Sri Guru Granth Sahib › Raag Suhi

Ang 785

Ang 784–785Raag Suhi · ਸੂਹੀ › SOOHEE, FIFTH MEHL, GUNVANTEE ~ THE WORTHY AND VIRTUOUS BRIDE

RAAG SOOHEE, FIFTH MEHL, CHHANT

Guru Arjan Dev · chhant

ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥ ਹਉ ਬਿਸਮੁ ਭਈ ਜੀ ਹਰਿ ਦਰਸਨੁ ਦੇਖਿ ਅਪਾਰਾ ॥ ਮੇਰਾ ਸੁੰਦਰੁ ਸੁਆਮੀ ਜੀ ਹਉ ਚਰਨ ਕਮਲ ਪਗ ਛਾਰਾ ॥ ਪ੍ਰਭ ਪੇਖਤ ਜੀਵਾ ਠੰਢੀ ਥੀਵਾ ਤਿਸੁ ਜੇਵਡੁ ਅਵਰੁ ਨ ਕੋਈ ॥ ਆਦਿ ਅੰਤਿ ਮਧਿ ਪ੍ਰਭੁ ਰਵਿਆ ਜਲਿ ਥਲਿ ਮਹੀਅਲਿ ਸੋਈ ॥ ਚਰਨ ਕਮਲ ਜਪਿ ਸਾਗਰੁ ਤਰਿਆ ਭਵਜਲ ਉਤਰੇ ਪਾਰਾ ॥ ਨਾਨਕ ਸਰਣਿ ਪੂਰਨ ਪਰਮੇਸੁਰ ਤੇਰਾ ਅੰਤੁ ਨ ਪਾਰਾਵਾਰਾ ॥੨॥ ਹਉ ਨਿਮਖ ਨ ਛੋਡਾ ਜੀ ਹਰਿ ਪ੍ਰੀਤਮ ਪ੍ਰਾਨ ਅਧਾਰੋ ॥ ਗੁਰਿ ਸਤਿਗੁਰ ਕਹਿਆ ਜੀ ਸਾਚਾ ਅਗਮ ਬੀਚਾਰੋ ॥ ਮਿਲਿ ਸਾਧੂ ਦੀਨਾ ਤਾ ਨਾਮੁ ਲੀਨਾ ਜਨਮ ਮਰਣ ਦੁਖ ਨਾਠੇ ॥ ਸਹਜ ਸੂਖ ਆਨੰਦ ਘਨੇਰੇ ਹਉਮੈ ਬਿਨਠੀ ਗਾਠੇ ॥ ਸਭ ਕੈ ਮਧਿ ਸਭ ਹੂ ਤੇ ਬਾਹਰਿ ਰਾਗ ਦੋਖ ਤੇ ਨਿਆਰੋ ॥ ਨਾਨਕ ਦਾਸ ਗੋਬਿੰਦ ਸਰਣਾਈ ਹਰਿ ਪ੍ਰੀਤਮੁ ਮਨਹਿ ਸਧਾਰੋ ॥੩॥ ਮੈ ਖੋਜਤ ਖੋਜਤ ਜੀ ਹਰਿ ਨਿਹਚਲੁ ਸੁ ਘਰੁ ਪਾਇਆ ॥ ਸਭਿ ਅਧ੍ਰੁਵ ਡਿਠੇ ਜੀਉ ਤਾ ਚਰਨ ਕਮਲ ਚਿਤੁ ਲਾਇਆ ॥ ਪ੍ਰਭੁ ਅਬਿਨਾਸੀ ਹਉ ਤਿਸ ਕੀ ਦਾਸੀ ਮਰੈ ਨ ਆਵੈ ਜਾਏ ॥ ਧਰਮ ਅਰਥ ਕਾਮ ਸਭਿ ਪੂਰਨ ਮਨਿ ਚਿੰਦੀ ਇਛ ਪੁਜਾਏ ॥ ਸ੍ਰੁਤਿ ਸਿਮ੍ਰਿਤਿ ਗੁਨ ਗਾਵਹਿ ਕਰਤੇ ਸਿਧ ਸਾਧਿਕ ਮੁਨਿ ਜਨ ਧਿਆਇਆ ॥ ਨਾਨਕ ਸਰਨਿ ਕ੍ਰਿਪਾ ਨਿਧਿ ਸੁਆਮੀ ਵਡਭਾਗੀ ਹਰਿ ਹਰਿ ਗਾਇਆ ॥੪॥੧॥੧੧॥

