Sri Guru Granth Sahib › Raag Suhi

Ang 783

Ang 782–783Raag Suhi · ਸੂਹੀ › SOOHEE, FIFTH MEHL, GUNVANTEE ~ THE WORTHY AND VIRTUOUS BRIDE

SOOHEE, FIFTH MEHL

Guru Arjan Dev · chhant

ਸੂਹੀ ਮਹਲਾ ੫ ॥ ਭੈ ਸਾਗਰੋ ਭੈ ਸਾਗਰੁ ਤਰਿਆ ਹਰਿ ਹਰਿ ਨਾਮੁ ਧਿਆਏ ਰਾਮ ॥ ਬੋਹਿਥੜਾ ਹਰਿ ਚਰਣ ਅਰਾਧੇ ਮਿਲਿ ਸਤਿਗੁਰ ਪਾਰਿ ਲਘਾਏ ਰਾਮ ॥ ਗੁਰ ਸਬਦੀ ਤਰੀਐ ਬਹੁੜਿ ਨ ਮਰੀਐ ਚੂਕੈ ਆਵਣ ਜਾਣਾ ॥ ਜੋ ਕਿਛੁ ਕਰੈ ਸੋਈ ਭਲ ਮਾਨਉ ਤਾ ਮਨੁ ਸਹਜਿ ਸਮਾਣਾ ॥ ਦੂਖ ਨ ਭੂਖ ਨ ਰੋਗੁ ਨ ਬਿਆਪੈ ਸੁਖ ਸਾਗਰ ਸਰਣੀ ਪਾਏ ॥ ਹਰਿ ਸਿਮਰਿ ਸਿਮਰਿ ਨਾਨਕ ਰੰਗਿ ਰਾਤਾ ਮਨ ਕੀ ਚਿੰਤ ਮਿਟਾਏ ॥੧॥ ਸੰਤ ਜਨਾ ਹਰਿ ਮੰਤ੍ਰੁ ਦ੍ਰਿੜਾਇਆ ਹਰਿ ਸਾਜਨ ਵਸਗਤਿ ਕੀਨੇ ਰਾਮ ॥ ਆਪਨੜਾ ਮਨੁ ਆਗੈ ਧਰਿਆ ਸਰਬਸੁ ਠਾਕੁਰਿ ਦੀਨੇ ਰਾਮ ॥ ਕਰਿ ਅਪੁਨੀ ਦਾਸੀ ਮਿਟੀ ਉਦਾਸੀ ਹਰਿ ਮੰਦਰਿ ਥਿਤਿ ਪਾਈ ॥ ਅਨਦ ਬਿਨੋਦ ਸਿਮਰਹੁ ਪ੍ਰਭੁ ਸਾਚਾ ਵਿਛੁੜਿ ਕਬਹੂ ਨ ਜਾਈ ॥ ਸਾ ਵਡਭਾਗਣਿ ਸਦਾ ਸੋਹਾਗਣਿ ਰਾਮ ਨਾਮ ਗੁਣ ਚੀਨ੍ਹੇ ॥ ਕਹੁ ਨਾਨਕ ਰਵਹਿ ਰੰਗਿ ਰਾਤੇ ਪ੍ਰੇਮ ਮਹਾ ਰਸਿ ਭੀਨੇ ॥੨॥ ਅਨਦ ਬਿਨੋਦ ਭਏ ਨਿਤ ਸਖੀਏ ਮੰਗਲ ਸਦਾ ਹਮਾਰੈ ਰਾਮ ॥ ਆਪਨੜੈ ਪ੍ਰਭਿ ਆਪਿ ਸੀਗਾਰੀ ਸੋਭਾਵੰਤੀ ਨਾਰੇ ਰਾਮ ॥ ਸਹਜ ਸੁਭਾਇ ਭਏ ਕਿਰਪਾਲਾ ਗੁਣ ਅਵਗਣ ਨ ਬੀਚਾਰਿਆ ॥ ਕੰਠਿ ਲਗਾਇ ਲੀਏ ਜਨ ਅਪੁਨੇ ਰਾਮ ਨਾਮ ਉਰਿ ਧਾਰਿਆ ॥ ਮਾਨ ਮੋਹ ਮਦ ਸਗਲ ਬਿਆਪੀ ਕਰਿ ਕਿਰਪਾ ਆਪਿ ਨਿਵਾਰੇ ॥ ਕਹੁ ਨਾਨਕ ਭੈ ਸਾਗਰੁ ਤਰਿਆ ਪੂਰਨ ਕਾਜ ਹਮਾਰੇ ॥੩॥ ਗੁਣ ਗੋਪਾਲ ਗਾਵਹੁ ਨਿਤ ਸਖੀਹੋ ਸਗਲ ਮਨੋਰਥ ਪਾਏ ਰਾਮ ॥ ਸਫਲ ਜਨਮੁ ਹੋਆ ਮਿਲਿ ਸਾਧੂ ਏਕੰਕਾਰੁ ਧਿਆਏ ਰਾਮ ॥ ਜਪਿ ਏਕ ਪ੍ਰਭੂ ਅਨੇਕ ਰਵਿਆ ਸਰਬ ਮੰਡਲਿ ਛਾਇਆ ॥ ਬ੍ਰਹਮੋ ਪਸਾਰਾ ਬ੍ਰਹਮੁ ਪਸਰਿਆ ਸਭੁ ਬ੍ਰਹਮੁ ਦ੍ਰਿਸਟੀ ਆਇਆ ॥ ਜਲਿ ਥਲਿ ਮਹੀਅਲਿ ਪੂਰਿ ਪੂਰਨ ਤਿਸੁ ਬਿਨਾ ਨਹੀ ਜਾਏ ॥ ਪੇਖਿ ਦਰਸਨੁ ਨਾਨਕ ਬਿਗਸੇ ਆਪਿ ਲਏ ਮਿਲਾਏ ॥੪॥੫॥੮॥

