Sri Guru Granth Sahib › Raag Suhi

Ang 780

Ang 779–780Raag Suhi · ਸੂਹੀ › SOOHEE, FIFTH MEHL, GUNVANTEE ~ THE WORTHY AND VIRTUOUS BRIDE

RAAG SOOHEE, CHHANT, FIFTH MEHL, THIRD HOUSE

Guru Arjan Dev · chhant

ਰਾਗੁ ਸੂਹੀ ਛੰਤ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਤੂ ਠਾਕੁਰੋ ਬੈਰਾਗਰੋ ਮੈ ਜੇਹੀ ਘਣ ਚੇਰੀ ਰਾਮ ॥ ਤੂੰ ਸਾਗਰੋ ਰਤਨਾਗਰੋ ਹਉ ਸਾਰ ਨ ਜਾਣਾ ਤੇਰੀ ਰਾਮ ॥ ਸਾਰ ਨ ਜਾਣਾ ਤੂ ਵਡ ਦਾਣਾ ਕਰਿ ਮਿਹਰੰਮਤਿ ਸਾਂਈ ॥ ਕਿਰਪਾ ਕੀਜੈ ਸਾ ਮਤਿ ਦੀਜੈ ਆਠ ਪਹਰ ਤੁਧੁ ਧਿਆਈ ॥ ਗਰਬੁ ਨ ਕੀਜੈ ਰੇਣ ਹੋਵੀਜੈ ਤਾ ਗਤਿ ਜੀਅਰੇ ਤੇਰੀ ॥ ਸਭ ਊਪਰਿ ਨਾਨਕ ਕਾ ਠਾਕੁਰੁ ਮੈ ਜੇਹੀ ਘਣ ਚੇਰੀ ਰਾਮ ॥੧॥ ਤੁਮ੍ਹ ਗਉਹਰ ਅਤਿ ਗਹਿਰ ਗੰਭੀਰਾ ਤੁਮ ਪਿਰ ਹਮ ਬਹੁਰੀਆ ਰਾਮ ॥ ਤੁਮ ਵਡੇ ਵਡੇ ਵਡ ਊਚੇ ਹਉ ਇਤਨੀਕ ਲਹੁਰੀਆ ਰਾਮ ॥ ਹਉ ਕਿਛੁ ਨਾਹੀ ਏਕੋ ਤੂਹੈ ਆਪੇ ਆਪਿ ਸੁਜਾਨਾ ॥ ਅੰਮ੍ਰਿਤ ਦ੍ਰਿਸਟਿ ਨਿਮਖ ਪ੍ਰਭ ਜੀਵਾ ਸਰਬ ਰੰਗ ਰਸ ਮਾਨਾ ॥ ਚਰਣਹ ਸਰਨੀ ਦਾਸਹ ਦਾਸੀ ਮਨਿ ਮਉਲੈ ਤਨੁ ਹਰੀਆ ॥ ਨਾਨਕ ਠਾਕੁਰੁ ਸਰਬ ਸਮਾਣਾ ਆਪਨ ਭਾਵਨ ਕਰੀਆ ॥੨॥ ਤੁਝੁ ਊਪਰਿ ਮੇਰਾ ਹੈ ਮਾਣਾ ਤੂਹੈ ਮੇਰਾ ਤਾਣਾ ਰਾਮ ॥ ਸੁਰਤਿ ਮਤਿ ਚਤੁਰਾਈ ਤੇਰੀ ਤੂ ਜਾਣਾਇਹਿ ਜਾਣਾ ਰਾਮ ॥ ਸੋਈ ਜਾਣੈ ਸੋਈ ਪਛਾਣੈ ਜਾ ਕਉ ਨਦਰਿ ਸਿਰੰਦੇ ॥ ਮਨਮੁਖਿ ਭੂਲੀ ਬਹੁਤੀ ਰਾਹੀ ਫਾਥੀ ਮਾਇਆ ਫੰਦੇ ॥ ਠਾਕੁਰ ਭਾਣੀ ਸਾ ਗੁਣਵੰਤੀ ਤਿਨ ਹੀ ਸਭ ਰੰਗ ਮਾਣਾ ॥ ਨਾਨਕ ਕੀ ਧਰ ਤੂਹੈ ਠਾਕੁਰ ਤੂ ਨਾਨਕ ਕਾ ਮਾਣਾ ॥੩॥ ਹਉ ਵਾਰੀ ਵੰਞਾ ਘੋਲੀ ਵੰਞਾ ਤੂ ਪਰਬਤੁ ਮੇਰਾ ਓਲ੍ਹਾ ਰਾਮ ॥ ਹਉ ਬਲਿ ਜਾਈ ਲਖ ਲਖ ਲਖ ਬਰੀਆ ਜਿਨਿ ਭ੍ਰਮੁ ਪਰਦਾ ਖੋਲ੍ਹਾ ਰਾਮ ॥ ਮਿਟੇ ਅੰਧਾਰੇ ਤਜੇ ਬਿਕਾਰੇ ਠਾਕੁਰ ਸਿਉ ਮਨੁ ਮਾਨਾ ॥ ਪ੍ਰਭ ਜੀ ਭਾਣੀ ਭਈ ਨਿਕਾਣੀ ਸਫਲ ਜਨਮੁ ਪਰਵਾਨਾ ॥ ਭਈ ਅਮੋਲੀ ਭਾਰਾ ਤੋਲੀ ਮੁਕਤਿ ਜੁਗਤਿ ਦਰੁ ਖੋਲ੍ਹਾ ॥ ਕਹੁ ਨਾਨਕ ਹਉ ਨਿਰਭਉ ਹੋਈ ਸੋ ਪ੍ਰਭੁ ਮੇਰਾ ਓਲ੍ਹਾ ॥੪॥੧॥੪॥

