Sri Guru Granth Sahib › Raag Suhi

Ang 791

Ang 790–791Raag Suhi · ਸੂਹੀ › VAAR OF SOOHEE, WITH SHALOKS OF THE THIRD MEHL

SHALOK, FIRST MEHL

Guru Nanak Dev, Guru Amar Das · vaar: saloks and pauri

ਸਲੋਕ ਮਃ ੧ ॥ ਜਿਨੀ ਨ ਪਾਇਓ ਪ੍ਰੇਮ ਰਸੁ ਕੰਤ ਨ ਪਾਇਓ ਸਾਉ ॥ ਸੁੰਞੇ ਘਰ ਕਾ ਪਾਹੁਣਾ ਜਿਉ ਆਇਆ ਤਿਉ ਜਾਉ ॥੧॥ ਮਃ ੧ ॥ ਸਉ ਓਲਾਮ੍ਹੇ ਦਿਨੈ ਕੇ ਰਾਤੀ ਮਿਲਨ੍ਹਿ ਸਹੰਸ ॥ ਸਿਫਤਿ ਸਲਾਹਣੁ ਛਡਿ ਕੈ ਕਰੰਗੀ ਲਗਾ ਹੰਸੁ ॥ ਫਿਟੁ ਇਵੇਹਾ ਜੀਵਿਆ ਜਿਤੁ ਖਾਇ ਵਧਾਇਆ ਪੇਟੁ ॥ ਨਾਨਕ ਸਚੇ ਨਾਮ ਵਿਣੁ ਸਭੋ ਦੁਸਮਨੁ ਹੇਤੁ ॥੨॥ ਪਉੜੀ ॥ ਢਾਢੀ ਗੁਣ ਗਾਵੈ ਨਿਤ ਜਨਮੁ ਸਵਾਰਿਆ ॥ ਗੁਰਮੁਖਿ ਸੇਵਿ ਸਲਾਹਿ ਸਚਾ ਉਰ ਧਾਰਿਆ ॥ ਘਰੁ ਦਰੁ ਪਾਵੈ ਮਹਲੁ ਨਾਮੁ ਪਿਆਰਿਆ ॥ ਗੁਰਮੁਖਿ ਪਾਇਆ ਨਾਮੁ ਹਉ ਗੁਰ ਕਉ ਵਾਰਿਆ ॥ ਤੂ ਆਪਿ ਸਵਾਰਹਿ ਆਪਿ ਸਿਰਜਨਹਾਰਿਆ ॥੧੬॥

Ang 791Raag Suhi · ਸੂਹੀ › VAAR OF SOOHEE, WITH SHALOKS OF THE THIRD MEHL

SHALOK, FIRST MEHL

Guru Nanak Dev, Guru Amar Das · vaar: saloks and pauri

ਸਲੋਕ ਮਃ ੧ ॥ ਦੀਵਾ ਬਲੈ ਅੰਧੇਰਾ ਜਾਇ ॥ ਬੇਦ ਪਾਠ ਮਤਿ ਪਾਪਾ ਖਾਇ ॥ ਉਗਵੈ ਸੂਰੁ ਨ ਜਾਪੈ ਚੰਦੁ ॥ ਜਹ ਗਿਆਨ ਪ੍ਰਗਾਸੁ ਅਗਿਆਨੁ ਮਿਟੰਤੁ ॥ ਬੇਦ ਪਾਠ ਸੰਸਾਰ ਕੀ ਕਾਰ ॥ ਪੜ੍ਹਿ ਪੜ੍ਹਿ ਪੰਡਿਤ ਕਰਹਿ ਬੀਚਾਰ ॥ ਬਿਨੁ ਬੂਝੇ ਸਭ ਹੋਇ ਖੁਆਰ ॥ ਨਾਨਕ ਗੁਰਮੁਖਿ ਉਤਰਸਿ ਪਾਰਿ ॥੧॥ ਮਃ ੧ ॥ ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥ ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥ ਨਾਨਕ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਜਿ ਪ੍ਰਭੁ ਸਾਲਾਹੇ ਆਪਣਾ ਸੋ ਸੋਭਾ ਪਾਏ ॥ ਹਉਮੈ ਵਿਚਹੁ ਦੂਰਿ ਕਰਿ ਸਚੁ ਮੰਨਿ ਵਸਾਏ ॥ ਸਚੁ ਬਾਣੀ ਗੁਣ ਉਚਰੈ ਸਚਾ ਸੁਖੁ ਪਾਏ ॥ ਮੇਲੁ ਭਇਆ ਚਿਰੀ ਵਿਛੁੰਨਿਆ ਗੁਰ ਪੁਰਖਿ ਮਿਲਾਏ ॥ ਮਨੁ ਮੈਲਾ ਇਵ ਸੁਧੁ ਹੈ ਹਰਿ ਨਾਮੁ ਧਿਆਏ ॥੧੭॥

