Sri Guru Granth Sahib › Sri Raag

Ang 78

Ang 77–78Sri Raag · ਸਿਰੀਰਾਗੁ › SIREE RAAG, FIRST MEHL, PEHRAY, FIRST HOUSE

SIREE RAAG, FIFTH MEHL

Guru Arjan Dev · composition · part 2 of 2

ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਦਿਨੁ ਨੇੜੈ ਆਇਆ ਸੋਇ ॥ ਗੁਰਮੁਖਿ ਨਾਮੁ ਸਮਾਲਿ ਤੂੰ ਵਣਜਾਰਿਆ ਮਿਤ੍ਰਾ ਤੇਰਾ ਦਰਗਹ ਬੇਲੀ ਹੋਇ ॥ ਗੁਰਮੁਖਿ ਨਾਮੁ ਸਮਾਲਿ ਪਰਾਣੀ ਅੰਤੇ ਹੋਇ ਸਖਾਈ ॥ ਇਹੁ ਮੋਹੁ ਮਾਇਆ ਤੇਰੈ ਸੰਗਿ ਨ ਚਾਲੈ ਝੂਠੀ ਪ੍ਰੀਤਿ ਲਗਾਈ ॥ ਸਗਲੀ ਰੈਣਿ ਗੁਦਰੀ ਅੰਧਿਆਰੀ ਸੇਵਿ ਸਤਿਗੁਰੁ ਚਾਨਣੁ ਹੋਇ ॥ ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਦਿਨੁ ਨੇੜੈ ਆਇਆ ਸੋਇ ॥੪॥ ਲਿਖਿਆ ਆਇਆ ਗੋਵਿੰਦ ਕਾ ਵਣਜਾਰਿਆ ਮਿਤ੍ਰਾ ਉਠਿ ਚਲੇ ਕਮਾਣਾ ਸਾਥਿ ॥ ਇਕ ਰਤੀ ਬਿਲਮ ਨ ਦੇਵਨੀ ਵਣਜਾਰਿਆ ਮਿਤ੍ਰਾ ਓਨੀ ਤਕੜੇ ਪਾਏ ਹਾਥ ॥ ਲਿਖਿਆ ਆਇਆ ਪਕੜਿ ਚਲਾਇਆ ਮਨਮੁਖ ਸਦਾ ਦੁਹੇਲੇ ॥ ਜਿਨੀ ਪੂਰਾ ਸਤਿਗੁਰੁ ਸੇਵਿਆ ਸੇ ਦਰਗਹ ਸਦਾ ਸੁਹੇਲੇ ॥ ਕਰਮ ਧਰਤੀ ਸਰੀਰੁ ਜੁਗ ਅੰਤਰਿ ਜੋ ਬੋਵੈ ਸੋ ਖਾਤਿ ॥ ਕਹੁ ਨਾਨਕ ਭਗਤ ਸੋਹਹਿ ਦਰਵਾਰੇ ਮਨਮੁਖ ਸਦਾ ਭਵਾਤਿ ॥੫॥੧॥੪॥

Ang 78Sri Raag · ਸਿਰੀਰਾਗੁ › SIREE RAAG, FIRST MEHL, PEHRAY, FIRST HOUSE

SIREE RAAG, FOURTH MEHL, SECOND HOUSE, CHHANT

Guru Ram Das · chhant · part 1 of 2

ਸਿਰੀਰਾਗੁ ਮਹਲਾ ੪ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਮੁੰਧ ਇਆਣੀ ਪੇਈਅੜੈ ਕਿਉ ਕਰਿ ਹਰਿ ਦਰਸਨੁ ਪਿਖੈ ॥ ਹਰਿ ਹਰਿ ਅਪਨੀ ਕਿਰਪਾ ਕਰੇ ਗੁਰਮੁਖਿ ਸਾਹੁਰੜੈ ਕੰਮ ਸਿਖੈ ॥ ਸਾਹੁਰੜੈ ਕੰਮ ਸਿਖੈ ਗੁਰਮੁਖਿ ਹਰਿ ਹਰਿ ਸਦਾ ਧਿਆਏ ॥ ਸਹੀਆ ਵਿਚਿ ਫਿਰੈ ਸੁਹੇਲੀ ਹਰਿ ਦਰਗਹ ਬਾਹ ਲੁਡਾਏ ॥ ਲੇਖਾ ਧਰਮ ਰਾਇ ਕੀ ਬਾਕੀ ਜਪਿ ਹਰਿ ਹਰਿ ਨਾਮੁ ਕਿਰਖੈ ॥ ਮੁੰਧ ਇਆਣੀ ਪੇਈਅੜੈ ਗੁਰਮੁਖਿ ਹਰਿ ਦਰਸਨੁ ਦਿਖੈ ॥੧॥ ਵੀਆਹੁ ਹੋਆ ਮੇਰੇ ਬਾਬੁਲਾ ਗੁਰਮੁਖੇ ਹਰਿ ਪਾਇਆ ॥ ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਪ੍ਰਚੰਡੁ ਬਲਾਇਆ ॥ ਬਲਿਆ ਗੁਰ ਗਿਆਨੁ ਅੰਧੇਰਾ ਬਿਨਸਿਆ ਹਰਿ ਰਤਨੁ ਪਦਾਰਥੁ ਲਾਧਾ ॥ ਹਉਮੈ ਰੋਗੁ ਗਇਆ ਦੁਖੁ ਲਾਥਾ ਆਪੁ ਆਪੈ ਗੁਰਮਤਿ ਖਾਧਾ ॥ ਅਕਾਲ ਮੂਰਤਿ ਵਰੁ ਪਾਇਆ ਅਬਿਨਾਸੀ ਨਾ ਕਦੇ ਮਰੈ ਨ ਜਾਇਆ ॥ ਵੀਆਹੁ ਹੋਆ ਮੇਰੇ ਬਾਬੋਲਾ ਗੁਰਮੁਖੇ ਹਰਿ ਪਾਇਆ ॥੨॥

