਤੈ ਬਿਨੁ ਗੁਰ ਕਿਨੈ ਨ ਪਾਇਆ ॥ ਨਾਨਕ ਰੰਗਿ ਰਵੈ ਰੰਗਿ ਰਾਤੀ ਜਿਨਿ ਹਰਿ ਸੇਤੀ ਚਿਤੁ ਲਾਇਆ ॥੩॥ ਕਾਮਣਿ ਮਨਿ ਸੋਹਿਲੜਾ ਸਾਜਨ ਮਿਲੇ ਪਿਆਰੇ ਰਾਮ ॥ ਗੁਰਮਤੀ ਮਨੁ ਨਿਰਮਲੁ ਹੋਆ ਹਰਿ ਰਾਖਿਆ ਉਰਿ ਧਾਰੇ ਰਾਮ ॥ ਹਰਿ ਰਾਖਿਆ ਉਰਿ ਧਾਰੇ ਅਪਨਾ ਕਾਰਜੁ ਸਵਾਰੇ ਗੁਰਮਤੀ ਹਰਿ ਜਾਤਾ ॥ ਪ੍ਰੀਤਮਿ ਮੋਹਿ ਲਇਆ ਮਨੁ ਮੇਰਾ ਪਾਇਆ ਕਰਮ ਬਿਧਾਤਾ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਵਸਿਆ ਮੰਨਿ ਮੁਰਾਰੇ ॥ ਨਾਨਕ ਮੇਲਿ ਲਈ ਗੁਰਿ ਅਪੁਨੈ ਗੁਰ ਕੈ ਸਬਦਿ ਸਵਾਰੇ ॥੪॥੫॥੬॥

