Sri Guru Granth Sahib › Raag Suhi

Ang 776

Ang 775–776Raag Suhi · ਸੂਹੀ › SOOHEE, FIFTH MEHL, GUNVANTEE ~ THE WORTHY AND VIRTUOUS BRIDE

RAAG SOOHEE, CHHANT, FOURTH MEHL, THIRD HOUSE

Guru Ram Das · chhant

ਰਾਗੁ ਸੂਹੀ ਛੰਤ ਮਹਲਾ ੪ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥ ਗੁਰਮੁਖਿ ਮਿਲਿ ਰਹੀਐ ਘਰਿ ਵਾਜਹਿ ਸਬਦ ਘਨੇਰੇ ਰਾਮ ॥ ਸਬਦ ਘਨੇਰੇ ਹਰਿ ਪ੍ਰਭ ਤੇਰੇ ਤੂ ਕਰਤਾ ਸਭ ਥਾਈ ॥ ਅਹਿਨਿਸਿ ਜਪੀ ਸਦਾ ਸਾਲਾਹੀ ਸਾਚ ਸਬਦਿ ਲਿਵ ਲਾਈ ॥ ਅਨਦਿਨੁ ਸਹਜਿ ਰਹੈ ਰੰਗਿ ਰਾਤਾ ਰਾਮ ਨਾਮੁ ਰਿਦ ਪੂਜਾ ॥ ਨਾਨਕ ਗੁਰਮੁਖਿ ਏਕੁ ਪਛਾਣੈ ਅਵਰੁ ਨ ਜਾਣੈ ਦੂਜਾ ॥੧॥ ਸਭ ਮਹਿ ਰਵਿ ਰਹਿਆ ਸੋ ਪ੍ਰਭੁ ਅੰਤਰਜਾਮੀ ਰਾਮ ॥ ਗੁਰ ਸਬਦਿ ਰਵੈ ਰਵਿ ਰਹਿਆ ਸੋ ਪ੍ਰਭੁ ਮੇਰਾ ਸੁਆਮੀ ਰਾਮ ॥ ਪ੍ਰਭੁ ਮੇਰਾ ਸੁਆਮੀ ਅੰਤਰਜਾਮੀ ਘਟਿ ਘਟਿ ਰਵਿਆ ਸੋਈ ॥ ਗੁਰਮਤਿ ਸਚੁ ਪਾਈਐ ਸਹਜਿ ਸਮਾਈਐ ਤਿਸੁ ਬਿਨੁ ਅਵਰੁ ਨ ਕੋਈ ॥ ਸਹਜੇ ਗੁਣ ਗਾਵਾ ਜੇ ਪ੍ਰਭ ਭਾਵਾ ਆਪੇ ਲਏ ਮਿਲਾਏ ॥ ਨਾਨਕ ਸੋ ਪ੍ਰਭੁ ਸਬਦੇ ਜਾਪੈ ਅਹਿਨਿਸਿ ਨਾਮੁ ਧਿਆਏ ॥੨॥ ਇਹੁ ਜਗੋ ਦੁਤਰੁ ਮਨਮੁਖੁ ਪਾਰਿ ਨ ਪਾਈ ਰਾਮ ॥ ਅੰਤਰੇ ਹਉਮੈ ਮਮਤਾ ਕਾਮੁ ਕ੍ਰੋਧੁ ਚਤੁਰਾਈ ਰਾਮ ॥ ਅੰਤਰਿ ਚਤੁਰਾਈ ਥਾਇ ਨ ਪਾਈ ਬਿਰਥਾ ਜਨਮੁ ਗਵਾਇਆ ॥ ਜਮ ਮਗਿ ਦੁਖੁ ਪਾਵੈ ਚੋਟਾ ਖਾਵੈ ਅੰਤਿ ਗਇਆ ਪਛੁਤਾਇਆ ॥ ਬਿਨੁ ਨਾਵੈ ਕੋ ਬੇਲੀ ਨਾਹੀ ਪੁਤੁ ਕੁਟੰਬੁ ਸੁਤੁ ਭਾਈ ॥ ਨਾਨਕ ਮਾਇਆ ਮੋਹੁ ਪਸਾਰਾ ਆਗੈ ਸਾਥਿ ਨ ਜਾਈ ॥੩॥ ਹਉ ਪੂਛਉ ਅਪਨਾ ਸਤਿਗੁਰੁ ਦਾਤਾ ਕਿਨ ਬਿਧਿ ਦੁਤਰੁ ਤਰੀਐ ਰਾਮ ॥ ਸਤਿਗੁਰ ਭਾਇ ਚਲਹੁ ਜੀਵਤਿਆ ਇਵ ਮਰੀਐ ਰਾਮ ॥ ਜੀਵਤਿਆ ਮਰੀਐ ਭਉਜਲੁ ਤਰੀਐ ਗੁਰਮੁਖਿ ਨਾਮਿ ਸਮਾਵੈ ॥ ਪੂਰਾ ਪੁਰਖੁ ਪਾਇਆ ਵਡਭਾਗੀ ਸਚਿ ਨਾਮਿ ਲਿਵ ਲਾਵੈ ॥ ਮਤਿ ਪਰਗਾਸੁ ਭਈ ਮਨੁ ਮਾਨਿਆ ਰਾਮ ਨਾਮਿ ਵਡਿਆਈ ॥ ਨਾਨਕ ਪ੍ਰਭੁ ਪਾਇਆ ਸਬਦਿ ਮਿਲਾਇਆ ਜੋਤੀ ਜੋਤਿ ਮਿਲਾਈ ॥੪॥੧॥੪॥

