Sri Guru Granth Sahib › Raag Bilaval

Ang 798

Ang 797–798Raag Bilaval · ਬਿਲਾਵਲੁ › RAAG BILAAVAL, FIRST MEHL, CHAU-PADAS, FIRST HOUSE

BILAAVAL, THIRD MEHL

Guru Amar Das · shabad

ਬਿਲਾਵਲੁ ਮਹਲਾ ੩ ॥ ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥ ਇਸੁ ਪਰਪੰਚ ਮਹਿ ਸਾਚੇ ਨਾਮ ਕੀ ਵਡਿਆਈ ਮਤੁ ਕੋ ਧਰਹੁ ਗੁਮਾਨਾ ॥੧॥ ਸਤਿਗੁਰ ਕੀ ਜਿਸ ਨੋ ਮਤਿ ਆਵੈ ਸੋ ਸਤਿਗੁਰ ਮਾਹਿ ਸਮਾਨਾ ॥ ਇਹ ਬਾਣੀ ਜੋ ਜੀਅਹੁ ਜਾਣੈ ਤਿਸੁ ਅੰਤਰਿ ਰਵੈ ਹਰਿ ਨਾਮਾ ॥੧॥ ਰਹਾਉ ॥ ਚਹੁ ਜੁਗਾ ਕਾ ਹੁਣਿ ਨਿਬੇੜਾ ਨਰ ਮਨੁਖਾ ਨੋ ਏਕੁ ਨਿਧਾਨਾ ॥ ਜਤੁ ਸੰਜਮ ਤੀਰਥ ਓਨਾ ਜੁਗਾ ਕਾ ਧਰਮੁ ਹੈ ਕਲਿ ਮਹਿ ਕੀਰਤਿ ਹਰਿ ਨਾਮਾ ॥੨॥ ਜੁਗਿ ਜੁਗਿ ਆਪੋ ਆਪਣਾ ਧਰਮੁ ਹੈ ਸੋਧਿ ਦੇਖਹੁ ਬੇਦ ਪੁਰਾਨਾ ॥ ਗੁਰਮੁਖਿ ਜਿਨੀ ਧਿਆਇਆ ਹਰਿ ਹਰਿ ਜਗਿ ਤੇ ਪੂਰੇ ਪਰਵਾਨਾ ॥੩॥ ਕਹਤ ਨਾਨਕੁ ਸਚੇ ਸਿਉ ਪ੍ਰੀਤਿ ਲਾਏ ਚੂਕੈ ਮਨਿ ਅਭਿਮਾਨਾ ॥ ਕਹਤ ਸੁਣਤ ਸਭੇ ਸੁਖ ਪਾਵਹਿ ਮਾਨਤ ਪਾਹਿ ਨਿਧਾਨਾ ॥੪॥੪॥

Ang 798Raag Bilaval · ਬਿਲਾਵਲੁ › RAAG BILAAVAL, FIRST MEHL, CHAU-PADAS, FIRST HOUSE

