SIREE RAAG, FOURTH MEHL, SECOND HOUSE, CHHANT
ਹਰਿ ਸਤਿ ਸਤੇ ਮੇਰੇ ਬਾਬੁਲਾ ਹਰਿ ਜਨ ਮਿਲਿ ਜੰਞ ਸੁਹੰਦੀ ॥ ਪੇਵਕੜੈ ਹਰਿ ਜਪਿ ਸੁਹੇਲੀ ਵਿਚਿ ਸਾਹੁਰੜੈ ਖਰੀ ਸੋਹੰਦੀ ॥ ਸਾਹੁਰੜੈ ਵਿਚਿ ਖਰੀ ਸੋਹੰਦੀ ਜਿਨਿ ਪੇਵਕੜੈ ਨਾਮੁ ਸਮਾਲਿਆ ॥ ਸਭੁ ਸਫਲਿਓ ਜਨਮੁ ਤਿਨਾ ਦਾ ਗੁਰਮੁਖਿ ਜਿਨਾ ਮਨੁ ਜਿਣਿ ਪਾਸਾ ਢਾਲਿਆ ॥ ਹਰਿ ਸੰਤ ਜਨਾ ਮਿਲਿ ਕਾਰਜੁ ਸੋਹਿਆ ਵਰੁ ਪਾਇਆ ਪੁਰਖੁ ਅਨੰਦੀ ॥ ਹਰਿ ਸਤਿ ਸਤਿ ਮੇਰੇ ਬਾਬੋਲਾ ਹਰਿ ਜਨ ਮਿਲਿ ਜੰਞ ਸੁੋਹੰਦੀ ॥੩॥ ਹਰਿ ਪ੍ਰਭੁ ਮੇਰੇ ਬਾਬੁਲਾ ਹਰਿ ਦੇਵਹੁ ਦਾਨੁ ਮੈ ਦਾਜੋ ॥ ਹਰਿ ਕਪੜੋ ਹਰਿ ਸੋਭਾ ਦੇਵਹੁ ਜਿਤੁ ਸਵਰੈ ਮੇਰਾ ਕਾਜੋ ॥ ਹਰਿ ਹਰਿ ਭਗਤੀ ਕਾਜੁ ਸੁਹੇਲਾ ਗੁਰਿ ਸਤਿਗੁਰਿ ਦਾਨੁ ਦਿਵਾਇਆ ॥ ਖੰਡਿ ਵਰਭੰਡਿ ਹਰਿ ਸੋਭਾ ਹੋਈ ਇਹੁ ਦਾਨੁ ਨ ਰਲੈ ਰਲਾਇਆ ॥ ਹੋਰਿ ਮਨਮੁਖ ਦਾਜੁ ਜਿ ਰਖਿ ਦਿਖਾਲਹਿ ਸੁ ਕੂੜੁ ਅਹੰਕਾਰੁ ਕਚੁ ਪਾਜੋ ॥ ਹਰਿ ਪ੍ਰਭ ਮੇਰੇ ਬਾਬੁਲਾ ਹਰਿ ਦੇਵਹੁ ਦਾਨੁ ਮੈ ਦਾਜੋ ॥੪॥ ਹਰਿ ਰਾਮ ਰਾਮ ਮੇਰੇ ਬਾਬੋਲਾ ਪਿਰ ਮਿਲਿ ਧਨ ਵੇਲ ਵਧੰਦੀ ॥ ਹਰਿ ਜੁਗਹ ਜੁਗੋ ਜੁਗ ਜੁਗਹ ਜੁਗੋ ਸਦ ਪੀੜੀ ਗੁਰੂ ਚਲੰਦੀ ॥ ਜੁਗਿ ਜੁਗਿ ਪੀੜੀ ਚਲੈ ਸਤਿਗੁਰ ਕੀ ਜਿਨੀ ਗੁਰਮੁਖਿ ਨਾਮੁ ਧਿਆਇਆ ॥ ਹਰਿ ਪੁਰਖੁ ਨ ਕਬ ਹੀ ਬਿਨਸੈ ਜਾਵੈ ਨਿਤ ਦੇਵੈ ਚੜੈ ਸਵਾਇਆ ॥ ਨਾਨਕ ਸੰਤ ਸੰਤ ਹਰਿ ਏਕੋ ਜਪਿ ਹਰਿ ਹਰਿ ਨਾਮੁ ਸੋਹੰਦੀ ॥ ਹਰਿ ਰਾਮ ਰਾਮ ਮੇਰੇ ਬਾਬੁਲਾ ਪਿਰ ਮਿਲਿ ਧਨ ਵੇਲ ਵਧੰਦੀ ॥੫॥੧॥