Sri Guru Granth Sahib › Raag Suhi

Ang 794

Ang 793–794Raag Suhi · ਸੂਹੀ › RAAG SOOHEE, THE WORD OF SREE RAVI DAAS JEE

SOOHEE

Bhagat Ravidas · shabad

ਸੂਹੀ ॥ ਜੋ ਦਿਨ ਆਵਹਿ ਸੋ ਦਿਨ ਜਾਹੀ ॥ ਕਰਨਾ ਕੂਚੁ ਰਹਨੁ ਥਿਰੁ ਨਾਹੀ ॥ ਸੰਗੁ ਚਲਤ ਹੈ ਹਮ ਭੀ ਚਲਨਾ ॥ ਦੂਰਿ ਗਵਨੁ ਸਿਰ ਊਪਰਿ ਮਰਨਾ ॥੧॥ ਕਿਆ ਤੂ ਸੋਇਆ ਜਾਗੁ ਇਆਨਾ ॥ ਤੈ ਜੀਵਨੁ ਜਗਿ ਸਚੁ ਕਰਿ ਜਾਨਾ ॥੧॥ ਰਹਾਉ ॥ ਜਿਨਿ ਜੀਉ ਦੀਆ ਸੁ ਰਿਜਕੁ ਅੰਬਰਾਵੈ ॥ ਸਭ ਘਟ ਭੀਤਰਿ ਹਾਟੁ ਚਲਾਵੈ ॥ ਕਰਿ ਬੰਦਿਗੀ ਛਾਡਿ ਮੈ ਮੇਰਾ ॥ ਹਿਰਦੈ ਨਾਮੁ ਸਮ੍ਹਾਰਿ ਸਵੇਰਾ ॥੨॥ ਜਨਮੁ ਸਿਰਾਨੋ ਪੰਥੁ ਨ ਸਵਾਰਾ ॥ ਸਾਂਝ ਪਰੀ ਦਹ ਦਿਸ ਅੰਧਿਆਰਾ ॥ ਕਹਿ ਰਵਿਦਾਸ ਨਿਦਾਨਿ ਦਿਵਾਨੇ ॥ ਚੇਤਸਿ ਨਾਹੀ ਦੁਨੀਆ ਫਨ ਖਾਨੇ ॥੩॥੨॥

Ang 794Raag Suhi · ਸੂਹੀ › RAAG SOOHEE, THE WORD OF SREE RAVI DAAS JEE

SOOHEE

Bhagat Ravidas · shabad

ਸੂਹੀ ॥ ਊਚੇ ਮੰਦਰ ਸਾਲ ਰਸੋਈ ॥ ਏਕ ਘਰੀ ਫੁਨਿ ਰਹਨੁ ਨ ਹੋਈ ॥੧॥ ਇਹੁ ਤਨੁ ਐਸਾ ਜੈਸੇ ਘਾਸ ਕੀ ਟਾਟੀ ॥ ਜਲਿ ਗਇਓ ਘਾਸੁ ਰਲਿ ਗਇਓ ਮਾਟੀ ॥੧॥ ਰਹਾਉ ॥ ਭਾਈ ਬੰਧ ਕੁਟੰਬ ਸਹੇਰਾ ॥ ਓਇ ਭੀ ਲਾਗੇ ਕਾਢੁ ਸਵੇਰਾ ॥੨॥ ਘਰ ਕੀ ਨਾਰਿ ਉਰਹਿ ਤਨ ਲਾਗੀ ॥ ਉਹ ਤਉ ਭੂਤੁ ਭੂਤੁ ਕਰਿ ਭਾਗੀ ॥੩॥ ਕਹਿ ਰਵਿਦਾਸ ਸਭੈ ਜਗੁ ਲੂਟਿਆ ॥ ਹਮ ਤਉ ਏਕ ਰਾਮੁ ਕਹਿ ਛੂਟਿਆ ॥੪॥੩॥

Ang 794Raag Suhi · ਸੂਹੀ

RAAG SOOHEE, THE WORD OF SHAYKH FAREED JEE

Sheikh Farid · shabad

ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥ ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥ ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥ ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥ ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥ ਵਿਧਣ ਖੂਹੀ ਮੁੰਧ ਇਕੇਲੀ ॥ ਨਾ ਕੋ ਸਾਥੀ ਨਾ ਕੋ ਬੇਲੀ ॥ ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ ॥ ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ ॥੩॥ ਵਾਟ ਹਮਾਰੀ ਖਰੀ ਉਡੀਣੀ ॥ ਖੰਨਿਅਹੁ ਤਿਖੀ ਬਹੁਤੁ ਪਿਈਣੀ ॥ ਉਸੁ ਊਪਰਿ ਹੈ ਮਾਰਗੁ ਮੇਰਾ ॥ ਸੇਖ ਫਰੀਦਾ ਪੰਥੁ ਸਮ੍ਹਾਰਿ ਸਵੇਰਾ ॥੪॥੧॥

Ang 794Raag Suhi · ਸੂਹੀ › RAAG SOOHEE, THE WORD OF SHAYKH FAREED JEE

SOOHEE, LALIT

Sheikh Farid · shabad

ਸੂਹੀ ਲਲਿਤ ॥ ਬੇੜਾ ਬੰਧਿ ਨ ਸਕਿਓ ਬੰਧਨ ਕੀ ਵੇਲਾ ॥ ਭਰਿ ਸਰਵਰੁ ਜਬ ਊਛਲੈ ਤਬ ਤਰਣੁ ਦੁਹੇਲਾ ॥੧॥ ਹਥੁ ਨ ਲਾਇ ਕਸੁੰਭੜੈ ਜਲਿ ਜਾਸੀ ਢੋਲਾ ॥੧॥ ਰਹਾਉ ॥ ਇਕ ਆਪੀਨ੍ਹੈ ਪਤਲੀ ਸਹ ਕੇਰੇ ਬੋਲਾ ॥ ਦੁਧਾ ਥਣੀ ਨ ਆਵਈ ਫਿਰਿ ਹੋਇ ਨ ਮੇਲਾ ॥੨॥ ਕਹੈ ਫਰੀਦੁ ਸਹੇਲੀਹੋ ਸਹੁ ਅਲਾਏਸੀ ॥ ਹੰਸੁ ਚਲਸੀ ਡੁੰਮਣਾ ਅਹਿ ਤਨੁ ਢੇਰੀ ਥੀਸੀ ॥੩॥੨॥

Text: Gurmukhi with English translation (Kulbir S Thind; English by Dr. Sant Singh Khalsa).