SIREE RAAG, FOURTH MEHL
ਸਿਰੀਰਾਗੁ ਮਹਲਾ ੪ ॥ ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹਰਿ ਪਾਇਆ ਉਦਰ ਮੰਝਾਰਿ ॥ ਹਰਿ ਧਿਆਵੈ ਹਰਿ ਉਚਰੈ ਵਣਜਾਰਿਆ ਮਿਤ੍ਰਾ ਹਰਿ ਹਰਿ ਨਾਮੁ ਸਮਾਰਿ ॥ ਹਰਿ ਹਰਿ ਨਾਮੁ ਜਪੇ ਆਰਾਧੇ ਵਿਚਿ ਅਗਨੀ ਹਰਿ ਜਪਿ ਜੀਵਿਆ ॥ ਬਾਹਰਿ ਜਨਮੁ ਭਇਆ ਮੁਖਿ ਲਾਗਾ ਸਰਸੇ ਪਿਤਾ ਮਾਤ ਥੀਵਿਆ ॥ ਜਿਸ ਕੀ ਵਸਤੁ ਤਿਸੁ ਚੇਤਹੁ ਪ੍ਰਾਣੀ ਕਰਿ ਹਿਰਦੈ ਗੁਰਮੁਖਿ ਬੀਚਾਰਿ ॥ ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਹਰਿ ਜਪੀਐ ਕਿਰਪਾ ਧਾਰਿ ॥੧॥ ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਮਨੁ ਲਾਗਾ ਦੂਜੈ ਭਾਇ ॥ ਮੇਰਾ ਮੇਰਾ ਕਰਿ ਪਾਲੀਐ ਵਣਜਾਰਿਆ ਮਿਤ੍ਰਾ ਲੇ ਮਾਤ ਪਿਤਾ ਗਲਿ ਲਾਇ ॥ ਲਾਵੈ ਮਾਤ ਪਿਤਾ ਸਦਾ ਗਲ ਸੇਤੀ ਮਨਿ ਜਾਣੈ ਖਟਿ ਖਵਾਏ ॥ ਜੋ ਦੇਵੈ ਤਿਸੈ ਨ ਜਾਣੈ ਮੂੜਾ ਦਿਤੇ ਨੋ ਲਪਟਾਏ ॥ ਕੋਈ ਗੁਰਮੁਖਿ ਹੋਵੈ ਸੁ ਕਰੈ ਵੀਚਾਰੁ ਹਰਿ ਧਿਆਵੈ ਮਨਿ ਲਿਵ ਲਾਇ ॥ ਕਹੁ ਨਾਨਕ ਦੂਜੈ ਪਹਰੈ ਪ੍ਰਾਣੀ ਤਿਸੁ ਕਾਲੁ ਨ ਕਬਹੂੰ ਖਾਇ ॥੨॥ ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਮਨੁ ਲਗਾ ਆਲਿ ਜੰਜਾਲਿ ॥ ਧਨੁ ਚਿਤਵੈ ਧਨੁ ਸੰਚਵੈ ਵਣਜਾਰਿਆ ਮਿਤ੍ਰਾ ਹਰਿ ਨਾਮਾ ਹਰਿ ਨ ਸਮਾਲਿ ॥ ਹਰਿ ਨਾਮਾ ਹਰਿ ਹਰਿ ਕਦੇ ਨ ਸਮਾਲੈ ਜਿ ਹੋਵੈ ਅੰਤਿ ਸਖਾਈ ॥ ਇਹੁ ਧਨੁ ਸੰਪੈ ਮਾਇਆ ਝੂਠੀ ਅੰਤਿ ਛੋਡਿ ਚਲਿਆ ਪਛੁਤਾਈ ॥ ਜਿਸ ਨੋ ਕਿਰਪਾ ਕਰੇ ਗੁਰੁ ਮੇਲੇ ਸੋ ਹਰਿ ਹਰਿ ਨਾਮੁ ਸਮਾਲਿ ॥ ਕਹੁ ਨਾਨਕ ਤੀਜੈ ਪਹਰੈ ਪ੍ਰਾਣੀ ਸੇ ਜਾਇ ਮਿਲੇ ਹਰਿ ਨਾਲਿ ॥੩॥ ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹਰਿ ਚਲਣ ਵੇਲਾ ਆਦੀ ॥ ਕਰਿ ਸੇਵਹੁ ਪੂਰਾ ਸਤਿਗੁਰੂ ਵਣਜਾਰਿਆ ਮਿਤ੍ਰਾ ਸਭ ਚਲੀ ਰੈਣਿ ਵਿਹਾਦੀ ॥ ਹਰਿ ਸੇਵਹੁ ਖਿਨੁ ਖਿਨੁ ਢਿਲ ਮੂਲਿ ਨ ਕਰਿਹੁ ਜਿਤੁ ਅਸਥਿਰੁ ਜੁਗੁ ਜੁਗੁ ਹੋਵਹੁ ॥ ਹਰਿ ਸੇਤੀ ਸਦ ਮਾਣਹੁ ਰਲੀਆ ਜਨਮ ਮਰਣ ਦੁਖ ਖੋਵਹੁ ॥ ਗੁਰ ਸਤਿਗੁਰ ਸੁਆਮੀ ਭੇਦੁ ਨ ਜਾਣਹੁ ਜਿਤੁ ਮਿਲਿ ਹਰਿ ਭਗਤਿ ਸੁਖਾਂਦੀ ॥ ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਸਫਲਿਓੁ ਰੈਣਿ ਭਗਤਾ ਦੀ ॥੪॥੧॥੩॥