Ang 772Raag Suhi · ਸੂਹੀ › SOOHEE, FIFTH MEHL, GUNVANTEE ~ THE WORTHY AND VIRTUOUS BRIDE

SHALOK, THIRD MEHL

Guru Amar Das · salok

ਸੂਹੀ ਮਹਲਾ ੩ ॥ ਸੋਹਿਲੜਾ ਹਰਿ ਰਾਮ ਨਾਮੁ ਗੁਰ ਸਬਦੀ ਵੀਚਾਰੇ ਰਾਮ ॥ ਹਰਿ ਮਨੁ ਤਨੋ ਗੁਰਮੁਖਿ ਭੀਜੈ ਰਾਮ ਨਾਮੁ ਪਿਆਰੇ ਰਾਮ ॥ ਰਾਮ ਨਾਮੁ ਪਿਆਰੇ ਸਭਿ ਕੁਲ ਉਧਾਰੇ ਰਾਮ ਨਾਮੁ ਮੁਖਿ ਬਾਣੀ ॥ ਆਵਣ ਜਾਣ ਰਹੇ ਸੁਖੁ ਪਾਇਆ ਘਰਿ ਅਨਹਦ ਸੁਰਤਿ ਸਮਾਣੀ ॥ ਹਰਿ ਹਰਿ ਏਕੋ ਪਾਇਆ ਹਰਿ ਪ੍ਰਭੁ ਨਾਨਕ ਕਿਰਪਾ ਧਾਰੇ ॥ ਸੋਹਿਲੜਾ ਹਰਿ ਰਾਮ ਨਾਮੁ ਗੁਰ ਸਬਦੀ ਵੀਚਾਰੇ ॥੧॥ ਹਮ ਨੀਵੀ ਪ੍ਰਭੁ ਅਤਿ ਊਚਾ ਕਿਉ ਕਰਿ ਮਿਲਿਆ ਜਾਏ ਰਾਮ ॥ ਗੁਰਿ ਮੇਲੀ ਬਹੁ ਕਿਰਪਾ ਧਾਰੀ ਹਰਿ ਕੈ ਸਬਦਿ ਸੁਭਾਏ ਰਾਮ ॥ ਮਿਲੁ ਸਬਦਿ ਸੁਭਾਏ ਆਪੁ ਗਵਾਏ ਰੰਗ ਸਿਉ ਰਲੀਆ ਮਾਣੇ ॥ ਸੇਜ ਸੁਖਾਲੀ ਜਾ ਪ੍ਰਭੁ ਭਾਇਆ ਹਰਿ ਹਰਿ ਨਾਮਿ ਸਮਾਣੇ ॥ ਨਾਨਕ ਸੋਹਾਗਣਿ ਸਾ ਵਡਭਾਗੀ ਜੇ ਚਲੈ ਸਤਿਗੁਰ ਭਾਏ ॥ ਹਮ ਨੀਵੀ ਪ੍ਰਭੁ ਅਤਿ ਊਚਾ ਕਿਉ ਕਰਿ ਮਿਲਿਆ ਜਾਏ ਰਾਮ ॥੨॥ ਘਟਿ ਘਟੇ ਸਭਨਾ ਵਿਚਿ ਏਕੋ ਏਕੋ ਰਾਮ ਭਤਾਰੋ ਰਾਮ ॥ ਇਕਨਾ ਪ੍ਰਭੁ ਦੂਰਿ ਵਸੈ ਇਕਨਾ ਮਨਿ ਆਧਾਰੋ ਰਾਮ ॥ ਇਕਨਾ ਮਨ ਆਧਾਰੋ ਸਿਰਜਣਹਾਰੋ ਵਡਭਾਗੀ ਗੁਰੁ ਪਾਇਆ ॥ ਘਟਿ ਘਟਿ ਹਰਿ ਪ੍ਰਭੁ ਏਕੋ ਸੁਆਮੀ ਗੁਰਮੁਖਿ ਅਲਖੁ ਲਖਾਇਆ ॥ ਸਹਜੇ ਅਨਦੁ ਹੋਆ ਮਨੁ ਮਾਨਿਆ ਨਾਨਕ ਬ੍ਰਹਮ ਬੀਚਾਰੋ ॥ ਘਟਿ ਘਟੇ ਸਭਨਾ ਵਿਚਿ ਏਕੋ ਏਕੋ ਰਾਮ ਭਤਾਰੋ ਰਾਮ ॥੩॥ ਗੁਰੁ ਸੇਵਨਿ ਸਤਿਗੁਰੁ ਦਾਤਾ ਹਰਿ ਹਰਿ ਨਾਮਿ ਸਮਾਇਆ ਰਾਮ ॥ ਹਰਿ ਧੂੜਿ ਦੇਵਹੁ ਮੈ ਪੂਰੇ ਗੁਰ ਕੀ ਹਮ ਪਾਪੀ ਮੁਕਤੁ ਕਰਾਇਆ ਰਾਮ ॥ ਪਾਪੀ ਮੁਕਤੁ ਕਰਾਏ ਆਪੁ ਗਵਾਏ ਨਿਜ ਘਰਿ ਪਾਇਆ ਵਾਸਾ ॥ ਬਿਬੇਕ ਬੁਧੀ ਸੁਖਿ ਰੈਣਿ ਵਿਹਾਣੀ ਗੁਰਮਤਿ ਨਾਮਿ ਪ੍ਰਗਾਸਾ ॥ ਹਰਿ ਹਰਿ ਅਨਦੁ ਭਇਆ ਦਿਨੁ ਰਾਤੀ ਨਾਨਕ ਹਰਿ ਮੀਠ ਲਗਾਏ ॥ ਗੁਰੁ ਸੇਵਨਿ ਸਤਿਗੁਰੁ ਦਾਤਾ ਹਰਿ ਹਰਿ ਨਾਮਿ ਸਮਾਏ ॥੪॥੬॥੭॥੫॥੭॥੧੨॥

Text: Gurmukhi with English translation (Kulbir S Thind; English by Dr. Sant Singh Khalsa).