Sri Guru Granth Sahib › Raag Suhi

Ang 777

Ang 776–777Raag Suhi · ਸੂਹੀ › SOOHEE, FIFTH MEHL, GUNVANTEE ~ THE WORTHY AND VIRTUOUS BRIDE

SOOHEE, CHHANT, FOURTH MEHL

Guru Ram Das · chhant

ਸੂਹੀ ਛੰਤ ਮਹਲਾ ੪ ॥ ਮਾਰੇਹਿਸੁ ਵੇ ਜਨ ਹਉਮੈ ਬਿਖਿਆ ਜਿਨਿ ਹਰਿ ਪ੍ਰਭ ਮਿਲਣ ਨ ਦਿਤੀਆ ॥ ਦੇਹ ਕੰਚਨ ਵੇ ਵੰਨੀਆ ਇਨਿ ਹਉਮੈ ਮਾਰਿ ਵਿਗੁਤੀਆ ॥ ਮੋਹੁ ਮਾਇਆ ਵੇ ਸਭ ਕਾਲਖਾ ਇਨਿ ਮਨਮੁਖਿ ਮੂੜਿ ਸਜੁਤੀਆ ॥ ਜਨ ਨਾਨਕ ਗੁਰਮੁਖਿ ਉਬਰੇ ਗੁਰ ਸਬਦੀ ਹਉਮੈ ਛੁਟੀਆ ॥੧॥ ਵਸਿ ਆਣਿਹੁ ਵੇ ਜਨ ਇਸੁ ਮਨ ਕਉ ਮਨੁ ਬਾਸੇ ਜਿਉ ਨਿਤ ਭਉਦਿਆ ॥ ਦੁਖਿ ਰੈਣਿ ਵੇ ਵਿਹਾਣੀਆ ਨਿਤ ਆਸਾ ਆਸ ਕਰੇਦਿਆ ॥ ਗੁਰੁ ਪਾਇਆ ਵੇ ਸੰਤ ਜਨੋ ਮਨਿ ਆਸ ਪੂਰੀ ਹਰਿ ਚਉਦਿਆ ॥ ਜਨ ਨਾਨਕ ਪ੍ਰਭ ਦੇਹੁ ਮਤੀ ਛਡਿ ਆਸਾ ਨਿਤ ਸੁਖਿ ਸਉਦਿਆ ॥੨॥ ਸਾ ਧਨ ਆਸਾ ਚਿਤਿ ਕਰੇ ਰਾਮ ਰਾਜਿਆ ਹਰਿ ਪ੍ਰਭ ਸੇਜੜੀਐ ਆਈ ॥ ਮੇਰਾ ਠਾਕੁਰੁ ਅਗਮ ਦਇਆਲੁ ਹੈ ਰਾਮ ਰਾਜਿਆ ਕਰਿ ਕਿਰਪਾ ਲੇਹੁ ਮਿਲਾਈ ॥ ਮੇਰੈ ਮਨਿ ਤਨਿ ਲੋਚਾ ਗੁਰਮੁਖੇ ਰਾਮ ਰਾਜਿਆ ਹਰਿ ਸਰਧਾ ਸੇਜ ਵਿਛਾਈ ॥ ਜਨ ਨਾਨਕ ਹਰਿ ਪ੍ਰਭ ਭਾਣੀਆ ਰਾਮ ਰਾਜਿਆ ਮਿਲਿਆ ਸਹਜਿ ਸੁਭਾਈ ॥੩॥ ਇਕਤੁ ਸੇਜੈ ਹਰਿ ਪ੍ਰਭੋ ਰਾਮ ਰਾਜਿਆ ਗੁਰੁ ਦਸੇ ਹਰਿ ਮੇਲੇਈ ॥ ਮੈ ਮਨਿ ਤਨਿ ਪ੍ਰੇਮ ਬੈਰਾਗੁ ਹੈ ਰਾਮ ਰਾਜਿਆ ਗੁਰੁ ਮੇਲੇ ਕਿਰਪਾ ਕਰੇਈ ॥ ਹਉ ਗੁਰ ਵਿਟਹੁ ਘੋਲਿ ਘੁਮਾਇਆ ਰਾਮ ਰਾਜਿਆ ਜੀਉ ਸਤਿਗੁਰ ਆਗੈ ਦੇਈ ॥ ਗੁਰੁ ਤੁਠਾ ਜੀਉ ਰਾਮ ਰਾਜਿਆ ਜਨ ਨਾਨਕ ਹਰਿ ਮੇਲੇਈ ॥੪॥੨॥੬॥੫॥੭॥੬॥੧੮॥

