SHALOK, FIRST MEHL
ਸਲੋਕ ਮਃ ੧ ॥ ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥ ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥ ਮਸਕਤਿ ਲਹਹੁ ਮਜੂਰੀਆ ਮੰਗਿ ਮੰਗਿ ਖਸਮ ਦਰਾਹੁ ॥ ਨਾਨਕ ਪੁਰ ਦਰ ਵੇਪਰਵਾਹ ਤਉ ਦਰਿ ਊਣਾ ਨਾਹਿ ਕੋ ਸਚਾ ਵੇਪਰਵਾਹੁ ॥੧॥ ਮਹਲਾ ੧ ॥ ਉਜਲ ਮੋਤੀ ਸੋਹਣੇ ਰਤਨਾ ਨਾਲਿ ਜੁੜੰਨਿ ॥ ਤਿਨ ਜਰੁ ਵੈਰੀ ਨਾਨਕਾ ਜਿ ਬੁਢੇ ਥੀਇ ਮਰੰਨਿ ॥ ੨॥ ਪਉੜੀ ॥ ਹਰਿ ਸਾਲਾਹੀ ਸਦਾ ਸਦਾ ਤਨੁ ਮਨੁ ਸਉਪਿ ਸਰੀਰੁ ॥ ਗੁਰ ਸਬਦੀ ਸਚੁ ਪਾਇਆ ਸਚਾ ਗਹਿਰ ਗੰਭੀਰੁ ॥ ਮਨਿ ਤਨਿ ਹਿਰਦੈ ਰਵਿ ਰਹਿਆ ਹਰਿ ਹੀਰਾ ਹੀਰੁ ॥ ਜਨਮ ਮਰਣ ਕਾ ਦੁਖੁ ਗਇਆ ਫਿਰਿ ਪਵੈ ਨ ਫੀਰੁ ॥ ਨਾਨਕ ਨਾਮੁ ਸਲਾਹਿ ਤੂ ਹਰਿ ਗੁਣੀ ਗਹੀਰੁ ॥੧੦॥