BILAAVAL, THIRD MEHL

Guru Amar Das · shabad

ਬਿਲਾਵਲੁ ਮਹਲਾ ੩ ॥ ਗੁਰਮੁਖਿ ਪ੍ਰੀਤਿ ਜਿਸ ਨੋ ਆਪੇ ਲਾਏ ॥ ਤਿਤੁ ਘਰਿ ਬਿਲਾਵਲੁ ਗੁਰ ਸਬਦਿ ਸੁਹਾਏ ॥ ਮੰਗਲੁ ਨਾਰੀ ਗਾਵਹਿ ਆਏ ॥ ਮਿਲਿ ਪ੍ਰੀਤਮ ਸਦਾ ਸੁਖੁ ਪਾਏ ॥੧॥ ਹਉ ਤਿਨ ਬਲਿਹਾਰੈ ਜਿਨ੍ਹ ਹਰਿ ਮੰਨਿ ਵਸਾਏ ॥ ਹਰਿ ਜਨ ਕਉ ਮਿਲਿਆ ਸੁਖੁ ਪਾਈਐ ਹਰਿ ਗੁਣ ਗਾਵੈ ਸਹਜਿ ਸੁਭਾਏ ॥੧॥ ਰਹਾਉ ॥ ਸਦਾ ਰੰਗਿ ਰਾਤੇ ਤੇਰੈ ਚਾਏ ॥ ਹਰਿ ਜੀਉ ਆਪਿ ਵਸੈ ਮਨਿ ਆਏ ॥ ਆਪੇ ਸੋਭਾ ਸਦ ਹੀ ਪਾਏ ॥ ਗੁਰਮੁਖਿ ਮੇਲੈ ਮੇਲਿ ਮਿਲਾਏ ॥੨॥ ਗੁਰਮੁਖਿ ਰਾਤੇ ਸਬਦਿ ਰੰਗਾਏ ॥ ਨਿਜ ਘਰਿ ਵਾਸਾ ਹਰਿ ਗੁਣ ਗਾਏ ॥ ਰੰਗਿ ਚਲੂਲੈ ਹਰਿ ਰਸਿ ਭਾਏ ॥ ਇਹੁ ਰੰਗੁ ਕਦੇ ਨ ਉਤਰੈ ਸਾਚਿ ਸਮਾਏ ॥੩॥ ਅੰਤਰਿ ਸਬਦੁ ਮਿਟਿਆ ਅਗਿਆਨੁ ਅੰਧੇਰਾ ॥ ਸਤਿਗੁਰ ਗਿਆਨੁ ਮਿਲਿਆ ਪ੍ਰੀਤਮੁ ਮੇਰਾ ॥ ਜੋ ਸਚਿ ਰਾਤੇ ਤਿਨ ਬਹੁੜਿ ਨ ਫੇਰਾ ॥ ਨਾਨਕ ਨਾਮੁ ਦ੍ਰਿੜਾਏ ਪੂਰਾ ਗੁਰੁ ਮੇਰਾ ॥੪॥੫॥

Ang 798Raag Bilaval · ਬਿਲਾਵਲੁ › RAAG BILAAVAL, FIRST MEHL, CHAU-PADAS, FIRST HOUSE

BILAAVAL, THIRD MEHL

Guru Amar Das · shabad

ਬਿਲਾਵਲੁ ਮਹਲਾ ੩ ॥ ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥ ਹਉਮੈ ਮਾਇਆ ਸਬਦਿ ਜਲਾਈ ॥ ਦਰਿ ਸਾਚੈ ਗੁਰ ਤੇ ਸੋਭਾ ਪਾਈ ॥੧॥ ਜਗਦੀਸ ਸੇਵਉ ਮੈ ਅਵਰੁ ਨ ਕਾਜਾ ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ ਰਹਾਉ ॥ ਮਨ ਕੀ ਪਰਤੀਤਿ ਮਨ ਤੇ ਪਾਈ ॥ ਪੂਰੇ ਗੁਰ ਤੇ ਸਬਦਿ ਬੁਝਾਈ ॥ ਜੀਵਣ ਮਰਣੁ ਕੋ ਸਮਸਰਿ ਵੇਖੈ ॥ ਬਹੁੜਿ ਨ ਮਰੈ ਨਾ ਜਮੁ ਪੇਖੈ ॥੨॥ ਘਰ ਹੀ ਮਹਿ ਸਭਿ ਕੋਟ ਨਿਧਾਨ ॥ ਸਤਿਗੁਰਿ ਦਿਖਾਏ ਗਇਆ ਅਭਿਮਾਨੁ ॥ ਸਦ ਹੀ ਲਾਗਾ ਸਹਜਿ ਧਿਆਨ ॥ ਅਨਦਿਨੁ ਗਾਵੈ ਏਕੋ ਨਾਮ ॥੩॥ ਇਸੁ ਜੁਗ ਮਹਿ ਵਡਿਆਈ ਪਾਈ ॥ ਪੂਰੇ ਗੁਰ ਤੇ ਨਾਮੁ ਧਿਆਈ ॥ ਜਹ ਦੇਖਾ ਤਹ ਰਹਿਆ ਸਮਾਈ ॥ ਸਦਾ ਸੁਖਦਾਤਾ ਕੀਮਤਿ ਨਹੀ ਪਾਈ ॥੪॥ ਪੂਰੈ ਭਾਗਿ ਗੁਰੁ ਪੂਰਾ ਪਾਇਆ ॥ ਅੰਤਰਿ ਨਾਮੁ ਨਿਧਾਨੁ ਦਿਖਾਇਆ ॥ ਗੁਰ ਕਾ ਸਬਦੁ ਅਤਿ ਮੀਠਾ ਲਾਇਆ ॥ ਨਾਨਕ ਤ੍ਰਿਸਨ ਬੁਝੀ ਮਨਿ ਤਨਿ ਸੁਖੁ ਪਾਇਆ ॥੫॥੬॥੪॥੬॥੧੦॥