Ang 777Raag Suhi · ਸੂਹੀ › SOOHEE, FIFTH MEHL, GUNVANTEE ~ THE WORTHY AND VIRTUOUS BRIDE

RAAG SOOHEE, CHHANT, FIFTH MEHL, FIRST HOUSE

Guru Arjan Dev · chhant

ਰਾਗੁ ਸੂਹੀ ਛੰਤ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੁਣਿ ਬਾਵਰੇ ਤੂ ਕਾਏ ਦੇਖਿ ਭੁਲਾਨਾ ॥ ਸੁਣਿ ਬਾਵਰੇ ਨੇਹੁ ਕੂੜਾ ਲਾਇਓ ਕੁਸੰਭ ਰੰਗਾਨਾ ॥ ਕੂੜੀ ਡੇਖਿ ਭੁਲੋ ਅਢੁ ਲਹੈ ਨ ਮੁਲੋ ਗੋਵਿਦ ਨਾਮੁ ਮਜੀਠਾ ॥ ਥੀਵਹਿ ਲਾਲਾ ਅਤਿ ਗੁਲਾਲਾ ਸਬਦੁ ਚੀਨਿ ਗੁਰ ਮੀਠਾ ॥ ਮਿਥਿਆ ਮੋਹਿ ਮਗਨੁ ਥੀ ਰਹਿਆ ਝੂਠ ਸੰਗਿ ਲਪਟਾਨਾ ॥ ਨਾਨਕ ਦੀਨ ਸਰਣਿ ਕਿਰਪਾ ਨਿਧਿ ਰਾਖੁ ਲਾਜ ਭਗਤਾਨਾ ॥੧॥ ਸੁਣਿ ਬਾਵਰੇ ਸੇਵਿ ਠਾਕੁਰੁ ਨਾਥੁ ਪਰਾਣਾ ॥ ਸੁਣਿ ਬਾਵਰੇ ਜੋ ਆਇਆ ਤਿਸੁ ਜਾਣਾ ॥ ਨਿਹਚਲੁ ਹਭ ਵੈਸੀ ਸੁਣਿ ਪਰਦੇਸੀ ਸੰਤਸੰਗਿ ਮਿਲਿ ਰਹੀਐ ॥ ਹਰਿ ਪਾਈਐ ਭਾਗੀ ਸੁਣਿ ਬੈਰਾਗੀ ਚਰਣ ਪ੍ਰਭੂ ਗਹਿ ਰਹੀਐ ॥ ਏਹੁ ਮਨੁ ਦੀਜੈ ਸੰਕ ਨ ਕੀਜੈ ਗੁਰਮੁਖਿ ਤਜਿ ਬਹੁ ਮਾਣਾ ॥ ਨਾਨਕ ਦੀਨ ਭਗਤ ਭਵ ਤਾਰਣ ਤੇਰੇ ਕਿਆ ਗੁਣ ਆਖਿ ਵਖਾਣਾ ॥੨॥ ਸੁਣਿ ਬਾਵਰੇ ਕਿਆ ਕੀਚੈ ਕੂੜਾ ਮਾਨੋ ॥ ਸੁਣਿ ਬਾਵਰੇ ਹਭੁ ਵੈਸੀ ਗਰਬੁ ਗੁਮਾਨੋ ॥ ਨਿਹਚਲੁ ਹਭ ਜਾਣਾ ਮਿਥਿਆ ਮਾਣਾ ਸੰਤ ਪ੍ਰਭੂ ਹੋਇ ਦਾਸਾ ॥ ਜੀਵਤ ਮਰੀਐ ਭਉਜਲੁ ਤਰੀਐ ਜੇ ਥੀਵੈ ਕਰਮਿ ਲਿਖਿਆਸਾ ॥ ਗੁਰੁ ਸੇਵੀਜੈ ਅੰਮ੍ਰਿਤੁ ਪੀਜੈ ਜਿਸੁ ਲਾਵਹਿ ਸਹਜਿ ਧਿਆਨੋ ॥ ਨਾਨਕੁ ਸਰਣਿ ਪਇਆ ਹਰਿ ਦੁਆਰੈ ਹਉ ਬਲਿ ਬਲਿ ਸਦ ਕੁਰਬਾਨੋ ॥੩॥ ਸੁਣਿ ਬਾਵਰੇ ਮਤੁ ਜਾਣਹਿ ਪ੍ਰਭੁ ਮੈ ਪਾਇਆ ॥ ਸੁਣਿ ਬਾਵਰੇ ਥੀਉ ਰੇਣੁ ਜਿਨੀ ਪ੍ਰਭੁ ਧਿਆਇਆ ॥ ਜਿਨਿ ਪ੍ਰਭੁ ਧਿਆਇਆ ਤਿਨਿ ਸੁਖੁ ਪਾਇਆ ਵਡਭਾਗੀ ਦਰਸਨੁ ਪਾਈਐ ॥ ਥੀਉ ਨਿਮਾਣਾ ਸਦ ਕੁਰਬਾਣਾ ਸਗਲਾ ਆਪੁ ਮਿਟਾਈਐ ॥ ਓਹੁ ਧਨੁ ਭਾਗ ਸੁਧਾ ਜਿਨਿ ਪ੍ਰਭੁ ਲਧਾ ਹਮ ਤਿਸੁ ਪਹਿ ਆਪੁ ਵੇਚਾਇਆ ॥ ਨਾਨਕ ਦੀਨ ਸਰਣਿ ਸੁਖ ਸਾਗਰ ਰਾਖੁ ਲਾਜ ਅਪਨਾਇਆ ॥੪॥੧॥

Text: Gurmukhi with English translation (Kulbir S Thind; English by Dr. Sant Singh Khalsa).