Ang 780Raag Suhi · ਸੂਹੀ › SOOHEE, FIFTH MEHL, GUNVANTEE ~ THE WORTHY AND VIRTUOUS BRIDE

SOOHEE, FIFTH MEHL

Guru Arjan Dev · chhant

ਸੂਹੀ ਮਹਲਾ ੫ ॥ ਸਾਜਨੁ ਪੁਰਖੁ ਸਤਿਗੁਰੁ ਮੇਰਾ ਪੂਰਾ ਤਿਸੁ ਬਿਨੁ ਅਵਰੁ ਨ ਜਾਣਾ ਰਾਮ ॥ ਮਾਤ ਪਿਤਾ ਭਾਈ ਸੁਤ ਬੰਧਪ ਜੀਅ ਪ੍ਰਾਣ ਮਨਿ ਭਾਣਾ ਰਾਮ ॥ ਜੀਉ ਪਿੰਡੁ ਸਭੁ ਤਿਸ ਕਾ ਦੀਆ ਸਰਬ ਗੁਣਾ ਭਰਪੂਰੇ ॥ ਅੰਤਰਜਾਮੀ ਸੋ ਪ੍ਰਭੁ ਮੇਰਾ ਸਰਬ ਰਹਿਆ ਭਰਪੂਰੇ ॥ ਤਾ ਕੀ ਸਰਣਿ ਸਰਬ ਸੁਖ ਪਾਏ ਹੋਏ ਸਰਬ ਕਲਿਆਣਾ ॥ ਸਦਾ ਸਦਾ ਪ੍ਰਭ ਕਉ ਬਲਿਹਾਰੈ ਨਾਨਕ ਸਦ ਕੁਰਬਾਣਾ ॥੧॥ ਐਸਾ ਗੁਰੁ ਵਡਭਾਗੀ ਪਾਈਐ ਜਿਤੁ ਮਿਲਿਐ ਪ੍ਰਭੁ ਜਾਪੈ ਰਾਮ ॥ ਜਨਮ ਜਨਮ ਕੇ ਕਿਲਵਿਖ ਉਤਰਹਿ ਹਰਿ ਸੰਤ ਧੂੜੀ ਨਿਤ ਨਾਪੈ ਰਾਮ ॥ ਹਰਿ ਧੂੜੀ ਨਾਈਐ ਪ੍ਰਭੂ ਧਿਆਈਐ ਬਾਹੁੜਿ ਜੋਨਿ ਨ ਆਈਐ ॥ ਗੁਰ ਚਰਣੀ ਲਾਗੇ ਭ੍ਰਮ ਭਉ ਭਾਗੇ ਮਨਿ ਚਿੰਦਿਆ ਫਲੁ ਪਾਈਐ ॥ ਹਰਿ ਗੁਣ ਨਿਤ ਗਾਏ ਨਾਮੁ ਧਿਆਏ ਫਿਰਿ ਸੋਗੁ ਨਾਹੀ ਸੰਤਾਪੈ ॥ ਨਾਨਕ ਸੋ ਪ੍ਰਭੁ ਜੀਅ ਕਾ ਦਾਤਾ ਪੂਰਾ ਜਿਸੁ ਪਰਤਾਪੈ ॥੨॥ ਹਰਿ ਹਰੇ ਹਰਿ ਗੁਣ ਨਿਧੇ ਹਰਿ ਸੰਤਨ ਕੈ ਵਸਿ ਆਏ ਰਾਮ ॥ ਸੰਤ ਚਰਣ ਗੁਰ ਸੇਵਾ ਲਾਗੇ ਤਿਨੀ ਪਰਮ ਪਦ ਪਾਏ ਰਾਮ ॥ ਪਰਮ ਪਦੁ ਪਾਇਆ ਆਪੁ ਮਿਟਾਇਆ ਹਰਿ ਪੂਰਨ ਕਿਰਪਾ ਧਾਰੀ ॥ ਸਫਲ ਜਨਮੁ ਹੋਆ ਭਉ ਭਾਗਾ ਹਰਿ ਭੇਟਿਆ ਏਕੁ ਮੁਰਾਰੀ ॥ ਜਿਸ ਕਾ ਸਾ ਤਿਨ ਹੀ ਮੇਲਿ ਲੀਆ ਜੋਤੀ ਜੋਤਿ ਸਮਾਇਆ ॥ ਨਾਨਕ ਨਾਮੁ ਨਿਰੰਜਨ ਜਪੀਐ ਮਿਲਿ ਸਤਿਗੁਰ ਸੁਖੁ ਪਾਇਆ ॥੩॥ ਗਾਉ ਮੰਗਲੋ ਨਿਤ ਹਰਿ ਜਨਹੁ ਪੁੰਨੀ ਇਛ ਸਬਾਈ ਰਾਮ ॥ ਰੰਗਿ ਰਤੇ ਅਪੁਨੇ ਸੁਆਮੀ ਸੇਤੀ ਮਰੈ ਨ ਆਵੈ ਜਾਈ ਰਾਮ ॥ ਅਬਿਨਾਸੀ ਪਾਇਆ ਨਾਮੁ ਧਿਆਇਆ ਸਗਲ ਮਨੋਰਥ ਪਾਏ ॥ ਸਾਂਤਿ ਸਹਜ ਆਨੰਦ ਘਨੇਰੇ ਗੁਰ ਚਰਣੀ ਮਨੁ ਲਾਏ ॥ ਪੂਰਿ ਰਹਿਆ ਘਟਿ ਘਟਿ ਅਬਿਨਾਸੀ ਥਾਨ ਥਨੰਤਰਿ ਸਾਈ ॥ ਕਹੁ ਨਾਨਕ ਕਾਰਜ ਸਗਲੇ ਪੂਰੇ ਗੁਰ ਚਰਣੀ ਮਨੁ ਲਾਈ ॥੪॥੨॥੫॥

