Sri Guru Granth Sahib › Raag Suhi

Ang 779

Ang 778–779Raag Suhi · ਸੂਹੀ › SOOHEE, FIFTH MEHL, GUNVANTEE ~ THE WORTHY AND VIRTUOUS BRIDE

RAAG SOOHEE, CHHANT, FIFTH MEHL, SECOND HOUSE

Guru Arjan Dev · chhant

ਰਾਗੁ ਸੂਹੀ ਛੰਤ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥ ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥ ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥ ਅਨਹਤ ਸਬਦੁ ਸੁਹਾਵਾ ॥ ਸਚੁ ਮੰਗਲੁ ਹਰਿ ਜਸੁ ਗਾਵਾ ॥ ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥ ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥ ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥ ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥੨॥ ਗੁਰ ਮਿਲਿ ਸਾਗਰੁ ਤਰਿਆ ॥ ਹਰਿ ਚਰਣ ਜਪਤ ਨਿਸਤਰਿਆ ॥ ਹਰਿ ਚਰਣ ਧਿਆਏ ਸਭਿ ਫਲ ਪਾਏ ਮਿਟੇ ਆਵਣ ਜਾਣਾ ॥ ਭਾਇ ਭਗਤਿ ਸੁਭਾਇ ਹਰਿ ਜਪਿ ਆਪਣੇ ਪ੍ਰਭ ਭਾਵਾ ॥ ਜਪਿ ਏਕੁ ਅਲਖ ਅਪਾਰ ਪੂਰਨ ਤਿਸੁ ਬਿਨਾ ਨਹੀ ਕੋਈ ॥ ਬਿਨਵੰਤਿ ਨਾਨਕ ਗੁਰਿ ਭਰਮੁ ਖੋਇਆ ਜਤ ਦੇਖਾ ਤਤ ਸੋਈ ॥੩॥ ਪਤਿਤ ਪਾਵਨ ਹਰਿ ਨਾਮਾ ॥ ਪੂਰਨ ਸੰਤ ਜਨਾ ਕੇ ਕਾਮਾ ॥ ਗੁਰੁ ਸੰਤੁ ਪਾਇਆ ਪ੍ਰਭੁ ਧਿਆਇਆ ਸਗਲ ਇਛਾ ਪੁੰਨੀਆ ॥ ਹਉ ਤਾਪ ਬਿਨਸੇ ਸਦਾ ਸਰਸੇ ਪ੍ਰਭ ਮਿਲੇ ਚਿਰੀ ਵਿਛੁੰਨਿਆ ॥ ਮਨਿ ਸਾਤਿ ਆਈ ਵਜੀ ਵਧਾਈ ਮਨਹੁ ਕਦੇ ਨ ਵੀਸਰੈ ॥ ਬਿਨਵੰਤਿ ਨਾਨਕ ਸਤਿਗੁਰਿ ਦ੍ਰਿੜਾਇਆ ਸਦਾ ਭਜੁ ਜਗਦੀਸਰੈ ॥੪॥੧॥੩॥