Ang 776Raag Suhi · ਸੂਹੀ › SOOHEE, FIFTH MEHL, GUNVANTEE ~ THE WORTHY AND VIRTUOUS BRIDE

SOOHEE, FOURTH MEHL, FIFTH HOUSE

Guru Ram Das · chhant

ਸੂਹੀ ਮਹਲਾ ੪ ਘਰੁ ੫ ੴ ਸਤਿਗੁਰ ਪ੍ਰਸਾਦਿ ॥ ਗੁਰੁ ਸੰਤ ਜਨੋ ਪਿਆਰਾ ਮੈ ਮਿਲਿਆ ਮੇਰੀ ਤ੍ਰਿਸਨਾ ਬੁਝਿ ਗਈਆਸੇ ॥ ਹਉ ਮਨੁ ਤਨੁ ਦੇਵਾ ਸਤਿਗੁਰੈ ਮੈ ਮੇਲੇ ਪ੍ਰਭ ਗੁਣਤਾਸੇ ॥ ਧਨੁ ਧੰਨੁ ਗੁਰੂ ਵਡ ਪੁਰਖੁ ਹੈ ਮੈ ਦਸੇ ਹਰਿ ਸਾਬਾਸੇ ॥ ਵਡਭਾਗੀ ਹਰਿ ਪਾਇਆ ਜਨ ਨਾਨਕ ਨਾਮਿ ਵਿਗਾਸੇ ॥੧॥ ਗੁਰੁ ਸਜਣੁ ਪਿਆਰਾ ਮੈ ਮਿਲਿਆ ਹਰਿ ਮਾਰਗੁ ਪੰਥੁ ਦਸਾਹਾ ॥ ਘਰਿ ਆਵਹੁ ਚਿਰੀ ਵਿਛੁੰਨਿਆ ਮਿਲੁ ਸਬਦਿ ਗੁਰੂ ਪ੍ਰਭ ਨਾਹਾ ॥ ਹਉ ਤੁਝੁ ਬਾਝਹੁ ਖਰੀ ਉਡੀਣੀਆ ਜਿਉ ਜਲ ਬਿਨੁ ਮੀਨੁ ਮਰਾਹਾ ॥ ਵਡਭਾਗੀ ਹਰਿ ਧਿਆਇਆ ਜਨ ਨਾਨਕ ਨਾਮਿ ਸਮਾਹਾ ॥੨॥ ਮਨੁ ਦਹ ਦਿਸਿ ਚਲਿ ਚਲਿ ਭਰਮਿਆ ਮਨਮੁਖੁ ਭਰਮਿ ਭੁਲਾਇਆ ॥ ਨਿਤ ਆਸਾ ਮਨਿ ਚਿਤਵੈ ਮਨ ਤ੍ਰਿਸਨਾ ਭੁਖ ਲਗਾਇਆ ॥ ਅਨਤਾ ਧਨੁ ਧਰਿ ਦਬਿਆ ਫਿਰਿ ਬਿਖੁ ਭਾਲਣ ਗਇਆ ॥ ਜਨ ਨਾਨਕ ਨਾਮੁ ਸਲਾਹਿ ਤੂ ਬਿਨੁ ਨਾਵੈ ਪਚਿ ਪਚਿ ਮੁਇਆ ॥੩॥ ਗੁਰੁ ਸੁੰਦਰੁ ਮੋਹਨੁ ਪਾਇ ਕਰੇ ਹਰਿ ਪ੍ਰੇਮ ਬਾਣੀ ਮਨੁ ਮਾਰਿਆ ॥ ਮੇਰੈ ਹਿਰਦੈ ਸੁਧਿ ਬੁਧਿ ਵਿਸਰਿ ਗਈ ਮਨ ਆਸਾ ਚਿੰਤ ਵਿਸਾਰਿਆ ॥ ਮੈ ਅੰਤਰਿ ਵੇਦਨ ਪ੍ਰੇਮ ਕੀ ਗੁਰ ਦੇਖਤ ਮਨੁ ਸਾਧਾਰਿਆ ॥ ਵਡਭਾਗੀ ਪ੍ਰਭ ਆਇ ਮਿਲੁ ਜਨੁ ਨਾਨਕੁ ਖਿਨੁ ਖਿਨੁ ਵਾਰਿਆ ॥੪॥੧॥੫॥