Ang 798–799Raag Bilaval · ਬਿਲਾਵਲੁ › RAAG BILAAVAL, FIRST MEHL, CHAU-PADAS, FIRST HOUSE

RAAG BILAAVAL, FOURTH MEHL, THIRD HOUSE

Guru Ram Das · shabad

ਰਾਗੁ ਬਿਲਾਵਲੁ ਮਹਲਾ ੪ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਉਦਮ ਮਤਿ ਪ੍ਰਭ ਅੰਤਰਜਾਮੀ ਜਿਉ ਪ੍ਰੇਰੇ ਤਿਉ ਕਰਨਾ ॥ ਜਿਉ ਨਟੂਆ ਤੰਤੁ ਵਜਾਏ ਤੰਤੀ ਤਿਉ ਵਾਜਹਿ ਜੰਤ ਜਨਾ ॥੧॥ ਜਪਿ ਮਨ ਰਾਮ ਨਾਮੁ ਰਸਨਾ ॥ ਮਸਤਕਿ ਲਿਖਤ ਲਿਖੇ ਗੁਰੁ ਪਾਇਆ ਹਰਿ ਹਿਰਦੈ ਹਰਿ ਬਸਨਾ ॥੧॥ ਰਹਾਉ ॥ ਮਾਇਆ ਗਿਰਸਤਿ ਭ੍ਰਮਤੁ ਹੈ ਪ੍ਰਾਨੀ ਰਖਿ ਲੇਵਹੁ ਜਨੁ ਅਪਨਾ ॥ ਜਿਉ ਪ੍ਰਹਿਲਾਦੁ ਹਰਣਾਖਸਿ ਗ੍ਰਸਿਓ ਹਰਿ ਰਾਖਿਓ ਹਰਿ ਸਰਨਾ ॥੨॥ ਕਵਨ ਕਵਨ ਕੀ ਗਤਿ ਮਿਤਿ ਕਹੀਐ ਹਰਿ ਕੀਏ ਪਤਿਤ ਪਵੰਨਾ ॥ ਓਹੁ ਢੋਵੈ ਢੋਰ ਹਾਥਿ ਚਮੁ ਚਮਰੇ ਹਰਿ ਉਧਰਿਓ ਪਰਿਓ ਸਰਨਾ ॥੩॥ ਪ੍ਰਭ ਦੀਨ ਦਇਆਲ ਭਗਤ ਭਵ ਤਾਰਨ ਹਮ ਪਾਪੀ ਰਾਖੁ ਪਪਨਾ ॥ ਹਰਿ ਦਾਸਨ ਦਾਸ ਦਾਸ ਹਮ ਕਰੀਅਹੁ ਜਨ ਨਾਨਕ ਦਾਸ ਦਾਸੰਨਾ ॥੪॥੧॥

Text: Gurmukhi with English translation (Kulbir S Thind; English by Dr. Sant Singh Khalsa).