Ang 785Raag Suhi · ਸੂਹੀ › VAAR OF SOOHEE, WITH SHALOKS OF THE THIRD MEHL

VAAR OF SOOHEE, WITH SHALOKS OF THE THIRD MEHL: SHALOK, THIRD MEHL

Guru Amar Das · vaar: saloks and pauri

ੴ ਸਤਿਗੁਰ ਪ੍ਰਸਾਦਿ ॥ ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥ ਸਲੋਕੁ ਮਃ ੩ ॥ ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥ ਪਿਰੁ ਛੋਡਿਆ ਘਰਿ ਆਪਣੈ ਮੋਹੀ ਦੂਜੈ ਭਾਇ ॥ ਮਿਠਾ ਕਰਿ ਕੈ ਖਾਇਆ ਬਹੁ ਸਾਦਹੁ ਵਧਿਆ ਰੋਗੁ ॥ ਸੁਧੁ ਭਤਾਰੁ ਹਰਿ ਛੋਡਿਆ ਫਿਰਿ ਲਗਾ ਜਾਇ ਵਿਜੋਗੁ ॥ ਗੁਰਮੁਖਿ ਹੋਵੈ ਸੁ ਪਲਟਿਆ ਹਰਿ ਰਾਤੀ ਸਾਜਿ ਸੀਗਾਰਿ ॥ ਸਹਜਿ ਸਚੁ ਪਿਰੁ ਰਾਵਿਆ ਹਰਿ ਨਾਮਾ ਉਰ ਧਾਰਿ ॥ ਆਗਿਆਕਾਰੀ ਸਦਾ ਸੁੋਹਾਗਣਿ ਆਪਿ ਮੇਲੀ ਕਰਤਾਰਿ ॥ ਨਾਨਕ ਪਿਰੁ ਪਾਇਆ ਹਰਿ ਸਾਚਾ ਸਦਾ ਸੁੋਹਾਗਣਿ ਨਾਰਿ ॥੧॥ ਮਃ ੩ ॥ ਸੂਹਵੀਏ ਨਿਮਾਣੀਏ ਸੋ ਸਹੁ ਸਦਾ ਸਮ੍ਹਾਲਿ ॥ ਨਾਨਕ ਜਨਮੁ ਸਵਾਰਹਿ ਆਪਣਾ ਕੁਲੁ ਭੀ ਛੁਟੀ ਨਾਲਿ ॥੨॥ ਪਉੜੀ ॥ ਆਪੇ ਤਖਤੁ ਰਚਾਇਓਨੁ ਆਕਾਸ ਪਤਾਲਾ ॥ ਹੁਕਮੇ ਧਰਤੀ ਸਾਜੀਅਨੁ ਸਚੀ ਧਰਮ ਸਾਲਾ ॥ ਆਪਿ ਉਪਾਇ ਖਪਾਇਦਾ ਸਚੇ ਦੀਨ ਦਇਆਲਾ ॥ ਸਭਨਾ ਰਿਜਕੁ ਸੰਬਾਹਿਦਾ ਤੇਰਾ ਹੁਕਮੁ ਨਿਰਾਲਾ ॥ ਆਪੇ ਆਪਿ ਵਰਤਦਾ ਆਪੇ ਪ੍ਰਤਿਪਾਲਾ ॥੧॥

Ang 785–786Raag Suhi · ਸੂਹੀ › VAAR OF SOOHEE, WITH SHALOKS OF THE THIRD MEHL

SHALOK, THIRD MEHL

Guru Amar Das · vaar: saloks and pauri

ਸਲੋਕੁ ਮਃ ੩ ॥ ਸੂਹਬ ਤਾ ਸੋਹਾਗਣੀ ਜਾ ਮੰਨਿ ਲੈਹਿ ਸਚੁ ਨਾਉ ॥ ਸਤਿਗੁਰੁ ਅਪਣਾ ਮਨਾਇ ਲੈ ਰੂਪੁ ਚੜੀ ਤਾ ਅਗਲਾ ਦੂਜਾ ਨਾਹੀ ਥਾਉ ॥ ਐਸਾ ਸੀਗਾਰੁ ਬਣਾਇ ਤੂ ਮੈਲਾ ਕਦੇ ਨ ਹੋਵਈ ਅਹਿਨਿਸਿ ਲਾਗੈ ਭਾਉ ॥ ਨਾਨਕ ਸੋਹਾਗਣਿ ਕਾ ਕਿਆ ਚਿਹਨੁ ਹੈ ਅੰਦਰਿ ਸਚੁ ਮੁਖੁ ਉਜਲਾ ਖਸਮੈ ਮਾਹਿ ਸਮਾਇ ॥੧॥ ਮਃ ੩ ॥ ਲੋਕਾ ਵੇ ਹਉ ਸੂਹਵੀ ਸੂਹਾ ਵੇਸੁ ਕਰੀ ॥ ਵੇਸੀ ਸਹੁ ਨ ਪਾਈਐ ਕਰਿ ਕਰਿ ਵੇਸ ਰਹੀ ॥ ਨਾਨਕ ਤਿਨੀ ਸਹੁ ਪਾਇਆ ਜਿਨੀ ਗੁਰ ਕੀ ਸਿਖ ਸੁਣੀ ॥ ਜੋ ਤਿਸੁ ਭਾਵੈ ਸੋ ਥੀਐ ਇਨ ਬਿਧਿ ਕੰਤ ਮਿਲੀ ॥੨॥ ਪਉੜੀ ॥ ਹੁਕਮੀ ਸ੍ਰਿਸਟਿ ਸਾਜੀਅਨੁ ਬਹੁ ਭਿਤਿ ਸੰਸਾਰਾ ॥ ਤੇਰਾ ਹੁਕਮੁ ਨ ਜਾਪੀ ਕੇਤੜਾ ਸਚੇ ਅਲਖ ਅਪਾਰਾ ॥ ਇਕਨਾ ਨੋ ਤੂ ਮੇਲਿ ਲੈਹਿ ਗੁਰ ਸਬਦਿ ਬੀਚਾਰਾ ॥ ਸਚਿ ਰਤੇ ਸੇ ਨਿਰਮਲੇ ਹਉਮੈ ਤਜਿ ਵਿਕਾਰਾ ॥ ਜਿਸੁ ਤੂ ਮੇਲਹਿ ਸੋ ਤੁਧੁ ਮਿਲੈ ਸੋਈ ਸਚਿਆਰਾ ॥੨॥

Text: Gurmukhi with English translation (Kulbir S Thind; English by Dr. Sant Singh Khalsa).