Ang 783Raag Suhi · ਸੂਹੀ › SOOHEE, FIFTH MEHL, GUNVANTEE ~ THE WORTHY AND VIRTUOUS BRIDE

SOOHEE, FIFTH MEHL

Guru Arjan Dev · chhant

ਸੂਹੀ ਮਹਲਾ ੫ ॥ ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ ॥ ਮਨ ਇਛੇ ਸੇਈ ਫਲ ਪਾਏ ਕਰਤੈ ਆਪਿ ਵਸਾਇਆ ਰਾਮ ॥ ਕਰਤੈ ਆਪਿ ਵਸਾਇਆ ਸਰਬ ਸੁਖ ਪਾਇਆ ਪੁਤ ਭਾਈ ਸਿਖ ਬਿਗਾਸੇ ॥ ਗੁਣ ਗਾਵਹਿ ਪੂਰਨ ਪਰਮੇਸੁਰ ਕਾਰਜੁ ਆਇਆ ਰਾਸੇ ॥ ਪ੍ਰਭੁ ਆਪਿ ਸੁਆਮੀ ਆਪੇ ਰਖਾ ਆਪਿ ਪਿਤਾ ਆਪਿ ਮਾਇਆ ॥ ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਏਹੁ ਥਾਨੁ ਸੁਹਾਇਆ ॥੧॥ ਘਰ ਮੰਦਰ ਹਟਨਾਲੇ ਸੋਹੇ ਜਿਸੁ ਵਿਚਿ ਨਾਮੁ ਨਿਵਾਸੀ ਰਾਮ ॥ ਸੰਤ ਭਗਤ ਹਰਿ ਨਾਮੁ ਅਰਾਧਹਿ ਕਟੀਐ ਜਮ ਕੀ ਫਾਸੀ ਰਾਮ ॥ ਕਾਟੀ ਜਮ ਫਾਸੀ ਪ੍ਰਭਿ ਅਬਿਨਾਸੀ ਹਰਿ ਹਰਿ ਨਾਮੁ ਧਿਆਏ ॥ ਸਗਲ ਸਮਗ੍ਰੀ ਪੂਰਨ ਹੋਈ ਮਨ ਇਛੇ ਫਲ ਪਾਏ ॥ ਸੰਤ ਸਜਨ ਸੁਖਿ ਮਾਣਹਿ ਰਲੀਆ ਦੂਖ ਦਰਦ ਭ੍ਰਮ ਨਾਸੀ ॥ ਸਬਦਿ ਸਵਾਰੇ ਸਤਿਗੁਰਿ ਪੂਰੈ ਨਾਨਕ ਸਦ ਬਲਿ ਜਾਸੀ ॥੨॥ ਦਾਤਿ ਖਸਮ ਕੀ ਪੂਰੀ ਹੋਈ ਨਿਤ ਨਿਤ ਚੜੈ ਸਵਾਈ ਰਾਮ ॥ ਪਾਰਬ੍ਰਹਮਿ ਖਸਮਾਨਾ ਕੀਆ ਜਿਸ ਦੀ ਵਡੀ ਵਡਿਆਈ ਰਾਮ ॥ ਆਦਿ ਜੁਗਾਦਿ ਭਗਤਨ ਕਾ ਰਾਖਾ ਸੋ ਪ੍ਰਭੁ ਭਇਆ ਦਇਆਲਾ ॥ ਜੀਅ ਜੰਤ ਸਭਿ ਸੁਖੀ ਵਸਾਏ ਪ੍ਰਭਿ ਆਪੇ ਕਰਿ ਪ੍ਰਤਿਪਾਲਾ ॥ ਦਹ ਦਿਸ ਪੂਰਿ ਰਹਿਆ ਜਸੁ ਸੁਆਮੀ ਕੀਮਤਿ ਕਹਣੁ ਨ ਜਾਈ ॥ ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਅਬਿਚਲ ਨੀਵ ਰਖਾਈ ॥੩॥ ਗਿਆਨ ਧਿਆਨ ਪੂਰਨ ਪਰਮੇਸੁਰ ਹਰਿ ਹਰਿ ਕਥਾ ਨਿਤ ਸੁਣੀਐ ਰਾਮ ॥ ਅਨਹਦ ਚੋਜ ਭਗਤ ਭਵ ਭੰਜਨ ਅਨਹਦ ਵਾਜੇ ਧੁਨੀਐ ਰਾਮ ॥ ਅਨਹਦ ਝੁਣਕਾਰੇ ਤਤੁ ਬੀਚਾਰੇ ਸੰਤ ਗੋਸਟਿ ਨਿਤ ਹੋਵੈ ॥ ਹਰਿ ਨਾਮੁ ਅਰਾਧਹਿ ਮੈਲੁ ਸਭ ਕਾਟਹਿ ਕਿਲਵਿਖ ਸਗਲੇ ਖੋਵੈ ॥ ਤਹ ਜਨਮ ਨ ਮਰਣਾ ਆਵਣ ਜਾਣਾ ਬਹੁੜਿ ਨ ਪਾਈਐ ਜੁੋਨੀਐ ॥ ਨਾਨਕ ਗੁਰੁ ਪਰਮੇਸਰੁ ਪਾਇਆ ਜਿਸੁ ਪ੍ਰਸਾਦਿ ਇਛ ਪੁਨੀਐ ॥੪॥੬॥੯॥

