Sri Guru Granth Sahib › Raag Suhi

Ang 778

Ang 778Raag Suhi · ਸੂਹੀ › SOOHEE, FIFTH MEHL, GUNVANTEE ~ THE WORTHY AND VIRTUOUS BRIDE

SOOHEE, FIFTH MEHL

Guru Arjan Dev · chhant

ਸੂਹੀ ਮਹਲਾ ੫ ॥ ਹਰਿ ਚਰਣ ਕਮਲ ਕੀ ਟੇਕ ਸਤਿਗੁਰਿ ਦਿਤੀ ਤੁਸਿ ਕੈ ਬਲਿ ਰਾਮ ਜੀਉ ॥ ਹਰਿ ਅੰਮ੍ਰਿਤਿ ਭਰੇ ਭੰਡਾਰ ਸਭੁ ਕਿਛੁ ਹੈ ਘਰਿ ਤਿਸ ਕੈ ਬਲਿ ਰਾਮ ਜੀਉ ॥ ਬਾਬੁਲੁ ਮੇਰਾ ਵਡ ਸਮਰਥਾ ਕਰਣ ਕਾਰਣ ਪ੍ਰਭੁ ਹਾਰਾ ॥ ਜਿਸੁ ਸਿਮਰਤ ਦੁਖੁ ਕੋਈ ਨ ਲਾਗੈ ਭਉਜਲੁ ਪਾਰਿ ਉਤਾਰਾ ॥ ਆਦਿ ਜੁਗਾਦਿ ਭਗਤਨ ਕਾ ਰਾਖਾ ਉਸਤਤਿ ਕਰਿ ਕਰਿ ਜੀਵਾ ॥ ਨਾਨਕ ਨਾਮੁ ਮਹਾ ਰਸੁ ਮੀਠਾ ਅਨਦਿਨੁ ਮਨਿ ਤਨਿ ਪੀਵਾ ॥੧॥ ਹਰਿ ਆਪੇ ਲਏ ਮਿਲਾਇ ਕਿਉ ਵੇਛੋੜਾ ਥੀਵਈ ਬਲਿ ਰਾਮ ਜੀਉ ॥ ਜਿਸ ਨੋ ਤੇਰੀ ਟੇਕ ਸੋ ਸਦਾ ਸਦ ਜੀਵਈ ਬਲਿ ਰਾਮ ਜੀਉ ॥ ਤੇਰੀ ਟੇਕ ਤੁਝੈ ਤੇ ਪਾਈ ਸਾਚੇ ਸਿਰਜਣਹਾਰਾ ॥ ਜਿਸ ਤੇ ਖਾਲੀ ਕੋਈ ਨਾਹੀ ਐਸਾ ਪ੍ਰਭੂ ਹਮਾਰਾ ॥ ਸੰਤ ਜਨਾ ਮਿਲਿ ਮੰਗਲੁ ਗਾਇਆ ਦਿਨੁ ਰੈਨਿ ਆਸ ਤੁਮ੍ਹਾਰੀ ॥ ਸਫਲੁ ਦਰਸੁ ਭੇਟਿਆ ਗੁਰੁ ਪੂਰਾ ਨਾਨਕ ਸਦ ਬਲਿਹਾਰੀ ॥੨॥ ਸੰਮ੍ਹਲਿਆ ਸਚੁ ਥਾਨੁ ਮਾਨੁ ਮਹਤੁ ਸਚੁ ਪਾਇਆ ਬਲਿ ਰਾਮ ਜੀਉ ॥ ਸਤਿਗੁਰੁ ਮਿਲਿਆ ਦਇਆਲੁ ਗੁਣ ਅਬਿਨਾਸੀ ਗਾਇਆ ਬਲਿ ਰਾਮ ਜੀਉ ॥ ਗੁਣ ਗੋਵਿੰਦ ਗਾਉ ਨਿਤ ਨਿਤ ਪ੍ਰਾਣ ਪ੍ਰੀਤਮ ਸੁਆਮੀਆ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਮਿਲੇ ਅੰਤਰਜਾਮੀਆ ॥ ਸਤੁ ਸੰਤੋਖੁ ਵਜਹਿ ਵਾਜੇ ਅਨਹਦਾ ਝੁਣਕਾਰੇ ॥ ਸੁਣਿ ਭੈ ਬਿਨਾਸੇ ਸਗਲ ਨਾਨਕ ਪ੍ਰਭ ਪੁਰਖ ਕਰਣੈਹਾਰੇ ॥੩॥ ਉਪਜਿਆ ਤਤੁ ਗਿਆਨੁ ਸਾਹੁਰੈ ਪੇਈਐ ਇਕੁ ਹਰਿ ਬਲਿ ਰਾਮ ਜੀਉ ॥ ਬ੍ਰਹਮੈ ਬ੍ਰਹਮੁ ਮਿਲਿਆ ਕੋਇ ਨ ਸਾਕੈ ਭਿੰਨ ਕਰਿ ਬਲਿ ਰਾਮ ਜੀਉ ॥ ਬਿਸਮੁ ਪੇਖੈ ਬਿਸਮੁ ਸੁਣੀਐ ਬਿਸਮਾਦੁ ਨਦਰੀ ਆਇਆ ॥ ਜਲਿ ਥਲਿ ਮਹੀਅਲਿ ਪੂਰਨ ਸੁਆਮੀ ਘਟਿ ਘਟਿ ਰਹਿਆ ਸਮਾਇਆ ॥ ਜਿਸ ਤੇ ਉਪਜਿਆ ਤਿਸੁ ਮਾਹਿ ਸਮਾਇਆ ਕੀਮਤਿ ਕਹਣੁ ਨ ਜਾਏ ॥ ਜਿਸ ਕੇ ਚਲਤ ਨ ਜਾਹੀ ਲਖਣੇ ਨਾਨਕ ਤਿਸਹਿ ਧਿਆਏ ॥੪॥੨॥

