SHALOK, FIRST MEHL
ਸਲੋਕ ਮਃ ੧ ॥ ਦੁਇ ਦੀਵੇ ਚਉਦਹ ਹਟਨਾਲੇ ॥ ਜੇਤੇ ਜੀਅ ਤੇਤੇ ਵਣਜਾਰੇ ॥ ਖੁਲ੍ਹੇ ਹਟ ਹੋਆ ਵਾਪਾਰੁ ॥ ਜੋ ਪਹੁਚੈ ਸੋ ਚਲਣਹਾਰੁ ॥ ਧਰਮੁ ਦਲਾਲੁ ਪਾਏ ਨੀਸਾਣੁ ॥ ਨਾਨਕ ਨਾਮੁ ਲਾਹਾ ਪਰਵਾਣੁ ॥ ਘਰਿ ਆਏ ਵਜੀ ਵਾਧਾਈ ॥ ਸਚ ਨਾਮ ਕੀ ਮਿਲੀ ਵਡਿਆਈ ॥੧॥ ਮਃ ੧ ॥ ਰਾਤੀ ਹੋਵਨਿ ਕਾਲੀਆ ਸੁਪੇਦਾ ਸੇ ਵੰਨ ॥ ਦਿਹੁ ਬਗਾ ਤਪੈ ਘਣਾ ਕਾਲਿਆ ਕਾਲੇ ਵੰਨ ॥ ਅੰਧੇ ਅਕਲੀ ਬਾਹਰੇ ਮੂਰਖ ਅੰਧ ਗਿਆਨੁ ॥ ਨਾਨਕ ਨਦਰੀ ਬਾਹਰੇ ਕਬਹਿ ਨ ਪਾਵਹਿ ਮਾਨੁ ॥੨॥ ਪਉੜੀ ॥ ਕਾਇਆ ਕੋਟੁ ਰਚਾਇਆ ਹਰਿ ਸਚੈ ਆਪੇ ॥ ਇਕਿ ਦੂਜੈ ਭਾਇ ਖੁਆਇਅਨੁ ਹਉਮੈ ਵਿਚਿ ਵਿਆਪੇ ॥ ਇਹੁ ਮਾਨਸ ਜਨਮੁ ਦੁਲੰਭੁ ਸਾ ਮਨਮੁਖ ਸੰਤਾਪੇ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਜਿਸੁ ਸਤਿਗੁਰੁ ਥਾਪੇ ॥ ਸਭੁ ਜਗੁ ਖੇਲੁ ਰਚਾਇਓਨੁ ਸਭ ਵਰਤੈ ਆਪੇ ॥੧੩॥