Ang 783–784Raag Suhi · ਸੂਹੀ › SOOHEE, FIFTH MEHL, GUNVANTEE ~ THE WORTHY AND VIRTUOUS BRIDE

SOOHEE, FIFTH MEHL

Guru Arjan Dev · chhant

ਸੂਹੀ ਮਹਲਾ ੫ ॥ ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥ ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥ ਜੈ ਜੈ ਕਾਰੁ ਭਇਆ ਜਗ ਅੰਤਰਿ ਲਾਥੇ ਸਗਲ ਵਿਸੂਰੇ ॥ ਪੂਰਨ ਪੁਰਖ ਅਚੁਤ ਅਬਿਨਾਸੀ ਜਸੁ ਵੇਦ ਪੁਰਾਣੀ ਗਾਇਆ ॥ ਅਪਨਾ ਬਿਰਦੁ ਰਖਿਆ ਪਰਮੇਸਰਿ ਨਾਨਕ ਨਾਮੁ ਧਿਆਇਆ ॥੧॥ ਨਵ ਨਿਧਿ ਸਿਧਿ ਰਿਧਿ ਦੀਨੇ ਕਰਤੇ ਤੋਟਿ ਨ ਆਵੈ ਕਾਈ ਰਾਮ ॥ ਖਾਤ ਖਰਚਤ ਬਿਲਛਤ ਸੁਖੁ ਪਾਇਆ ਕਰਤੇ ਕੀ ਦਾਤਿ ਸਵਾਈ ਰਾਮ ॥ ਦਾਤਿ ਸਵਾਈ ਨਿਖੁਟਿ ਨ ਜਾਈ ਅੰਤਰਜਾਮੀ ਪਾਇਆ ॥ ਕੋਟਿ ਬਿਘਨ ਸਗਲੇ ਉਠਿ ਨਾਠੇ ਦੂਖੁ ਨ ਨੇੜੈ ਆਇਆ ॥ ਸਾਂਤਿ ਸਹਜ ਆਨੰਦ ਘਨੇਰੇ ਬਿਨਸੀ ਭੂਖ ਸਬਾਈ ॥ ਨਾਨਕ ਗੁਣ ਗਾਵਹਿ ਸੁਆਮੀ ਕੇ ਅਚਰਜੁ ਜਿਸੁ ਵਡਿਆਈ ਰਾਮ ॥੨॥ ਜਿਸ ਕਾ ਕਾਰਜੁ ਤਿਨ ਹੀ ਕੀਆ ਮਾਣਸੁ ਕਿਆ ਵੇਚਾਰਾ ਰਾਮ ॥ ਭਗਤ ਸੋਹਨਿ ਹਰਿ ਕੇ ਗੁਣ ਗਾਵਹਿ ਸਦਾ ਕਰਹਿ ਜੈਕਾਰਾ ਰਾਮ ॥ ਗੁਣ ਗਾਇ ਗੋਬਿੰਦ ਅਨਦ ਉਪਜੇ ਸਾਧਸੰਗਤਿ ਸੰਗਿ ਬਨੀ ॥ ਜਿਨਿ ਉਦਮੁ ਕੀਆ ਤਾਲ ਕੇਰਾ ਤਿਸ ਕੀ ਉਪਮਾ ਕਿਆ ਗਨੀ ॥ ਅਠਸਠਿ ਤੀਰਥ ਪੁੰਨ ਕਿਰਿਆ ਮਹਾ ਨਿਰਮਲ ਚਾਰਾ ॥ ਪਤਿਤ ਪਾਵਨੁ ਬਿਰਦੁ ਸੁਆਮੀ ਨਾਨਕ ਸਬਦ ਅਧਾਰਾ ॥੩॥ ਗੁਣ ਨਿਧਾਨ ਮੇਰਾ ਪ੍ਰਭੁ ਕਰਤਾ ਉਸਤਤਿ ਕਉਨੁ ਕਰੀਜੈ ਰਾਮ ॥ ਸੰਤਾ ਕੀ ਬੇਨੰਤੀ ਸੁਆਮੀ ਨਾਮੁ ਮਹਾ ਰਸੁ ਦੀਜੈ ਰਾਮ ॥ ਨਾਮੁ ਦੀਜੈ ਦਾਨੁ ਕੀਜੈ ਬਿਸਰੁ ਨਾਹੀ ਇਕ ਖਿਨੋ ॥ ਗੁਣ ਗੋਪਾਲ ਉਚਰੁ ਰਸਨਾ ਸਦਾ ਗਾਈਐ ਅਨਦਿਨੋ ॥ ਜਿਸੁ ਪ੍ਰੀਤਿ ਲਾਗੀ ਨਾਮ ਸੇਤੀ ਮਨੁ ਤਨੁ ਅੰਮ੍ਰਿਤ ਭੀਜੈ ॥ ਬਿਨਵੰਤਿ ਨਾਨਕ ਇਛ ਪੁੰਨੀ ਪੇਖਿ ਦਰਸਨੁ ਜੀਜੈ ॥੪॥੭॥੧੦॥

Text: Gurmukhi with English translation (Kulbir S Thind; English by Dr. Sant Singh Khalsa).