Ang 778–779Raag Suhi · ਸੂਹੀ › SOOHEE, FIFTH MEHL, GUNVANTEE ~ THE WORTHY AND VIRTUOUS BRIDE

RAAG SOOHEE, CHHANT, FIFTH MEHL, SECOND HOUSE

Guru Arjan Dev · chhant

ਰਾਗੁ ਸੂਹੀ ਛੰਤ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥ ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥ ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥ ਅਨਹਤ ਸਬਦੁ ਸੁਹਾਵਾ ॥ ਸਚੁ ਮੰਗਲੁ ਹਰਿ ਜਸੁ ਗਾਵਾ ॥ ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥ ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥ ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥ ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥੨॥ ਗੁਰ ਮਿਲਿ ਸਾਗਰੁ ਤਰਿਆ ॥ ਹਰਿ ਚਰਣ ਜਪਤ ਨਿਸਤਰਿਆ ॥ ਹਰਿ ਚਰਣ ਧਿਆਏ ਸਭਿ ਫਲ ਪਾਏ ਮਿਟੇ ਆਵਣ ਜਾਣਾ ॥ ਭਾਇ ਭਗਤਿ ਸੁਭਾਇ ਹਰਿ ਜਪਿ ਆਪਣੇ ਪ੍ਰਭ ਭਾਵਾ ॥ ਜਪਿ ਏਕੁ ਅਲਖ ਅਪਾਰ ਪੂਰਨ ਤਿਸੁ ਬਿਨਾ ਨਹੀ ਕੋਈ ॥ ਬਿਨਵੰਤਿ ਨਾਨਕ ਗੁਰਿ ਭਰਮੁ ਖੋਇਆ ਜਤ ਦੇਖਾ ਤਤ ਸੋਈ ॥੩॥ ਪਤਿਤ ਪਾਵਨ ਹਰਿ ਨਾਮਾ ॥ ਪੂਰਨ ਸੰਤ ਜਨਾ ਕੇ ਕਾਮਾ ॥ ਗੁਰੁ ਸੰਤੁ ਪਾਇਆ ਪ੍ਰਭੁ ਧਿਆਇਆ ਸਗਲ ਇਛਾ ਪੁੰਨੀਆ ॥ ਹਉ ਤਾਪ ਬਿਨਸੇ ਸਦਾ ਸਰਸੇ ਪ੍ਰਭ ਮਿਲੇ ਚਿਰੀ ਵਿਛੁੰਨਿਆ ॥ ਮਨਿ ਸਾਤਿ ਆਈ ਵਜੀ ਵਧਾਈ ਮਨਹੁ ਕਦੇ ਨ ਵੀਸਰੈ ॥ ਬਿਨਵੰਤਿ ਨਾਨਕ ਸਤਿਗੁਰਿ ਦ੍ਰਿੜਾਇਆ ਸਦਾ ਭਜੁ ਜਗਦੀਸਰੈ ॥੪॥੧॥੩॥

Text: Gurmukhi with English translation (Kulbir S Thind; English by Dr. Sant Singh Khalsa).