SHALOK, SECOND MEHL
ਸਲੋਕੁ ਮਃ ੨ ॥ ਜਿਨੀ ਚਲਣੁ ਜਾਣਿਆ ਸੇ ਕਿਉ ਕਰਹਿ ਵਿਥਾਰ ॥ ਚਲਣ ਸਾਰ ਨ ਜਾਣਨੀ ਕਾਜ ਸਵਾਰਣਹਾਰ ॥੧॥ ਮਃ ੨ ॥ ਰਾਤਿ ਕਾਰਣਿ ਧਨੁ ਸੰਚੀਐ ਭਲਕੇ ਚਲਣੁ ਹੋਇ ॥ ਨਾਨਕ ਨਾਲਿ ਨ ਚਲਈ ਫਿਰਿ ਪਛੁਤਾਵਾ ਹੋਇ ॥੨॥ ਮਃ ੨ ॥ ਬਧਾ ਚਟੀ ਜੋ ਭਰੇ ਨਾ ਗੁਣੁ ਨਾ ਉਪਕਾਰੁ ॥ ਸੇਤੀ ਖੁਸੀ ਸਵਾਰੀਐ ਨਾਨਕ ਕਾਰਜੁ ਸਾਰੁ ॥੩॥ ਮਃ ੨ ॥ ਮਨਹਠਿ ਤਰਫ ਨ ਜਿਪਈ ਜੇ ਬਹੁਤਾ ਘਾਲੇ ॥ ਤਰਫ ਜਿਣੈ ਸਤ ਭਾਉ ਦੇ ਜਨ ਨਾਨਕ ਸਬਦੁ ਵੀਚਾਰੇ ॥੪॥ ਪਉੜੀ ॥ ਕਰਤੈ ਕਾਰਣੁ ਜਿਨਿ ਕੀਆ ਸੋ ਜਾਣੈ ਸੋਈ ॥ ਆਪੇ ਸ੍ਰਿਸਟਿ ਉਪਾਈਅਨੁ ਆਪੇ ਫੁਨਿ ਗੋਈ ॥ ਜੁਗ ਚਾਰੇ ਸਭ ਭਵਿ ਥਕੀ ਕਿਨਿ ਕੀਮਤਿ ਹੋਈ ॥ ਸਤਿਗੁਰਿ ਏਕੁ ਵਿਖਾਲਿਆ ਮਨਿ ਤਨਿ ਸੁਖੁ ਹੋਈ ॥ ਗੁਰਮੁਖਿ ਸਦਾ ਸਲਾਹੀਐ ਕਰਤਾ ਕਰੇ ਸੁ ਹੋਈ ॥੭॥