Ang 779–780Raag Suhi · ਸੂਹੀ › SOOHEE, FIFTH MEHL, GUNVANTEE ~ THE WORTHY AND VIRTUOUS BRIDE

RAAG SOOHEE, CHHANT, FIFTH MEHL, THIRD HOUSE

Guru Arjan Dev · chhant

ਰਾਗੁ ਸੂਹੀ ਛੰਤ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਤੂ ਠਾਕੁਰੋ ਬੈਰਾਗਰੋ ਮੈ ਜੇਹੀ ਘਣ ਚੇਰੀ ਰਾਮ ॥ ਤੂੰ ਸਾਗਰੋ ਰਤਨਾਗਰੋ ਹਉ ਸਾਰ ਨ ਜਾਣਾ ਤੇਰੀ ਰਾਮ ॥ ਸਾਰ ਨ ਜਾਣਾ ਤੂ ਵਡ ਦਾਣਾ ਕਰਿ ਮਿਹਰੰਮਤਿ ਸਾਂਈ ॥ ਕਿਰਪਾ ਕੀਜੈ ਸਾ ਮਤਿ ਦੀਜੈ ਆਠ ਪਹਰ ਤੁਧੁ ਧਿਆਈ ॥ ਗਰਬੁ ਨ ਕੀਜੈ ਰੇਣ ਹੋਵੀਜੈ ਤਾ ਗਤਿ ਜੀਅਰੇ ਤੇਰੀ ॥ ਸਭ ਊਪਰਿ ਨਾਨਕ ਕਾ ਠਾਕੁਰੁ ਮੈ ਜੇਹੀ ਘਣ ਚੇਰੀ ਰਾਮ ॥੧॥ ਤੁਮ੍ਹ ਗਉਹਰ ਅਤਿ ਗਹਿਰ ਗੰਭੀਰਾ ਤੁਮ ਪਿਰ ਹਮ ਬਹੁਰੀਆ ਰਾਮ ॥ ਤੁਮ ਵਡੇ ਵਡੇ ਵਡ ਊਚੇ ਹਉ ਇਤਨੀਕ ਲਹੁਰੀਆ ਰਾਮ ॥ ਹਉ ਕਿਛੁ ਨਾਹੀ ਏਕੋ ਤੂਹੈ ਆਪੇ ਆਪਿ ਸੁਜਾਨਾ ॥ ਅੰਮ੍ਰਿਤ ਦ੍ਰਿਸਟਿ ਨਿਮਖ ਪ੍ਰਭ ਜੀਵਾ ਸਰਬ ਰੰਗ ਰਸ ਮਾਨਾ ॥ ਚਰਣਹ ਸਰਨੀ ਦਾਸਹ ਦਾਸੀ ਮਨਿ ਮਉਲੈ ਤਨੁ ਹਰੀਆ ॥ ਨਾਨਕ ਠਾਕੁਰੁ ਸਰਬ ਸਮਾਣਾ ਆਪਨ ਭਾਵਨ ਕਰੀਆ ॥੨॥ ਤੁਝੁ ਊਪਰਿ ਮੇਰਾ ਹੈ ਮਾਣਾ ਤੂਹੈ ਮੇਰਾ ਤਾਣਾ ਰਾਮ ॥ ਸੁਰਤਿ ਮਤਿ ਚਤੁਰਾਈ ਤੇਰੀ ਤੂ ਜਾਣਾਇਹਿ ਜਾਣਾ ਰਾਮ ॥ ਸੋਈ ਜਾਣੈ ਸੋਈ ਪਛਾਣੈ ਜਾ ਕਉ ਨਦਰਿ ਸਿਰੰਦੇ ॥ ਮਨਮੁਖਿ ਭੂਲੀ ਬਹੁਤੀ ਰਾਹੀ ਫਾਥੀ ਮਾਇਆ ਫੰਦੇ ॥ ਠਾਕੁਰ ਭਾਣੀ ਸਾ ਗੁਣਵੰਤੀ ਤਿਨ ਹੀ ਸਭ ਰੰਗ ਮਾਣਾ ॥ ਨਾਨਕ ਕੀ ਧਰ ਤੂਹੈ ਠਾਕੁਰ ਤੂ ਨਾਨਕ ਕਾ ਮਾਣਾ ॥੩॥ ਹਉ ਵਾਰੀ ਵੰਞਾ ਘੋਲੀ ਵੰਞਾ ਤੂ ਪਰਬਤੁ ਮੇਰਾ ਓਲ੍ਹਾ ਰਾਮ ॥ ਹਉ ਬਲਿ ਜਾਈ ਲਖ ਲਖ ਲਖ ਬਰੀਆ ਜਿਨਿ ਭ੍ਰਮੁ ਪਰਦਾ ਖੋਲ੍ਹਾ ਰਾਮ ॥ ਮਿਟੇ ਅੰਧਾਰੇ ਤਜੇ ਬਿਕਾਰੇ ਠਾਕੁਰ ਸਿਉ ਮਨੁ ਮਾਨਾ ॥ ਪ੍ਰਭ ਜੀ ਭਾਣੀ ਭਈ ਨਿਕਾਣੀ ਸਫਲ ਜਨਮੁ ਪਰਵਾਨਾ ॥ ਭਈ ਅਮੋਲੀ ਭਾਰਾ ਤੋਲੀ ਮੁਕਤਿ ਜੁਗਤਿ ਦਰੁ ਖੋਲ੍ਹਾ ॥ ਕਹੁ ਨਾਨਕ ਹਉ ਨਿਰਭਉ ਹੋਈ ਸੋ ਪ੍ਰਭੁ ਮੇਰਾ ਓਲ੍ਹਾ ॥੪॥੧॥੪॥

Text: Gurmukhi with English translation (Kulbir S Thind; English by Dr. Sant Singh Khalsa).