RAAG BILAAVAL, FIRST MEHL, CHAU-PADAS, FIRST HOUSE
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਬਿਲਾਵਲੁ ਮਹਲਾ ੧ ਚਉਪਦੇ ਘਰੁ ੧ ॥ ਤੂ ਸੁਲਤਾਨੁ ਕਹਾ ਹਉ ਮੀਆ ਤੇਰੀ ਕਵਨ ਵਡਾਈ ॥ ਜੋ ਤੂ ਦੇਹਿ ਸੁ ਕਹਾ ਸੁਆਮੀ ਮੈ ਮੂਰਖ ਕਹਣੁ ਨ ਜਾਈ ॥੧॥ ਤੇਰੇ ਗੁਣ ਗਾਵਾ ਦੇਹਿ ਬੁਝਾਈ ॥ ਜੈਸੇ ਸਚ ਮਹਿ ਰਹਉ ਰਜਾਈ ॥੧॥ ਰਹਾਉ ॥ ਜੋ ਕਿਛੁ ਹੋਆ ਸਭੁ ਕਿਛੁ ਤੁਝ ਤੇ ਤੇਰੀ ਸਭ ਅਸਨਾਈ ॥ ਤੇਰਾ ਅੰਤੁ ਨ ਜਾਣਾ ਮੇਰੇ ਸਾਹਿਬ ਮੈ ਅੰਧੁਲੇ ਕਿਆ ਚਤੁਰਾਈ ॥੨॥ ਕਿਆ ਹਉ ਕਥੀ ਕਥੇ ਕਥਿ ਦੇਖਾ ਮੈ ਅਕਥੁ ਨ ਕਥਨਾ ਜਾਈ ॥ ਜੋ ਤੁਧੁ ਭਾਵੈ ਸੋਈ ਆਖਾ ਤਿਲੁ ਤੇਰੀ ਵਡਿਆਈ ॥੩॥ ਏਤੇ ਕੂਕਰ ਹਉ ਬੇਗਾਨਾ ਭਉਕਾ ਇਸੁ ਤਨ ਤਾਈ ॥ ਭਗਤਿ ਹੀਣੁ ਨਾਨਕੁ ਜੇ ਹੋਇਗਾ ਤਾ ਖਸਮੈ ਨਾਉ ਨ ਜਾਈ ॥੪॥੧॥