Ang 791Raag Suhi · ਸੂਹੀ › VAAR OF SOOHEE, WITH SHALOKS OF THE THIRD MEHL

SHALOK, FIRST MEHL

Guru Nanak Dev, Guru Angad Dev, Guru Amar Das · vaar: saloks and pauri

ਸਲੋਕ ਮਃ ੧ ॥ ਕਾਇਆ ਕੂਮਲ ਫੁਲ ਗੁਣ ਨਾਨਕ ਗੁਪਸਿ ਮਾਲ ॥ ਏਨੀ ਫੁਲੀ ਰਉ ਕਰੇ ਅਵਰ ਕਿ ਚੁਣੀਅਹਿ ਡਾਲ ॥੧॥ ਮਹਲਾ ੨ ॥ ਨਾਨਕ ਤਿਨਾ ਬਸੰਤੁ ਹੈ ਜਿਨ੍ਹ ਘਰਿ ਵਸਿਆ ਕੰਤੁ ॥ ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥ ਪਉੜੀ ॥ ਆਪੇ ਬਖਸੇ ਦਇਆ ਕਰਿ ਗੁਰ ਸਤਿਗੁਰ ਬਚਨੀ ॥ ਅਨਦਿਨੁ ਸੇਵੀ ਗੁਣ ਰਵਾ ਮਨੁ ਸਚੈ ਰਚਨੀ ॥ ਪ੍ਰਭੁ ਮੇਰਾ ਬੇਅੰਤੁ ਹੈ ਅੰਤੁ ਕਿਨੈ ਨ ਲਖਨੀ ॥ ਸਤਿਗੁਰ ਚਰਣੀ ਲਗਿਆ ਹਰਿ ਨਾਮੁ ਨਿਤ ਜਪਨੀ ॥ ਜੋ ਇਛੈ ਸੋ ਫਲੁ ਪਾਇਸੀ ਸਭਿ ਘਰੈ ਵਿਚਿ ਜਚਨੀ ॥੧੮॥

Ang 791Raag Suhi · ਸੂਹੀ › VAAR OF SOOHEE, WITH SHALOKS OF THE THIRD MEHL

SHALOK, FIRST MEHL

Guru Nanak Dev, Guru Angad Dev, Guru Amar Das · vaar: saloks and pauri

ਸਲੋਕ ਮਃ ੧ ॥ ਪਹਿਲ ਬਸੰਤੈ ਆਗਮਨਿ ਪਹਿਲਾ ਮਉਲਿਓ ਸੋਇ ॥ ਜਿਤੁ ਮਉਲਿਐ ਸਭ ਮਉਲੀਐ ਤਿਸਹਿ ਨ ਮਉਲਿਹੁ ਕੋਇ ॥੧॥ ਮਃ ੨ ॥ ਪਹਿਲ ਬਸੰਤੈ ਆਗਮਨਿ ਤਿਸ ਕਾ ਕਰਹੁ ਬੀਚਾਰੁ ॥ ਨਾਨਕ ਸੋ ਸਾਲਾਹੀਐ ਜਿ ਸਭਸੈ ਦੇ ਆਧਾਰੁ ॥੨॥ ਮਃ ੨ ॥ ਮਿਲਿਐ ਮਿਲਿਆ ਨਾ ਮਿਲੈ ਮਿਲੈ ਮਿਲਿਆ ਜੇ ਹੋਇ ॥ ਅੰਤਰ ਆਤਮੈ ਜੋ ਮਿਲੈ ਮਿਲਿਆ ਕਹੀਐ ਸੋਇ ॥੩॥ ਪਉੜੀ ॥ ਹਰਿ ਹਰਿ ਨਾਮੁ ਸਲਾਹੀਐ ਸਚੁ ਕਾਰ ਕਮਾਵੈ ॥ ਦੂਜੀ ਕਾਰੈ ਲਗਿਆ ਫਿਰਿ ਜੋਨੀ ਪਾਵੈ ॥ ਨਾਮਿ ਰਤਿਆ ਨਾਮੁ ਪਾਈਐ ਨਾਮੇ ਗੁਣ ਗਾਵੈ ॥ ਗੁਰ ਕੈ ਸਬਦਿ ਸਲਾਹੀਐ ਹਰਿ ਨਾਮਿ ਸਮਾਵੈ ॥ ਸਤਿਗੁਰ ਸੇਵਾ ਸਫਲ ਹੈ ਸੇਵਿਐ ਫਲ ਪਾਵੈ ॥੧੯॥

Ang 791–792Raag Suhi · ਸੂਹੀ › VAAR OF SOOHEE, WITH SHALOKS OF THE THIRD MEHL

SHALOK, SECOND MEHL

Guru Angad Dev, Guru Amar Das · vaar: saloks and pauri

ਸਲੋਕ ਮਃ ੨ ॥ ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ ॥ ਕਿਉ ਨ ਮਰੀਜੈ ਰੋਇ ਜਾ ਲਗੁ ਚਿਤਿ ਨ ਆਵਹੀ ॥੧॥ ਮਃ ੨ ॥ ਜਾਂ ਸੁਖੁ ਤਾ ਸਹੁ ਰਾਵਿਓ ਦੁਖਿ ਭੀ ਸੰਮ੍ਹਾਲਿਓਇ ॥ ਨਾਨਕੁ ਕਹੈ ਸਿਆਣੀਏ ਇਉ ਕੰਤ ਮਿਲਾਵਾ ਹੋਇ ॥੨॥ ਪਉੜੀ ॥ ਹਉ ਕਿਆ ਸਾਲਾਹੀ ਕਿਰਮ ਜੰਤੁ ਵਡੀ ਤੇਰੀ ਵਡਿਆਈ ॥ ਤੂ ਅਗਮ ਦਇਆਲੁ ਅਗੰਮੁ ਹੈ ਆਪਿ ਲੈਹਿ ਮਿਲਾਈ ॥ ਮੈ ਤੁਝ ਬਿਨੁ ਬੇਲੀ ਕੋ ਨਹੀ ਤੂ ਅੰਤਿ ਸਖਾਈ ॥ ਜੋ ਤੇਰੀ ਸਰਣਾਗਤੀ ਤਿਨ ਲੈਹਿ ਛਡਾਈ ॥ ਨਾਨਕ ਵੇਪਰਵਾਹੁ ਹੈ ਤਿਸੁ ਤਿਲੁ ਨ ਤਮਾਈ ॥੨੦॥੧॥

Text: Gurmukhi with English translation (Kulbir S Thind; English by Dr. Sant Singh Khalsa).