Sri Guru Granth Sahib › Raag Suhi

Ang 784

Ang 783–784Raag Suhi · ਸੂਹੀ › SOOHEE, FIFTH MEHL, GUNVANTEE ~ THE WORTHY AND VIRTUOUS BRIDE

SOOHEE, FIFTH MEHL

Guru Arjan Dev · chhant

ਸੂਹੀ ਮਹਲਾ ੫ ॥ ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥ ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥ ਜੈ ਜੈ ਕਾਰੁ ਭਇਆ ਜਗ ਅੰਤਰਿ ਲਾਥੇ ਸਗਲ ਵਿਸੂਰੇ ॥ ਪੂਰਨ ਪੁਰਖ ਅਚੁਤ ਅਬਿਨਾਸੀ ਜਸੁ ਵੇਦ ਪੁਰਾਣੀ ਗਾਇਆ ॥ ਅਪਨਾ ਬਿਰਦੁ ਰਖਿਆ ਪਰਮੇਸਰਿ ਨਾਨਕ ਨਾਮੁ ਧਿਆਇਆ ॥੧॥ ਨਵ ਨਿਧਿ ਸਿਧਿ ਰਿਧਿ ਦੀਨੇ ਕਰਤੇ ਤੋਟਿ ਨ ਆਵੈ ਕਾਈ ਰਾਮ ॥ ਖਾਤ ਖਰਚਤ ਬਿਲਛਤ ਸੁਖੁ ਪਾਇਆ ਕਰਤੇ ਕੀ ਦਾਤਿ ਸਵਾਈ ਰਾਮ ॥ ਦਾਤਿ ਸਵਾਈ ਨਿਖੁਟਿ ਨ ਜਾਈ ਅੰਤਰਜਾਮੀ ਪਾਇਆ ॥ ਕੋਟਿ ਬਿਘਨ ਸਗਲੇ ਉਠਿ ਨਾਠੇ ਦੂਖੁ ਨ ਨੇੜੈ ਆਇਆ ॥ ਸਾਂਤਿ ਸਹਜ ਆਨੰਦ ਘਨੇਰੇ ਬਿਨਸੀ ਭੂਖ ਸਬਾਈ ॥ ਨਾਨਕ ਗੁਣ ਗਾਵਹਿ ਸੁਆਮੀ ਕੇ ਅਚਰਜੁ ਜਿਸੁ ਵਡਿਆਈ ਰਾਮ ॥੨॥ ਜਿਸ ਕਾ ਕਾਰਜੁ ਤਿਨ ਹੀ ਕੀਆ ਮਾਣਸੁ ਕਿਆ ਵੇਚਾਰਾ ਰਾਮ ॥ ਭਗਤ ਸੋਹਨਿ ਹਰਿ ਕੇ ਗੁਣ ਗਾਵਹਿ ਸਦਾ ਕਰਹਿ ਜੈਕਾਰਾ ਰਾਮ ॥ ਗੁਣ ਗਾਇ ਗੋਬਿੰਦ ਅਨਦ ਉਪਜੇ ਸਾਧਸੰਗਤਿ ਸੰਗਿ ਬਨੀ ॥ ਜਿਨਿ ਉਦਮੁ ਕੀਆ ਤਾਲ ਕੇਰਾ ਤਿਸ ਕੀ ਉਪਮਾ ਕਿਆ ਗਨੀ ॥ ਅਠਸਠਿ ਤੀਰਥ ਪੁੰਨ ਕਿਰਿਆ ਮਹਾ ਨਿਰਮਲ ਚਾਰਾ ॥ ਪਤਿਤ ਪਾਵਨੁ ਬਿਰਦੁ ਸੁਆਮੀ ਨਾਨਕ ਸਬਦ ਅਧਾਰਾ ॥੩॥ ਗੁਣ ਨਿਧਾਨ ਮੇਰਾ ਪ੍ਰਭੁ ਕਰਤਾ ਉਸਤਤਿ ਕਉਨੁ ਕਰੀਜੈ ਰਾਮ ॥ ਸੰਤਾ ਕੀ ਬੇਨੰਤੀ ਸੁਆਮੀ ਨਾਮੁ ਮਹਾ ਰਸੁ ਦੀਜੈ ਰਾਮ ॥ ਨਾਮੁ ਦੀਜੈ ਦਾਨੁ ਕੀਜੈ ਬਿਸਰੁ ਨਾਹੀ ਇਕ ਖਿਨੋ ॥ ਗੁਣ ਗੋਪਾਲ ਉਚਰੁ ਰਸਨਾ ਸਦਾ ਗਾਈਐ ਅਨਦਿਨੋ ॥ ਜਿਸੁ ਪ੍ਰੀਤਿ ਲਾਗੀ ਨਾਮ ਸੇਤੀ ਮਨੁ ਤਨੁ ਅੰਮ੍ਰਿਤ ਭੀਜੈ ॥ ਬਿਨਵੰਤਿ ਨਾਨਕ ਇਛ ਪੁੰਨੀ ਪੇਖਿ ਦਰਸਨੁ ਜੀਜੈ ॥੪॥੭॥੧੦॥