Ang 776–777Raag Suhi · ਸੂਹੀ › SOOHEE, FIFTH MEHL, GUNVANTEE ~ THE WORTHY AND VIRTUOUS BRIDE

SOOHEE, CHHANT, FOURTH MEHL

Guru Ram Das · chhant

ਸੂਹੀ ਛੰਤ ਮਹਲਾ ੪ ॥ ਮਾਰੇਹਿਸੁ ਵੇ ਜਨ ਹਉਮੈ ਬਿਖਿਆ ਜਿਨਿ ਹਰਿ ਪ੍ਰਭ ਮਿਲਣ ਨ ਦਿਤੀਆ ॥ ਦੇਹ ਕੰਚਨ ਵੇ ਵੰਨੀਆ ਇਨਿ ਹਉਮੈ ਮਾਰਿ ਵਿਗੁਤੀਆ ॥ ਮੋਹੁ ਮਾਇਆ ਵੇ ਸਭ ਕਾਲਖਾ ਇਨਿ ਮਨਮੁਖਿ ਮੂੜਿ ਸਜੁਤੀਆ ॥ ਜਨ ਨਾਨਕ ਗੁਰਮੁਖਿ ਉਬਰੇ ਗੁਰ ਸਬਦੀ ਹਉਮੈ ਛੁਟੀਆ ॥੧॥ ਵਸਿ ਆਣਿਹੁ ਵੇ ਜਨ ਇਸੁ ਮਨ ਕਉ ਮਨੁ ਬਾਸੇ ਜਿਉ ਨਿਤ ਭਉਦਿਆ ॥ ਦੁਖਿ ਰੈਣਿ ਵੇ ਵਿਹਾਣੀਆ ਨਿਤ ਆਸਾ ਆਸ ਕਰੇਦਿਆ ॥ ਗੁਰੁ ਪਾਇਆ ਵੇ ਸੰਤ ਜਨੋ ਮਨਿ ਆਸ ਪੂਰੀ ਹਰਿ ਚਉਦਿਆ ॥ ਜਨ ਨਾਨਕ ਪ੍ਰਭ ਦੇਹੁ ਮਤੀ ਛਡਿ ਆਸਾ ਨਿਤ ਸੁਖਿ ਸਉਦਿਆ ॥੨॥ ਸਾ ਧਨ ਆਸਾ ਚਿਤਿ ਕਰੇ ਰਾਮ ਰਾਜਿਆ ਹਰਿ ਪ੍ਰਭ ਸੇਜੜੀਐ ਆਈ ॥ ਮੇਰਾ ਠਾਕੁਰੁ ਅਗਮ ਦਇਆਲੁ ਹੈ ਰਾਮ ਰਾਜਿਆ ਕਰਿ ਕਿਰਪਾ ਲੇਹੁ ਮਿਲਾਈ ॥ ਮੇਰੈ ਮਨਿ ਤਨਿ ਲੋਚਾ ਗੁਰਮੁਖੇ ਰਾਮ ਰਾਜਿਆ ਹਰਿ ਸਰਧਾ ਸੇਜ ਵਿਛਾਈ ॥ ਜਨ ਨਾਨਕ ਹਰਿ ਪ੍ਰਭ ਭਾਣੀਆ ਰਾਮ ਰਾਜਿਆ ਮਿਲਿਆ ਸਹਜਿ ਸੁਭਾਈ ॥੩॥ ਇਕਤੁ ਸੇਜੈ ਹਰਿ ਪ੍ਰਭੋ ਰਾਮ ਰਾਜਿਆ ਗੁਰੁ ਦਸੇ ਹਰਿ ਮੇਲੇਈ ॥ ਮੈ ਮਨਿ ਤਨਿ ਪ੍ਰੇਮ ਬੈਰਾਗੁ ਹੈ ਰਾਮ ਰਾਜਿਆ ਗੁਰੁ ਮੇਲੇ ਕਿਰਪਾ ਕਰੇਈ ॥ ਹਉ ਗੁਰ ਵਿਟਹੁ ਘੋਲਿ ਘੁਮਾਇਆ ਰਾਮ ਰਾਜਿਆ ਜੀਉ ਸਤਿਗੁਰ ਆਗੈ ਦੇਈ ॥ ਗੁਰੁ ਤੁਠਾ ਜੀਉ ਰਾਮ ਰਾਜਿਆ ਜਨ ਨਾਨਕ ਹਰਿ ਮੇਲੇਈ ॥੪॥੨॥੬॥੫॥੭॥੬॥੧੮॥

Text: Gurmukhi with English translation (Kulbir S Thind; English by Dr. Sant Singh Khalsa).