Ang 78–79Sri Raag · ਸਿਰੀਰਾਗੁ › SIREE RAAG, FIRST MEHL, PEHRAY, FIRST HOUSE

SIREE RAAG, FOURTH MEHL, SECOND HOUSE, CHHANT

Guru Ram Das · chhant · part 2 of 2

ਹਰਿ ਸਤਿ ਸਤੇ ਮੇਰੇ ਬਾਬੁਲਾ ਹਰਿ ਜਨ ਮਿਲਿ ਜੰਞ ਸੁਹੰਦੀ ॥ ਪੇਵਕੜੈ ਹਰਿ ਜਪਿ ਸੁਹੇਲੀ ਵਿਚਿ ਸਾਹੁਰੜੈ ਖਰੀ ਸੋਹੰਦੀ ॥ ਸਾਹੁਰੜੈ ਵਿਚਿ ਖਰੀ ਸੋਹੰਦੀ ਜਿਨਿ ਪੇਵਕੜੈ ਨਾਮੁ ਸਮਾਲਿਆ ॥ ਸਭੁ ਸਫਲਿਓ ਜਨਮੁ ਤਿਨਾ ਦਾ ਗੁਰਮੁਖਿ ਜਿਨਾ ਮਨੁ ਜਿਣਿ ਪਾਸਾ ਢਾਲਿਆ ॥ ਹਰਿ ਸੰਤ ਜਨਾ ਮਿਲਿ ਕਾਰਜੁ ਸੋਹਿਆ ਵਰੁ ਪਾਇਆ ਪੁਰਖੁ ਅਨੰਦੀ ॥ ਹਰਿ ਸਤਿ ਸਤਿ ਮੇਰੇ ਬਾਬੋਲਾ ਹਰਿ ਜਨ ਮਿਲਿ ਜੰਞ ਸੁੋਹੰਦੀ ॥੩॥ ਹਰਿ ਪ੍ਰਭੁ ਮੇਰੇ ਬਾਬੁਲਾ ਹਰਿ ਦੇਵਹੁ ਦਾਨੁ ਮੈ ਦਾਜੋ ॥ ਹਰਿ ਕਪੜੋ ਹਰਿ ਸੋਭਾ ਦੇਵਹੁ ਜਿਤੁ ਸਵਰੈ ਮੇਰਾ ਕਾਜੋ ॥ ਹਰਿ ਹਰਿ ਭਗਤੀ ਕਾਜੁ ਸੁਹੇਲਾ ਗੁਰਿ ਸਤਿਗੁਰਿ ਦਾਨੁ ਦਿਵਾਇਆ ॥ ਖੰਡਿ ਵਰਭੰਡਿ ਹਰਿ ਸੋਭਾ ਹੋਈ ਇਹੁ ਦਾਨੁ ਨ ਰਲੈ ਰਲਾਇਆ ॥ ਹੋਰਿ ਮਨਮੁਖ ਦਾਜੁ ਜਿ ਰਖਿ ਦਿਖਾਲਹਿ ਸੁ ਕੂੜੁ ਅਹੰਕਾਰੁ ਕਚੁ ਪਾਜੋ ॥ ਹਰਿ ਪ੍ਰਭ ਮੇਰੇ ਬਾਬੁਲਾ ਹਰਿ ਦੇਵਹੁ ਦਾਨੁ ਮੈ ਦਾਜੋ ॥੪॥ ਹਰਿ ਰਾਮ ਰਾਮ ਮੇਰੇ ਬਾਬੋਲਾ ਪਿਰ ਮਿਲਿ ਧਨ ਵੇਲ ਵਧੰਦੀ ॥ ਹਰਿ ਜੁਗਹ ਜੁਗੋ ਜੁਗ ਜੁਗਹ ਜੁਗੋ ਸਦ ਪੀੜੀ ਗੁਰੂ ਚਲੰਦੀ ॥ ਜੁਗਿ ਜੁਗਿ ਪੀੜੀ ਚਲੈ ਸਤਿਗੁਰ ਕੀ ਜਿਨੀ ਗੁਰਮੁਖਿ ਨਾਮੁ ਧਿਆਇਆ ॥ ਹਰਿ ਪੁਰਖੁ ਨ ਕਬ ਹੀ ਬਿਨਸੈ ਜਾਵੈ ਨਿਤ ਦੇਵੈ ਚੜੈ ਸਵਾਇਆ ॥ ਨਾਨਕ ਸੰਤ ਸੰਤ ਹਰਿ ਏਕੋ ਜਪਿ ਹਰਿ ਹਰਿ ਨਾਮੁ ਸੋਹੰਦੀ ॥ ਹਰਿ ਰਾਮ ਰਾਮ ਮੇਰੇ ਬਾਬੁਲਾ ਪਿਰ ਮਿਲਿ ਧਨ ਵੇਲ ਵਧੰਦੀ ॥੫॥੧॥

Text: Gurmukhi with English translation (Kulbir S Thind; English by Dr. Sant Singh Khalsa).