Ang 784–785Raag Suhi · ਸੂਹੀ › SOOHEE, FIFTH MEHL, GUNVANTEE ~ THE WORTHY AND VIRTUOUS BRIDE

RAAG SOOHEE, FIFTH MEHL, CHHANT

Guru Arjan Dev · chhant

ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥ ਹਉ ਬਿਸਮੁ ਭਈ ਜੀ ਹਰਿ ਦਰਸਨੁ ਦੇਖਿ ਅਪਾਰਾ ॥ ਮੇਰਾ ਸੁੰਦਰੁ ਸੁਆਮੀ ਜੀ ਹਉ ਚਰਨ ਕਮਲ ਪਗ ਛਾਰਾ ॥ ਪ੍ਰਭ ਪੇਖਤ ਜੀਵਾ ਠੰਢੀ ਥੀਵਾ ਤਿਸੁ ਜੇਵਡੁ ਅਵਰੁ ਨ ਕੋਈ ॥ ਆਦਿ ਅੰਤਿ ਮਧਿ ਪ੍ਰਭੁ ਰਵਿਆ ਜਲਿ ਥਲਿ ਮਹੀਅਲਿ ਸੋਈ ॥ ਚਰਨ ਕਮਲ ਜਪਿ ਸਾਗਰੁ ਤਰਿਆ ਭਵਜਲ ਉਤਰੇ ਪਾਰਾ ॥ ਨਾਨਕ ਸਰਣਿ ਪੂਰਨ ਪਰਮੇਸੁਰ ਤੇਰਾ ਅੰਤੁ ਨ ਪਾਰਾਵਾਰਾ ॥੨॥ ਹਉ ਨਿਮਖ ਨ ਛੋਡਾ ਜੀ ਹਰਿ ਪ੍ਰੀਤਮ ਪ੍ਰਾਨ ਅਧਾਰੋ ॥ ਗੁਰਿ ਸਤਿਗੁਰ ਕਹਿਆ ਜੀ ਸਾਚਾ ਅਗਮ ਬੀਚਾਰੋ ॥ ਮਿਲਿ ਸਾਧੂ ਦੀਨਾ ਤਾ ਨਾਮੁ ਲੀਨਾ ਜਨਮ ਮਰਣ ਦੁਖ ਨਾਠੇ ॥ ਸਹਜ ਸੂਖ ਆਨੰਦ ਘਨੇਰੇ ਹਉਮੈ ਬਿਨਠੀ ਗਾਠੇ ॥ ਸਭ ਕੈ ਮਧਿ ਸਭ ਹੂ ਤੇ ਬਾਹਰਿ ਰਾਗ ਦੋਖ ਤੇ ਨਿਆਰੋ ॥ ਨਾਨਕ ਦਾਸ ਗੋਬਿੰਦ ਸਰਣਾਈ ਹਰਿ ਪ੍ਰੀਤਮੁ ਮਨਹਿ ਸਧਾਰੋ ॥੩॥ ਮੈ ਖੋਜਤ ਖੋਜਤ ਜੀ ਹਰਿ ਨਿਹਚਲੁ ਸੁ ਘਰੁ ਪਾਇਆ ॥ ਸਭਿ ਅਧ੍ਰੁਵ ਡਿਠੇ ਜੀਉ ਤਾ ਚਰਨ ਕਮਲ ਚਿਤੁ ਲਾਇਆ ॥ ਪ੍ਰਭੁ ਅਬਿਨਾਸੀ ਹਉ ਤਿਸ ਕੀ ਦਾਸੀ ਮਰੈ ਨ ਆਵੈ ਜਾਏ ॥ ਧਰਮ ਅਰਥ ਕਾਮ ਸਭਿ ਪੂਰਨ ਮਨਿ ਚਿੰਦੀ ਇਛ ਪੁਜਾਏ ॥ ਸ੍ਰੁਤਿ ਸਿਮ੍ਰਿਤਿ ਗੁਨ ਗਾਵਹਿ ਕਰਤੇ ਸਿਧ ਸਾਧਿਕ ਮੁਨਿ ਜਨ ਧਿਆਇਆ ॥ ਨਾਨਕ ਸਰਨਿ ਕ੍ਰਿਪਾ ਨਿਧਿ ਸੁਆਮੀ ਵਡਭਾਗੀ ਹਰਿ ਹਰਿ ਗਾਇਆ ॥੪॥੧॥੧੧॥

Text: Gurmukhi with English translation (Kulbir S Thind; English by Dr. Sant Singh Khalsa).