Ang 780–781Raag Suhi · ਸੂਹੀ › SOOHEE, FIFTH MEHL, GUNVANTEE ~ THE WORTHY AND VIRTUOUS BRIDE

SOOHEE, FIFTH MEHL

Guru Arjan Dev · chhant

ਸੂਹੀ ਮਹਲਾ ੫ ॥ ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ ਨੇਤ੍ਰ ਦੇਖਹਿ ਦਰਸੁ ਤੇਰਾ ਰਾਮ ॥ ਲਾਖ ਜਿਹਵਾ ਦੇਹੁ ਮੇਰੇ ਪਿਆਰੇ ਮੁਖੁ ਹਰਿ ਆਰਾਧੇ ਮੇਰਾ ਰਾਮ ॥ ਹਰਿ ਆਰਾਧੇ ਜਮ ਪੰਥੁ ਸਾਧੇ ਦੂਖੁ ਨ ਵਿਆਪੈ ਕੋਈ ॥ ਜਲਿ ਥਲਿ ਮਹੀਅਲਿ ਪੂਰਨ ਸੁਆਮੀ ਜਤ ਦੇਖਾ ਤਤ ਸੋਈ ॥ ਭਰਮ ਮੋਹ ਬਿਕਾਰ ਨਾਠੇ ਪ੍ਰਭੁ ਨੇਰ ਹੂ ਤੇ ਨੇਰਾ ॥ ਨਾਨਕ ਕਉ ਪ੍ਰਭ ਕਿਰਪਾ ਕੀਜੈ ਨੇਤ੍ਰ ਦੇਖਹਿ ਦਰਸੁ ਤੇਰਾ ॥੧॥ ਕੋਟਿ ਕਰਨ ਦੀਜਹਿ ਪ੍ਰਭ ਪ੍ਰੀਤਮ ਹਰਿ ਗੁਣ ਸੁਣੀਅਹਿ ਅਬਿਨਾਸੀ ਰਾਮ ॥ ਸੁਣਿ ਸੁਣਿ ਇਹੁ ਮਨੁ ਨਿਰਮਲੁ ਹੋਵੈ ਕਟੀਐ ਕਾਲ ਕੀ ਫਾਸੀ ਰਾਮ ॥ ਕਟੀਐ ਜਮ ਫਾਸੀ ਸਿਮਰਿ ਅਬਿਨਾਸੀ ਸਗਲ ਮੰਗਲ ਸੁਗਿਆਨਾ ॥ ਹਰਿ ਹਰਿ ਜਪੁ ਜਪੀਐ ਦਿਨੁ ਰਾਤੀ ਲਾਗੈ ਸਹਜਿ ਧਿਆਨਾ ॥ ਕਲਮਲ ਦੁਖ ਜਾਰੇ ਪ੍ਰਭੂ ਚਿਤਾਰੇ ਮਨ ਕੀ ਦੁਰਮਤਿ ਨਾਸੀ ॥ ਕਹੁ ਨਾਨਕ ਪ੍ਰਭ ਕਿਰਪਾ ਕੀਜੈ ਹਰਿ ਗੁਣ ਸੁਣੀਅਹਿ ਅਵਿਨਾਸੀ ॥੨॥ ਕਰੋੜਿ ਹਸਤ ਤੇਰੀ ਟਹਲ ਕਮਾਵਹਿ ਚਰਣ ਚਲਹਿ ਪ੍ਰਭ ਮਾਰਗਿ ਰਾਮ ॥ ਭਵ ਸਾਗਰ ਨਾਵ ਹਰਿ ਸੇਵਾ ਜੋ ਚੜੈ ਤਿਸੁ ਤਾਰਗਿ ਰਾਮ ॥ ਭਵਜਲੁ ਤਰਿਆ ਹਰਿ ਹਰਿ ਸਿਮਰਿਆ ਸਗਲ ਮਨੋਰਥ ਪੂਰੇ ॥ ਮਹਾ ਬਿਕਾਰ ਗਏ ਸੁਖ ਉਪਜੇ ਬਾਜੇ ਅਨਹਦ ਤੂਰੇ ॥ ਮਨ ਬਾਂਛਤ ਫਲ ਪਾਏ ਸਗਲੇ ਕੁਦਰਤਿ ਕੀਮ ਅਪਾਰਗਿ ॥ ਕਹੁ ਨਾਨਕ ਪ੍ਰਭ ਕਿਰਪਾ ਕੀਜੈ ਮਨੁ ਸਦਾ ਚਲੈ ਤੇਰੈ ਮਾਰਗਿ ॥੩॥ ਏਹੋ ਵਰੁ ਏਹਾ ਵਡਿਆਈ ਇਹੁ ਧਨੁ ਹੋਇ ਵਡਭਾਗਾ ਰਾਮ ॥ ਏਹੋ ਰੰਗੁ ਏਹੋ ਰਸ ਭੋਗਾ ਹਰਿ ਚਰਣੀ ਮਨੁ ਲਾਗਾ ਰਾਮ ॥ ਮਨੁ ਲਾਗਾ ਚਰਣੇ ਪ੍ਰਭ ਕੀ ਸਰਣੇ ਕਰਣ ਕਾਰਣ ਗੋਪਾਲਾ ॥ ਸਭੁ ਕਿਛੁ ਤੇਰਾ ਤੂ ਪ੍ਰਭੁ ਮੇਰਾ ਮੇਰੇ ਠਾਕੁਰ ਦੀਨ ਦਇਆਲਾ ॥ ਮੋਹਿ ਨਿਰਗੁਣ ਪ੍ਰੀਤਮ ਸੁਖ ਸਾਗਰ ਸੰਤਸੰਗਿ ਮਨੁ ਜਾਗਾ ॥ ਕਹੁ ਨਾਨਕ ਪ੍ਰਭਿ ਕਿਰਪਾ ਕੀਨ੍ਹੀ ਚਰਣ ਕਮਲ ਮਨੁ ਲਾਗਾ ॥੪॥੩॥੬॥

Text: Gurmukhi with English translation (Kulbir S Thind; English by Dr. Sant Singh Khalsa).